17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਸ਼ਨ ਦੀਆਂ ਚਾਰ ਗੱਡੀਆਂ ਹੋਈਆਂ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਟੱਪਰੀਆਂ ਖੁਰਦ, 5 ਸਤੰਬਰ (ਬਲਵਿੰਦਰ ਨਾਨੋਵਾਲੀਆ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਅੰਦਰ ਹੜ੍ਹਾਂ ਦੀ ਹੋਈ ਗੰਭੀਰ ਸਥਿਤੀ ਨੂੰ ਦੇਖਦਿਆਂ ਪਿੰਡ ਕਟਵਾਰਾ ਕਲਾਂ ਤੇ ਕਟਵਾਰਾ ਖੁਰਦ ਦੇ ਸੇਵਾਦਾਰ ਰਾਸ਼ਨ ਦੀਆਂ ਚਾਰ ਗੱਡੀਆਂ ਲੈ ਕੇ ਕਪੂਰਥਲਾ ਤੇ ਆਸ-ਆਸ ਦੇ ਪ੍ਰਭਾਵਿਤ ਪਿੰਡਾਂ ਲਈ ਅੱਜ ਰਵਾਨਾ ਹੋਏ | ਇਨ੍ਹਾਂ ਦੋਨਾਂ ਪਿੰਡਾਂ ਦੇ ਨੌਜਵਾਨਾਂ ਵਲੋਂ ਉਪਰਾਲਾ ਕਰਕੇ ਇਸ ਪਵਿੱਤਰ ਕਾਰਜ ਵਿਚ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਚੌਧਰੀ ਰਾਕੇਸ਼ ਕੁਮਾਰ ਸਮਾਜ ਸੇਵੀ ਨੇ ਦੱਸਿਆ ਕਿ ਜੀਵਨ ਅੰਦਰ ਯਾਤਰਾ ਸਫਲ ਉਨ੍ਹਾਂ ਦੀ ਹੁੰਦੀ ਹੈ, ਜਿਹੜੇ ਔਖੀ ਘੜੀ ਅੰਦਰ ਕਿਸੇ ਦੇ ਕੰਮ ਆਉਣ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਵੀ ਕੀਤੀ ਕਿ ਇਸ ਔਖੀ ਘੜੀ ਅੰਦਰ ਹਰ ਵਿਅਕਤੀ ਕੁੱਝ ਨ ਕੁੱਝ ਤਿਲ ਫੁੱਲ ਦਾ ਯੋਗਦਾਨ ਜਰੂਰ ਪਾਵੇ ਤੇ ਅਕਾਲ ਪੁਰਖ ਵਾਹਿਗੁਰੁੂ ਦੇ ਚਰਨਾਂ ਵਿਚ ਸਰਬੱਤ ਦੇ ਭਲੇ ਲਈ ਅਰਦਾਸ ਵੀ ਜ਼ਰੂਰ ਕਰੇ | ਉਨ੍ਹਾਂ ਕਿਹਾ ਕਿ ਮਹਾਰਾਜ ਭੂਰੀ ਵਾਲਿਆਂ ਦੇ ਅਸ਼ੀਰਵਾਦ ਨਾਲ ਸਮੂਹ ਸੰਗਤਾਂ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਿੰਡ ਵਾਸੀ ਸੰਗਤਾਂ ਦਾ ਕਹਿਣਾ ਹੈ ਕਿ ਅਗਰ ਜਰੂਰਤ ਪਈ ਤਾਂ ਇਨ੍ਹਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਮੁੜ ਤੋਂ ਵੀ ਇਸ ਤਰ੍ਹਾਂ ਦੇ ਲੋਕ ਭਲਾਈ ਦੇ ਯਤਨ ਜਾਰੀ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਹਰਜੋਤ ਕੌਰ ਲੋਹਟੀਆ ਨੇ ਲਿਆ ਪਿੰਡ ਚੇਤਾ ਦਾ ਜਾਇਜ਼ਾ ਅਗਲੀ ਖ਼ਬਰ ਤਰਕਸ਼ੀਲ ਸੁਸਾਇਟੀ ਹੜ੍ਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਈ
Ad Position 24