17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸਿਹਤ ਵਿਭਾਗ ਲੋਕਾਂ ਨੂੰ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸਰਗਰਮ

Ad Position 21
No active advertisement
ਅਜੀਤ ਡੈਸਕ 06-09-2025
ਬਾਰਾਂਦਰੀ ਗਾਰਡਨ ਨਵਾਂਸ਼ਹਿਰ 'ਚ ਲਾਰਵੇ ਦੀ ਕੀਤੀ ਜਾਂਚ


ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਸਿਹਤ ਵਿਭਾਗ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸਰਗਰਮ ਨਜ਼ਰ ਆ ਰਿਹਾ ਹੈ | ਇਸੇ ਸਰਗਰਮੀ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਨਦੀਪ ਕਮਲ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖ਼ਾਸ ਕਰਕੇ ਡੇਂਗੂ ਦੇ ਡੰਗ ਤੋਂ ਬਚਾਉਣ ਲਈ ਬਾਰਾਂਦਰੀ ਗਾਰਡਨ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਕੀਤੀ | ਇਸ ਮੌਕੇ ਜ਼ਿਲ੍ਹਾ ਸਿਹਤ ਅਧਿਕਾਰੀਆਂ ਨੇ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਨ | ਉਨ੍ਹਾਂ ਨੇ ਪਾਣੀ ਵਾਲੇ ਸਰੋਤਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ | ਸਿਹਤ ਅਧਿਕਾਰੀਆਂ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ | ਉਨ੍ਹਾਂ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਮੱਛਰ ਦੇ ਜੀਵਨ ਚੱਕਰ ਨੂੰ ਤੋੜਨਾ ਮਹੱਤਵਪੂਰਨ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬਦਲੀ ਵਿਖੇ ਪ੍ਰਸ਼ਾਸਨ ਅਤੇ ਐਨ.ਡੀ.ਆਰ.ਐਫ. ਟੀਮਾਂ ਵਲੋਂ ਤੁਰੰਤ ਕਾਰਵਾਈ, ਸਥਿਤੀ ਕਾਬੂ 'ਚ ਅਗਲੀ ਖ਼ਬਰ ਪਿੰਡ ਚੂਹੜਹਪੁਰ 'ਚ ਪੁਰਾਤਨ ਖੇਲ ਬਾਜ਼ੀ ਮੌਕੇ ਪਹਿਲਵਾਨਾਂ ਨੇ ਅਨੋਖੇ ਕਰਤੱਬ ਦਿਖਾਏ
Ad Position 24