23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ 'ਚ ਹੜ੍ਹਾਂ ਦੀ ਲਪੇਟ 'ਚ ਆਏ ਲੋਕਾਂ ਦੀ ਸਹਾਇਤਾ ਕਰਨੀ ਸਭ ਤੋਂ ਵੱਡਾ ਪੁੰਨ-ਕਲਸੀ

Ad Position 21
No active advertisement
ਅਜੀਤ ਡੈਸਕ 07-09-2025
ਕਟਾਰੀਆਂ, 6 ਸਤੰਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਤੇ ਸਮਾਜ ਸੇਵੀ ਪ੍ਰੇਮ ਸਿੰਘ ਕਲਸੀ ਨੇ ਕੁਦਰਤ ਦੇ ਕਹਿਰ ਨਾਲ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਆਏ ਹੜ੍ਹਾਂ ਲਈ ਪੀੜਤ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਭੇਜੀ ਗਈ ਰਾਹਤ ਰਾਸ਼ੀ ਤੋਂ ਬਾਅਦ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਦਰਤ ਦੀ ਮਾਰ ਝੱਲ ਰਹੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਲੋਕਾਂ ਦੀ ਸਹਾਇਤਾ ਕਰਨਾ ਸਭ ਤੋਂ ਵੱਡਾ ਪੁੰਨ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦਾ ਦਰਦ ਪਛਾਣਨਾ ਤੇ ਉਨ੍ਹਾਂ ਦੀ ਸੇਵਾ ਲਈ ਅੱਗੇ ਆਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਲੋਕ ਹੜ੍ਹਾਂ ਦੀ ਮਾਰ ਹੇਠ ਆ ਕੇ ਆਪਣੀਆਂ ਜਾਨਾਂ ਗਵਾ ਚੁੱਕੇ ਹਨ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਧ ਤੋਂ ਵੱਧ ਮੁਆਵਜ਼ਾ ਦੇਵੇ | ਇਸ ਮੌਕੇ ਦਲਵਿੰਦਰ ਸਿੰਘ, ਮੈਡਮ ਕਮਲੇਸ਼ ਕੌਰ, ਮਾਸਟਰ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏੇਡਜ਼ ਸੰਬੰਧੀ ਇੰਟੈਸੀਫਾਈਡ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਜੈ ਮਲਾਪ
Ad Position 24