23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕਾਰ ਦਾ ਸੰਤੁਲਨ ਵਿਗੜਨ ਨਾਲ ਕਾਰ ਡਿਵਾਇਡਰ 'ਤੇ ਜਾ ਚੜ੍ਹੀ

Ad Position 21
No active advertisement
ਅਜੀਤ ਡੈਸਕ 07-09-2025
ਕਾਠਗੜ੍ਹ/ਰੱਤੇਵਾਲ, 6 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ, ਅਸ਼ੋਕ ਕੁਮਾਰ ਲੀਲ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਰਾਏਪੁਰ ਨੰਗਲ ਕੋਲ ਕਾਰ ਦਾ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸੰਬੰਧੀ ਐਸ. ਐਸ. ਐਫ. ਦੀ ਟੀਮ ਦੇ ਇੰਚਾਰਜ ਏ. ਐਸ. ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਸੂਚਨਾ ਪ੍ਰਾਪਤ ਹੋਈ ਕਿ ਇਕ ਟਾਟਾ ਇੰਡੀਗੋ ਪੀ. ਬੀ. 02 ਵਾਈ 8060 ਜਿਸ ਨੂੰ ਸਿਮਰਨਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਜੀ. ਟੀ. ਰੋਡ ਗੋਲਡਨ ਗੇਟ ਅੰਮਿ੍ਤਸਰ ਚਲਾ ਰਿਹਾ ਸੀ ਜੋ ਕਿ ਆਪਣੇ ਪਰਿਵਾਰਕ ਮੈਂਬਰਾਂ ਨਾਲ ਚੰਡੀਗੜ੍ਹ ਤੋਂ ਅੰਮਿ੍ਤਸਰ ਜਾ ਰਹੇ ਸੀ | ਜਦ ਪਿੰਡ ਰਾਏਪੁਰ ਨੰਗਲ ਕੋਲ ਪਹੁੰਚੇ ਤਾਂ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਕਾਰ ਬੇਕਾਬੂ ਹੋ ਕੇ ਡਿਵਾਈਡਰ 'ਤੇ ਜਾ ਚੜ੍ਹੀ ਤੇ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਐਸ. ਐਸ. ਐਫ. ਟੀਮ ਨੇ ਨੈਸ਼ਨਲ ਹਾਈਵੇ ਅਥਾਰਿਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਕਾਰ ਨੂੰ ਰੋਡ ਦੀ ਸਾਈਡ ਕਰਵਾਇਆ ਅਤੇ ਰੋਡ ਨੂੰ ਕਲੀਅਰ ਕਰਵਾ ਕੇ ਟ੍ਰੈਫਿਕ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਤਾਜੋਵਾਲ-ਮੰਡਾਲਾ ਤੇ ਧੈਂਗੜਪੁਰ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ ਅਗਲੀ ਖ਼ਬਰ ਭਾਰੀ ਬਰਸਾਤੀ ਪਾਣੀ ਆਉਣ ਨਾਲ ਆਦੋਆਣਾ ਨੂੰ ਜਾਣ ਵਾਲੀ ਲਿੰਕ ਸੜਕ ਦਾ ਰੈਂਪ ਰੁੜਿ੍ਹਆ
Ad Position 24