ਪੋਜੇਵਾਲ ਸਰਾਂ, 6 ਸਤੰਬਰ (ਬੂਥਗੜ੍ਹੀਆ)-ਸ੍ਰੀ ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੀ ਨਾਮ ਲੇਵਾ ਸਰਬ ਸੰਗਤ ਵਲੋਂ ਹਰ ਸਾਲ ਦੀ ਤਰ੍ਹਾਂ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਨੂੰ ਮਨਾਉਣ ਲਈ ਇਸ ਵਾਰ ਤਿੰਨ ਦਿਨਾਂ ਵਿਸ਼ਾਲ ਸੰਤ ਸਮਾਗਮ 8, 9 ਤੇ 10 ਸਤੰਬਰ ਨੂੰ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ ਕਰਵਾਇਆ ਜਾ ਰਿਹਾ | ਸਮਾਗਮ ਸੰਬੰਧੀ ਪਿਛਲੇ ਕਈ ਦਿਨਾਂ ਤੋਂ ਗੁਰਗੱਦੀ ਪਰੰਪਰਾ ਦੇ ਸੇਵਾਦਾਰਾਂ ਵਲੋਂ ਤਿਆਰੀਆਂ ਜੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ | ਇਸ ਸੰਬੰਧੀ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਦੇ ਮੈਬਰਾਂ ਨੇ ਦੱਸਿਆ ਕਿ ਅਵਤਾਰ ਦਿਵਸ ਸਮਾਗਮ ਮੌਕੇ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 8 ਸਤੰਬਰ ਨੂੰ ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਜਗਤ ਗੁਰੂ ਅਚਾਰੀਆ ਬਾਬਾ ਗਰੀਬਦਾਸੀ ਜੀ ਦੀ ਰਚਿਤ ਬਾਣੀ ਦੇ ਅਖੰਡ ਪਾਠ ਪ੍ਰਕਾਸ਼ ਹੋਣਗੇ | 9 ਸਤੰਬਰ ਨੂੰ ਬਾਣੀ ਨੂੰ ਮੱਧ ਦੇ ਭੋਗ ਲੱਗਣਗੇ | ਇਸੇ ਹੀ ਦਿਨ ਮਹਾਰਾਜ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਚੈਰੀਟੇਬਲ ਟਰੱਸਟ ਵਲੋਂ ਸਵੇਰੇ ਵੱਖ-ਵੱਖ ਬਿਮਾਰੀਆਂ ਦਾ ਮੁਫ਼ਤ ਵਿਸ਼ਾਲ ਮੈਗਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ | ਮਰੀਜ਼ਾਂ ਨੂੰ ਭੂਰੀਵਾਲੇ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਪੀ. ਜੀ. ਆਈ. ਚੰਡੀਗੜ੍ਹ ਬਲੱਡ ਬੈਂਕ ਦੀ ਟੀਮ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ | 10 ਸਤੰਬਰ ਨੂੰ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਤਿਗੁਰੂ ਕਾਸ਼ੀ ਵਾਲੇ ਪਹਿਲਾ ਅੰਮਿ੍ਤ ਵੇਲੇ ਵਿਸ਼ਾਲ ਸ਼ੋਭਾ ਯਾਤਰਾ ਦੇ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਸਰਬ ਸੰਗਤ ਤੇ ਵੱਖ-ਵੱਖ ਸੰਪਰਦਾਵਾਂ ਤੋਂ ਪੁੱਜੇ ਸੰਤ ਮਹਾਂਪੁਰਸ਼ਾਂ ਦੇ ਤਿੰਨ ਦਿਨ ਸੰਧਿਆ ਆਰਤੀ ਉਪਰੰਤ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਸਹਿਤ ਵੱਖ-ਵੰਖ ਸੰਪਰਦਾਵਾਂ ਤੋਂ ਪੁੱਜੇ ਉੱਚ ਕੋਟੀ ਦੇ ਵਿਦਵਾਨ ਸੰਤ ਮਹਾਂਪੁਰਸ਼ਾਂ ਵਲੋਂ ਸਤਿਸੰਗ ਉਪਦੇਸ਼ ਜਰੀਏ ਅੰਮਿ੍ਤ ਵਰਖਾ ਕਰਨਗੇ ਤੇ ਸੰਗਤ ਨੂੰ ਪਰਮਾਰਥ ਨਾਲ ਜੋੜਨਗੇ |