23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵੇਈਾ 'ਚ ਹੜ੍ਹ ਵਰਗੇ ਹਾਲਾਤਾਂ ਨੇ ਕਿਸਾਨਾਂ ਦੇ ਸਾਹ ਸੂਤੇ-ਲਾਦੀਆਂ

Ad Position 21
No active advertisement
ਅਜੀਤ ਡੈਸਕ 07-09-2025
ਕਟਾਰੀਆਂ, 6 ਸਤੰਬਰ (ਪ੍ਰੇਮੀ ਸੰਧਵਾਂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦੀਆਂ ਜਮੀਨਾਂ 'ਚ ਵੇਈਾ ਦੇ ਉੱਛਲ ਹੋ ਕੇ ਭਰੇ ਪਾਣੀ ਦਾ ਆਪਣੀ ਟੀਮ ਨਾਲ ਜਾਇਜ਼ਾ ਲੈਣ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਥੇ ਪਿੰਡ ਖੇਤਾ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ ਉਸੇ ਤਰ੍ਹਾਂ ਹੀ ਲਾਦੀਆਂ ਤੋਂ ਠੀਂਡਾ ਰੋਡ 'ਤੇ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿਚ ਡੁੱਬ ਗਈਆਂ ਹਨ, ਜਿਸ ਕਾਰਨ ਕੁਦਰਤ ਦੀ ਕਰੋਪੀ ਨੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਜੇਕਰ ਵੇਈਾ ਦੇ ਬੰਨ੍ਹ ਸਰਕਾਰ ਨੇ ਮਜ਼ਬੂਤ ਕੀਤੇ ਹੁੰਦੇ ਤਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਬਚਾਅ ਹੋ ਜਾਣਾ ਸੀ | ਕਿਸਾਨ ਆਗੂ ਐਡਵੋਕੇਟ ਬਲਵੰਤ ਲਾਦੀਆਂ, ਰਛਪਾਲ ਸਿੰਘ, ਗੁਰਬਚਨ ਸਿੰਘ ਦਿਓ, ਰਾਣਾ, ਸੁਰਿੰਦਰ ਸਿੰਘ ਆਦਿ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਕਟਾਰੀਆਂ ਡਰੇਨ 'ਤੇ ਵੇਈਾ ਦੀ ਸਫ਼ਾਈ ਚੰਗੀ ਤਰ੍ਹਾਂ ਕਰਵਾਉਣ ਦੇ ਨਾਲ-ਨਾਲ ਬੰਨ੍ਹ ਮਜ਼ਬੂਤ ਕੀਤੇ ਜਾਣ |
Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਨਾਲ ਕਮਰੇ ਦੇ ਡਿੱਗੇ ਬਾਲੇ, ਵਿਧਵਾ ਬਜੁਰਗ ਔਰਤ ਪ੍ਰੇਸ਼ਾਨ ਅਗਲੀ ਖ਼ਬਰ ਬਰਸਾਤਾਂ ਦੇ ਚਲਦੇ ਬਦਲਦੇ ਮੌਸਮ 'ਚ ਆਪਣੀ ਸਿਹਤ ਦਾ ਰੱਖੋ ਖਾਸ ਧਿਆਨ-ਡਾ. ਸੰਧੂ
Ad Position 24