23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਬਲਾਚੌਰ ਅੰਦਰ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਮੰਗੂਪੁਰ

Ad Position 21
No active advertisement
ਅਜੀਤ ਡੈਸਕ 07-09-2025
ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਬਲਾਚੌਰ ਇਲਾਕੇ ਅੰਦਰ ਪੈਂਦੇ ਧੈਂਗੜਪੁਰ ਤੇ ਬੇਲਾ ਤਾਜੋਵਾਲ ਆਦਿ ਵਿਖੇ ਬੰਨ੍ਹਾਂ ਦੀ ਮਜ਼ਬੂਤੀ ਲਈ ਸਮੁੱਚੇ ਇਲਾਕਾ ਵਾਸੀਆਂ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਦ ਕਿ ਦੂਜੇ ਪਾਸੇ ਰੋਪੜ ਪ੍ਰਸ਼ਾਸਨ ਵਲੋਂ ਪੋਕ ਲਾਈਨ ਮਸ਼ੀਨਾਂ ਲੈ ਕੇ ਦੂਜੇ ਹਲਕੇ ਦਾ ਪਾਣੀ ਇਸ ਪਾਸੇ ਨੂੰ ਪਾਉਣ ਲਈ ਗ਼ਲਤ ਮਨਸ਼ਾ ਨਾਲ ਇਨ੍ਹਾਂ ਬੰਨ੍ਹਾਂ ਦੀ ਛੇੜਖ਼ਾਨੀ ਕਰਨੀ ਚਾਹੀ ਜਿਸ ਦਾ ਵਿਰੋਧ ਕਰਦਿਆਂ ਹੋਇਆਂ ਚੌਧਰੀ ਅਜੇ ਮੰਗੂਪੁਰ ਕਾਂਗਰਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹੋਇਆ ਕਿਹਾ ਕਿ ਬਲਾਚੌਰ ਅੰਦਰ ਕਿਸੇ ਤਰ੍ਹਾਂ ਦੀ ਵੀ ਧੱਕੇਸ਼ਾਹੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਰਕਾਰ, ਪ੍ਰਸ਼ਾਸਨ ਤੇ ਹਰ ਤਰ੍ਹਾਂ ਦੇ ਵਿਅਕਤੀਆਂ ਨੂੰ ਚਿਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇਕਰ ਕਿਸੇ ਵਲੋਂ ਵੀ ਬਲਾਚੌਰ ਇਲਾਕੇ ਅੰਦਰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ | ਉਨ੍ਹਾਂ ਸਮੁੱਚੇ ਇਲਾਕਾ ਵਾਸੀਆਂ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਿਸ ਤਰ੍ਹਾਂ ਹੁਣ ਆਪਣੇ ਇਲਾਕੇ ਲਈ ਇਕਜੁੱਟ ਹੋ ਕੇ ਅੱਗੇ ਆਏ ਹਨ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਨਾਲ ਬਦਤਮੀਜ਼ੀ ਨਾਲ ਪੇਸ਼ ਆਉਣਾ ਅਸਹਿ-ਪ੍ਰਧਾਨ ਬੱਲੋਵਾਲ ਅਗਲੀ ਖ਼ਬਰ ਸਾਬਕਾ ਸਰਪੰਚ ਨੰਬਰਦਾਰ ਸੰਤੋਖ ਸਿੰਘ ਨਿਕੋਸਰਾਂ ਨਮਿਤ ਸ਼ਰਧਾਂਜਲੀ ਸਮਾਗਮ
Ad Position 24