23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹਲਕਾ ਇੰਚਾਰਜ ਸਰਹਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

Ad Position 21
No active advertisement
ਅਜੀਤ ਡੈਸਕ 07-09-2025
ਬਹਿਰਾਮ, 6 ਸਤੰਬਰ (ਨਛੱਤਰ ਸਿੰਘ ਬਹਿਰਾਮ)-ਪੰਜਾਬ ਵਿਚ ਮੀਂਹ ਤੇ ਹੜ੍ਹਾਂ ਨੇ ਬਹੁਤ ਤਬਾਹੀ ਲਿਆਂਦੀ ਹੋਈ ਹੈ, ਜਿਸ ਕਾਰਨ ਬਹੁਤ ਲੋਕਾਂ, ਕਿਸਾਨਾਂ, ਜੀਵਾਂ ਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ | ਇਹ ਸ਼ਬਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਕੁਲਜੀਤ ਸਰਹਾਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਤੋਂ ਬਆਦ ਬਹਿਰਾਮ ਵਿਖੇ ਗੱਲਬਾਤ ਕਰਦਿਆ ਆਖੇ | ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਪੰਜਾਬ ਸਰਕਾਰ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ, ਨੁਕਸਾਨੀਆਂ ਫਸਲਾਂ ਤੇ ਘਰਾਂ ਦਾ ਮੁਆਵਜ਼ਾ ਸਰਕਾਰ ਦੇਵੇਗੀ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਬਲਵੀਰ ਕਰਨਾਣਾ, ਬਲਾਕ ਪ੍ਰਧਾਨ ਜਗਜੀਤ ਸਿੰਘ ਬਲਾਕੀਪੁਰ, ਚਰਨਜੀਤ ਸਿੰਘ ਰੰਧਾਵਾ ਬਲਾਕ ਕਿਸਾਨ ਵਿੰਗ, ਰਾਜਿੰਦਰ ਸਿੰਘ ਬਲਾਕ ਪ੍ਰਧਾਨ ਕਟਾਰੀਆਂ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲੱਕੀ ਲੱਧੜ, ਵਿਪਨ ਰਾਣਾ, ਦਲਜੀਤ ਖਟਕੜ, ਕੁਲਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਹਨ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ, ਯੂ. ਕੇ. ਤੇ ਆਸਟ੍ਰੇਲੀਆ ਲਈ ਸਟੱਡੀ ਵੀਜ਼ੇ ਲਈ ਕੰਪਨੀ ਵਲੋਂ ਸਾਰੇ ਪੈਸੇ ਵੀਜ਼ਾ ਲੱਗਣ ਤੋਂ ਬਾਅਦ ਦੀ ਸੁਵਿਧਾ-ਕ... ਅਗਲੀ ਖ਼ਬਰ ਕਿਸਾਨ ਆਗੂ ਨਾਲ ਬਦਤਮੀਜ਼ੀ ਨਾਲ ਪੇਸ਼ ਆਉਣਾ ਅਸਹਿ-ਪ੍ਰਧਾਨ ਬੱਲੋਵਾਲ
Ad Position 24