17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

25ਵੇਂ ਲੜੀਵਾਰ ਗੁਰਮਤਿ ਸਮਾਗਮ ਦੀ ਆਰੰਭਤਾ ਗੁ: ਟਾਹਲੀ ਸਾਹਿਬ ਹੋਵੇਗੀ

Ad Position 21
No active advertisement
ਅਜੀਤ ਡੈਸਕ 06-09-2025
ਨਵਾਂਸ਼ਹਿਰ, 5 ਸਤੰਬਰ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵਾਂਸ਼ਹਿਰ ਵਿਖੇ 25, 26 ਤੇ 27 ਅਕਤੂਬਰ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜੀ 6 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਤੋਂ ਆਰੰਭ ਕੀਤੀ ਜਾ ਰਹੀ ਹੈ | ਪਹਿਲੇ ਦਿਨ ਦੇ ਸਮਾਗਮ ਵਿਚ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗਿਆਨੀ ਸਰਬਜੀਤ ਸਿੰਘ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਇਤਿਹਾਸ ਨਾਲ ਜੋੜਨਗੇ | ਇਸ ਵਾਰ ਕੁਲ 25 ਗੁਰਮਤਿ ਸਮਾਗਮ ਕਰਵਾਏ ਜਾਣਗੇ | ਸਮਾਗਮਾਂ ਵਿਚ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਵਾਂਸ਼ਹਿਰ, ਬੰਗਾ, ਬਲਾਚੌਰ, ਰਾਹੋਂ ਤੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਗੜ੍ਹਸ਼ੰਕਰ ਅਤੇ ਮਾਛੀਵਾੜਾ ਸਾਹਿਬ ਦੇ ਵਿਸ਼ੇਸ਼ ਸਮਾਗਮ ਸ਼ਾਮਿਲ ਹਨ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰਾਂ ਦੀ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਹੋਇਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਲੜੀ ਦੌਰਾਨ 6 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ, 7 ਨੂੰ ਗੁਰਦੁਆਰਾ ਮੰਜੀ ਸਾਹਿਬ, 8 ਨੂੰ ਗੜ੍ਹਸ਼ੰਕਰ, 9 ਨੂੰ ਗਰਚਾ, 10 ਨੂੰ ਉੜਾਪੜ, 11 ਨੂੰ ਉਸਮਾਨਪੁਰ, 13 ਨੂੰ ਰੱਕੜਾਂ ਢਾਹਾਂ, 14 ਨੂੰ ਮਹਿਤਪੁਰ ਉਲੱਦਣੀ, 16 ਨੂੰ ਲਧਾਣਾ ਉੱਚਾ, 18 ਨੂੰ ਪਿੰਡ ਧਰਮਕੋਟ, 20 ਨੂੰ ਗੁਰਦੁਆਰਾ ਨਾਨਕ ਮਤਾ ਸਾਹਿਬ ਰਾਹੋਂ ਵਿਖੇ, 21 ਨੂੰ ਤਹਿਸੀਲ ਪੱਧਰੀ ਸਮਾਗਮ ਬਲਾਚੌਰ, 23 ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, 24 ਨੂੰ ਪੱਲੀ ਝਿੱਕੀ, 25 ਨੂੰ ਆਕਲਿਆਣਾ, 27 ਨੂੰ ਗੁਰਦੁਆਰਾ ਬੋਹੜਾਂ ਵਾਲਾ ਲੰਗੜੋਆ, 28 ਨੂੰ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ, 29 ਸਤੰਬਰ ਨੂੰ ਚਰਨ ਕੰਵਲ ਸਾਹਿਬ ਬੰਗਾ, 1 ਅਕਤੂਬਰ ਨੂੰ ਰਾਮਪੁਰ ਅਟਾਰੀ, 4 ਅਕਤੂਬਰ ਨੂੰ ਪਿੰਡ ਗੁਲਪੁਰ, 5 ਨੂੰ ਪਿੰਡ ਸੁਧਾ ਮਾਜਰਾ, 7 ਨੂੰ ਪਿੰਡ ਕਾਹਲੋਂ, 8 ਨੂੰ ਗੁ: ਸਿੰਘ ਸਭਾ ਨਵਾਂਸ਼ਹਿਰ, 9 ਨੂੰ ਮੂਸਾਪੁਰ ਅਤੇ 11 ਅਕਤੂਬਰ ਨੂੰ ਸੰਪੂਰਨਤਾ ਸਮਾਗਮ ਗੁਰਦੁਆਰਾ ਬਾਬਾ ਦੀਪ ਸਿੰਘ ਨਗਰ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਹੋਣਗੇ | ਸਾਰੇ ਹੀ ਸਮਾਗਮ ਸ਼ਾਮ 6 ਵਜੇ ਤੋਂ ਲੈ ਕੇ ਰਾਤ 9 ਵਜੇ ਤੱਕ ਹੋਣਗੇ | ਇਸ ਵਾਰ ਦੇ ਗੁਰਮਤਿ ਸਮਾਗਮ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਵੀ ਸਮਰਪਿਤ ਕੀਤੇ ਜਾਣਗੇ | ਮੀਟਿੰਗ ਵਿਚ ਜਗਦੀਪ ਸਿੰਘ ਖਜ਼ਾਨਚੀ, ਜਗਜੀਤ ਸਿੰਘ ਜਨਰਲ ਸਕੱਤਰ, ਜਗਜੀਤ ਸਿੰਘ ਬਾਟਾ, ਇੰਦਰਜੀਤ ਸਿੰਘ ਬਾਹੜਾ, ਅਮਰੀਕ ਸਿੰਘ ਬਛੌੜੀ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਰਜਿੰਦਰ ਸਿੰਘ ਅਟਾਰੀ, ਜੀਤ ਸਿੰਘ ਅਟਾਰੀ, ਦਰਸ਼ਨ ਸਿੰਘ, ਗਿਆਨ ਸਿੰਘ, ਹਕੀਕਤ ਸਿੰਘ, ਸੋਹਣ ਸਿੰਘ ਉਸਤਾਦ, ਮਾਸਟਰ ਨਿਰਮਲ ਸਿੰਘ ਕੁਨੈਲ ਤਹਿਸੀਲ ਗੜ੍ਹਸ਼ੰਕਰ, ਪਰਸ਼ੋਤਮ ਸਿੰਘ ਤੇ ਕਰਨਜੋਤ ਸਿੰਘ ਪਿੰਡ ਖੰਡੂਪੁਰ ਬਲਾਚੌਰ, ਮਨਮੋਹਨ ਸਿੰਘ, ਦਰਸ਼ਨ ਸਿੰਘ, ਮੁਖਵਿੰਦਰ ਪਾਲ ਸਿੰਘ, ਭਗਵਾਨ ਸਿੰਘ ਤੇ ਹੋਰ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਰਸਾਤ ਦੌਰਾਨ ਫੈਲਣ ਵਾਲੀਆਂ ਬਿਮਾਰੀਆਂ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਚੇਅਰਮੈਨ ਮਾਰਕੀਟ ਸਾਹਨੇਵਾਲ ਹੇਮਰਾਜ ਰਾਜ਼ੀ ਵਲੋਂ ਹੜ੍ਹ ਪੀੜਤਾਂ ਦੇ ਲਈ ਇਕ ਲੱਖ ਦੀ ਨਕਦ ਰਾਸ਼ੀ ਭੇਟ
Ad Position 24