ਕਾਠਗੜ੍ਹ, 6 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪਿਛਲੇ ਦਿਨੀਂ ਨੈਸ਼ਨਲ ਹਾਈਵੇ 'ਤੇ ਮੌਜੂਦ ਪਿੰਡ ਪ੍ਰੇਮ ਨਗਰ (ਆਸਰੋਂ) ਦੇ ਕੁਝ ਪ੍ਰਵਾਸੀ ਨੌਜਵਾਨਾਂ ਵਲੋਂ ਪੰਜਾਬੀਆਂ ਤੇ ਸਿੱਖਾਂ ਦੇ ਪ੍ਰਤੀ ਗ਼ਲਤ ਸ਼ਬਦਾਵਲੀ ਬੋਲੀ ਗਈ ਸੀ, ਜਿਸ ਦੇ ਮੱਦੇਨਜ਼ਰ ਰੱਖਦੇ ਹੋਏ ਪਿੰਡ ਰੈਲਮਾਜਰਾ ਤੋਂ ਮੌਜੂਦਾ ਸਰਪੰਚ ਸਿਕੰਦਰ ਸਿੰਘ ਲਾਂਦੀ ਵਲੋਂ ਪਿੰਡ ਵਾਸੀਆਂ ਨੂੰ ਲੈ ਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਆਸਰੋ ਚੌਕੀ ਦੇ ਇੰਚਾਰਜ ਸਿਕੰਦਰ ਪਾਲ ਨਾਲ ਰਾਬਤਾ ਕਾਇਮ ਕੀਤਾ | ਮੌਕੇ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਪੰਚਾਇਤ ਤੇ ਪਿੰਡ ਵਾਸੀਆਂ ਨੂੰ ਇਹ ਭਰੋਸਾ ਦਵਾਇਆ ਗਿਆ ਕਿ ਇਨ੍ਹਾਂ ਨੌਜਵਾਨਾਂ 'ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ | ਜਾਣਕਾਰੀ ਮੁਤਾਬਿਕ ਇਹ ਨੌਜਵਾਨ ਪਿੰਡ ਪ੍ਰੇਮ ਨਗਰ ਆਸਰੋਂ ਦੇ ਹਨ, ਜਿਨ੍ਹਾਂ ਨੇ ਇਕ ਵੀਡੀਓ ਵਿਚ ਪੰਜਾਬੀਆਂ ਤੇ ਸਰਦਾਰਾਂ ਨੂੰ ਮੰਦੀ ਸ਼ਬਦਾਵਲੀ ਬੋਲੀ ਹੈ | ਪ੍ਰਸ਼ਾਸਨ ਵਲੋਂ ਇਨ੍ਹਾਂ 'ਤੇ ਕਾਰਵਾਈ ਕਰਨ 'ਤੇ ਪਿੰਡ ਰੈਲਮਾਜਰਾ ਦੇ ਸਰਪੰਚ ਸਿਕੰਦਰ ਸਿੰਘ ਲਾਂਦੀ ਤੇ ਪ੍ਰਧਾਨ ਸੁਰਿੰਦਰ ਸ਼ਿੰਦਾ ਰੈਲਮਾਜਰਾ ਤੇ ਪਿੰਡ ਵਾਸੀ ਵਾਪਸ ਆ ਗਏ ਸਨ ਪਰ ਪੁਲਿਸ ਵਲੋਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਰਵਾਈ ਨਹੀਂ ਕੀਤੀ ਗਈ, ਜਿਸ ਦੇ ਚੱਲਦੇ ਅੱਜ ਜਦੋਂ ਇਸ ਬਾਰੇ ਸਿੱਖ ਜਥੇਬੰਦੀਆਂ ਤੇ ਹੋਰ ਇਲਾਕੇ ਦੇ ਲੋਕਾਂ ਨੇ ਇਹ ਵਾਇਰਲ ਹੋਈ ਵੀਡੀਓ ਦੇਖੀ ਤਾਂ ਉਨ੍ਹਾਂ ਦੇ ਮਨਾਂ ਨੂੰ ਵੱਡੀ ਠੇਸ ਪਹੁੰਚੀ ਤਾਂ ਉਹ ਵੱਡੀ ਗਿਣਤੀ 'ਚ ਰੈਲਮਾਜਰਾ ਅੱਡੇ 'ਤੇ ਪਹੁੰਚ ਗਏ | ਜਦੋਂ ਇਨ੍ਹਾਂ ਵਲੋਂ ਪਿੰਡ ਰੈਲਮਾਜਰਾ ਵਾਸੀਆਂ ਨਾਲ ਗੱਲਬਾਤ ਕੀਤੀ ਤਾਂ ਪਿੰਡ ਰੈਲਮਾਜਰਾ ਦੇ ਲੋਕਾਂ ਨੇ ਕਿਹਾ ਕਿ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ, ਤਾਂ ਇਹ ਜਥੇਬੰਦੀਆਂ ਤੇ ਪਿੰਡ ਵਾਸੀ ਇਹ ਗੱਲ ਸੁਣਦਿਆਂ ਸਾਰ ਭੜਕ ਗਏ ਅਤੇ ਰੈਲਮਾਜਰਾ ਅੱਡੇ 'ਚ ਧਰਨੇ ਲਗਾ ਦਿੱਤਾ ਗਿਆ, ਜਿਸ ਨੂੰ ਡੀ. ਐਸ. ਪੀ. ਬਲਾਚੌਰ ਸ਼ਾਮ ਸੁੰਦਰ ਸ਼ਰਮਾ ਵਲੋਂ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਭੜਕ ਗਏ ਜਿਸ ਦੇ ਚੱਲਦੇ ਇਹ ਨੌਜਵਾਨਾਂ ਨੇ ਆਸਰੋਂ ਨੇੜੇ ਗਲੈਕਸੀ ਹੋਟਲ ਦੇ ਸਾਹਮਣੇ ਨੈਸ਼ਨਲ ਹਾਈਵੇ 'ਤੇ ਕਾਰਾਂ ਗੱਡੀਆਂ ਖੜ੍ਹੀਆਂ ਕਰਕੇ ਰੋਡ ਜਾਮ ਲਗਾ ਦਿੱਤਾ | ਜਿਸ ਤੋ ਬਾਅਦ ਨਵਾਂਸ਼ਹਿਰ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਹਰਕਤ ਵਿਚ ਆ ਗਿਆ | ਐਸ. ਪੀ. (ਜਾਂਚ) ਸਰਬਜੀਤ ਸਿੰਘ ਬਾਹੀਆ, ਐਸ. ਪੀ. ਇਕਬਾਲ ਸਿੰਘ ਹੈੱਡਕੁਆਰਟਰ ਮੌਕੇ 'ਤੇ ਭਾਰੀ ਪੁਲਿਸ ਬਲ ਲੈ ਕੇ ਪਹੰੁਚੇ | ਧਰਨਾਕਾਰੀਆ ਨਾਲ ਗੱਲਬਾਤ ਕੀਤੀ ਪਰ ਪੁਲਿਸ ਦੀ ਉਨ੍ਹਾਂ ਇਕ ਨਾ ਸੁਣੀ, ਸਿਰਫ਼ ਇਕ ਹੀ ਗੱਲ 'ਤੇ ਅੜੇ ਰਹੇ ਕਿ ਕਥਿਤ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰੋ ਅਤੇ ਧਰਨਾਕਾਰੀਆਂ ਦੀ ਮੁੱਖ ਮੰਗ ਸੀ ਇਨ੍ਹਾਂ 'ਤੇ ਸਿੱਖ ਭਾਵਨਾਵਾਂ ਨੂੰ ਭੜਕਾਉਣ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇ | ਆਿਖ਼ਰ ਪੁਲਿਸ ਵਲੋਂ ਇਨ੍ਹਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਤੇ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਅਤੇ 2 ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ, ਜਿਸ ਨੂੰ ਫੜਨ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ | ਜਿਸ ਦੇ ਚੱਲਦੇ ਪੁਲਿਸ ਪ੍ਰਸ਼ਾਸਨ ਦੀ ਗੱਲ ਮੰਨਦੇ ਹੋਏ ਸਿੱਖ ਜਥੇਬੰਦੀਆਂ ਤੇ ਇਲਾਕੇ ਦੇ ਲੋਕਾਂ ਨੇ ਧਰਨਾ ਹਟਾਇਆ | ਇਸ ਮੌਕੇ ਡੀ. ਐਸ. ਪੀ. ਸੁਰਿੰਦਰ ਚਾਂਦ, ਹਰਜੀਤ ਸਿੰਘ ਰੰਧਾਵਾ, ਥਾਣਾ ਕਾਠਗੜ੍ਹ ਦੇ ਐਸ. ਐਚ. ਓ. ਅਭਿਸ਼ੇਕ ਸ਼ਰਮਾ ਸਮੇਤ ਨਵਾਂਸ਼ਹਿਰ ਜ਼ਿਲੇ੍ਹ ਦੇ ਵੱਖ-ਵੱਖ ਥਾਣਿਆਂ ਤੋਂ ਪੁਲਿਸ ਕਰਮੀ ਵੀ ਵੱਡੀ ਗਿਣਤੀ ਮੌਜੂਦ ਸਨ |