ਪੋਜੇਵਾਲ ਸਰਾਂ, 21 ਸਤੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2026-27 ਲਈ ਨੌਵੀ ਤੇ ਗਿਆਰਵੀਂ ਜਮਾਤ ਦੀਆਂ ਖਾਲੀ ਸੀਟਾਂ ਦੇ ਦਾਖਲੇ ਲਈ ਦਾਖਲਾ ਪ੍ਰੀਖਿਆ 7 ਫਰਵਰੀ 2026 ਨੂੰ ਹੋਵੇਗੀ | ਇਸ ਸੰਬੰਧੀ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਪਿ੍ੰਸੀਪਲ ਰਵਿੰਦਰ ਕੁਮਾਰ ਨੇ ਦੱਸਿਆ ਕਿ ਉਹ ਵਿਦਿਆਰਥੀ ਜੋ ਸ਼ੈਸਨ 2025-26 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਅੱਠਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਨੌਵੀਂ ਦੀ ਦਾਖਲਾ ਪ੍ਰੀਖਿਆ ਲਈ ਅਤੇ ਜੋ ਵਿਦਿਆਰਥੀ ਸ਼ੈਸਨ 2026-27 ਵਿਚ ਜ਼ਿਲ੍ਹੇ ਦੇ ਕਿਸੇ ਵੀ ਸਰਕਾਰੀ, ਮਾਨਤਾ ਪ੍ਰਾਪਤ ਸਕੂਲ ਵਿਚ ਦਸਵੀਂ ਜਮਾਤ ਵਿਚ ਪੜ੍ਹਦੇ ਹਨ ਉਹ ਵਿਦਿਆਰਥੀ ਗਿਆਰਵੀਂ ਦੀ ਦਾਖਲਾ ਪ੍ਰੀਖਿਆ ਲਈ ਮਿਤੀ 23 ਸਤੰਬਰ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਸ ਵਿਦਿਆਲਿਆ ਵਿਚ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਤੇ ਹੋਸਟਲ ਦੀ ਸਹੂਲਤ ਦਿੱਤੀ ਜਾਂਦੀ ਹੈ |