23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਬਰਸਾਤਾਂ ਦੇ ਚਲਦੇ ਬਦਲਦੇ ਮੌਸਮ 'ਚ ਆਪਣੀ ਸਿਹਤ ਦਾ ਰੱਖੋ ਖਾਸ ਧਿਆਨ-ਡਾ. ਸੰਧੂ

Ad Position 21
No active advertisement
ਅਜੀਤ ਡੈਸਕ 07-09-2025
ਨਵਾਂਸ਼ਹਿਰ, 6 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ਵਿਖੇ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਜਿਥੇ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ ਉਥੇ ਪਾਣੀ ਖੜ੍ਹਾ ਹੋਣ ਕਾਰਨ ਤੇ ਸ਼ਹਿਰ 'ਚ ਲੱਗਦੇ ਗੰਦਗੀ ਦੇ ਢੇਰ ਕਾਰਨ ਕਈ ਪ੍ਰਕਾਰ ਦੀਆਂ ਬਿਮਾਰੀਆਂ ਫੈਲਣ ਦਾ ਖਦਸ਼ਾ ਬਣ ਗਿਆ ਹੈ ਸੋ ਇਸ ਲਈ ਆਪਣੀ ਸਿਹਤ ਦਾ ਖਾਸ ਖਿਆਲ ਰੱਖੋ | ਇਹ ਪ੍ਰਗਟਾਵਾ ਕਰਦੇ ਹੋਏ ਡਾ. ਜੋਤਨਿੰਦਰ ਸਿੰਘ ਸੰਧੂ, ਡਾ. ਗੁਰਜੋਤ ਕੌਰ ਸੰਧੂ ਨੇ ਦੱਸਿਆ ਕਿ ਬਾਹਰ ਵਾਲੇ ਖਾਣੇ ਜਿਵੇਂ ਜੰਕ ਫੂਡ ਖਾਣ ਤੋਂ ਪਰਹੇਜ਼ ਕਰੋ, ਪਾਣੀ ਉਬਾਲ ਕੇ ਪੀਓ, ਤਲਿਆ ਭੋਜਨ ਬਿਲਕੁਲ ਨਾ ਖਾਓ | ਬਿਮਾਰ ਹੋਣ ਦੀ ਸੂਰਤ ਵਿਚ ਤੁਰੰਤ ਚੰਗੇ ਡਾਕਟਰ ਦੀ ਸਲਾਹ ਲਓ | ਇਸੇ ਪ੍ਰਕਾਰ ਚਮੜੀ ਰੋਗਾਂ ਦੇ ਮਾਹਿਰ ਡਾ. ਗੁਰਜੋਤ ਕੌਰ ਸੰਧੂ ਨੇ ਵੀ ਅਪੀਲ ਕੀਤੀ ਕਿ ਆਪਣੀ ਚਮੜੀ ਦਾ ਖਾਸ ਧਿਆਨ ਰੱਖੋ | ਲੋੜ ਅਨੁਸਾਰ ਡਾਕਟਰ ਦੀ ਸਲਾਹ ਅਨੁਸਾਰ ਮੂੰਹ 'ਤੇ ਕਰੀਮ ਲਗਾਓ | ਰਾਤ ਸਮੇਂ ਗੁਨ-ਗੁਨੇ ਪਾਣੀ ਨਾਲ ਆਪਣਾ ਮੂੰਹ ਧੋਵੋ ਕਿਉਂਕਿ ਬਰਸਾਤ ਤੋਂ ਬਾਅਦ ਕਈ ਪ੍ਰਕਾਰ ਦੇ ਮੱਛਰ ਮੱਖੀਆਂ ਪੈਦਾ ਹੁੰਦੇ ਹਨ ਜੋ ਕਿ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਵੇਈਾ 'ਚ ਹੜ੍ਹ ਵਰਗੇ ਹਾਲਾਤਾਂ ਨੇ ਕਿਸਾਨਾਂ ਦੇ ਸਾਹ ਸੂਤੇ-ਲਾਦੀਆਂ ਅਗਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਦੀ ਮੀਟਿੰਗ
Ad Position 24