17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹਰਜੋਤ ਕੌਰ ਲੋਹਟੀਆ ਨੇ ਲਿਆ ਪਿੰਡ ਚੇਤਾ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 06-09-2025
ਬੰਗਾ, 5 ਸਤੰਬਰ (ਕੁਲਦੀਪ ਸਿੰਘ ਪਾਬਲਾ, ਧਰਮਵੀਰਪਾਲ)-ਪਿਛਲੇ ਦਿਨਾਂ ਤੋਂ ਪੰਜਾਬ ਵਿਚ ਹੋ ਰਹੀ ਬਰਸਾਤ ਨਾਲ ਕਿਸਾਨਾਂ ਦਾ ਅਤੇ ਘਰਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਇਸ ਦੌਰਾਨ ਪਿੰਡ ਚੇਤਾ ਦੇ ਕੋਲ ਵੇਂਈ ਦਾ ਪਾਣੀ ਵੱਧਣ ਕਾਰਨ ਹਾਲਾਤ ਖਰਾਬ ਹੋ ਗਏ ਹਨ | ਇਸ ਦੌਰਾਨ ਵੇਈਾ ਦਾ ਜਾਇਜ਼ਾ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੈਡਮ ਹਰਜੋਤ ਕੌਰ ਲੋਹਟੀਆ ਹਲਕਾ ਬੰਗਾ ਤੋਂ ਸੰਗਠਨ ਇੰਚਾਰਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਭਾਰੀ ਬਰਸਾਤਾਂ ਕਾਰਨ ਪਾਣੀ ਦਾ ਵਹਾਅ ਤੇਜ਼ ਹੋਣ ਨਾਲ ਹੜ੍ਹ ਵਰਗੀ ਸਥਿਤੀ ਬਣ ਗਈ ਹੈ | ਉਨ੍ਹਾਂ ਕਿਹਾ ਕਿ ਇਸ ਪਾਣੀ ਨਾਲ ਕਿਸਾਨ ਭਰਾਵਾਂ ਦੀਆਂ ਫਸਲਾਂ ਤੇ ਘਰਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ | ਇਸ ਦੌਰਾਨ ਲੋਹਟੀਆ ਨੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਜੇਕਰ ਹੜ੍ਹ ਵਰਗੀ ਸਥਿਤੀ ਬਣਦੀ ਹੈ ਤਾਂ ਤੁਰੰਤ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਜਾਵੇ | ਇਸ ਮੌਕੇ ਜਸਕਮਲਦੀਪ ਸਿੰਘ, ਰਾਜ ਕੁਮਾਰ, ਮਨਜੀਤ ਸਿੰਘ, ਸੁਖਜੀਤ ਸਿੰਘ, ਗੁਰਸ਼ਰਨ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਹਰਜਿੰਦਰ ਸਿੰਘ, ਅੰਮਿ੍ਤਸਰ ਸਿੰਘ ਤੇ ਸਤਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਵਾਂਗਰਾਂ ਵਾਸੀਆਂ ਵਲੋਂ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਰਾਸ਼ਨ ਦੀਆਂ ਚਾਰ ਗੱਡੀਆਂ ਹੋਈਆਂ ਰਵਾਨਾ
Ad Position 24