22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪਿੰਡ ਜੈਨਪੁਰ ਵਿਖੇ ਕਿਸਾਨਾਂ ਨੂੰ ਖੇਤੀਬਾੜੀ ਅਧਿਕਾਰੀਆਂ ਨੇ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 22-09-2025
ਮਜਾਰੀ ਸਾਹਿਬਾ, 21 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਆਰ. ਐਮ. ਸਕੀਮ ਅਧੀਨ ਖੇਤੀ ਰਹਿੰਦ ਖੂੰਹਦ ਤੇ ਝੋਨੇ ਦੀ ਪਰਾਲੀ ਹਿੱਤ ਸਾਰਥਕ ਪ੍ਰਬੰਧਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸੜੋਆ ਵਲੋਂ ਵਿਸ਼ੇਸ਼ ਮੁਹਿੰਮ ਸ੍ਰੀਮਤੀ ਕਰੀਤਿਕਾ ਗੋਇਲ ਆਈ. ਏ. ਐਸ. ਉੱਪ ਮੰਡਲ ਮੈਜਿਸਟ੍ਰੇਟ ਬਲਾਚੌਰ ਦੀ ਪ੍ਰਧਾਨਗੀ ਹੇਠ ਕਸਬਾ ਮਜਾਰੀ ਤੇ ਪਿੰਡ ਜੈਨਪੁਰ ਤੋਂ ਆਰੰਭੀ ਗਈ | ਜਿਸ ਵਿਚ ਡਾ. ਨੀਤਨ ਖੇਤੀਬਾੜੀ ਅਫਸਰ ਸੜੋਆ ਵਲੋਂ ਕਿਸਾਨਾਂ ਨੂੰ ਖੇਤੀ ਰਹਿੰਦ ਖੂੰਹਦ ਨੂੰ ਖੇਤ ਵਿਚ ਅੱਗ ਲਗਾ ਕੇ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਸੁਰਿੰਦਰ ਪਾਲ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਦੱਸਿਆ ਗਿਆ ਕਿ ਸਰਕਾਰ ਵਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਰਾਲੀ ਦੇ ਪ੍ਰਬੰਧਨ ਲਈ ਵਿਭਾਗ ਵਲੋਂ ਪ੍ਰਭਾਵਕਾਰੀ ਤਕਨੀਕਾਂ ਪ੍ਰਚੱਲਿਤ ਕੀਤੀਆਂ ਜਾ ਰਹੀਆਂ ਹਨ | ਵਰਿੰਦਰ ਪਾਲ ਖੇਤੀਬਾੜੀ ਵਿਸਥਾਰ ਅਫਸਰ ਨੇ ਦੱਸਿਆ ਗਿਆ ਕਿ ਕਿਸਾਨ ਬੇਲਰ ਤੇ ਰੇਕ ਦੀ ਵਰਤੋਂ ਕਰਕੇ ਪਰਾਲੀ ਨੂੰ ਖੇਤ ਵਿਚੋਂ ਗੱਠਾਂ ਬਣਾ ਕੇ ਵੀ ਬਾਹਰ ਕੱਢ ਸਕਦੇ ਹਨ | ਰਜਿੰਦਰ ਪਾਲ ਖੇਤੀਬਾੜੀ ਵਿਸਥਾਰ ਅਫਸਰ ਵਲੋਂ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਨਾਉਣ ਤੇ ਫਸਲੀ ਚੱਕਰ ਵਿਚ ਬਹੁਪੱਖੀ ਕੀਟ ਪ੍ਰਬੰਧ ਨੂੰ ਤਰਜੀਹ ਦੇਣ 'ਤੇ ਜ਼ੋਰ ਦਿੱਤਾ | ਕੈਂਪ 'ਚ ਸਹਿਕਾਰਤਾ ਵਿਭਾਗ ਤੋਂ ਸਹਾਇਕ ਰਜਿਸਟਰਾਰ ਜੋਗੰਦਰ ਪਾਲ, ਇੰਨਸਪੈਕਟਰ ਕਮਲ ਰਾਣਾ, ਫੂਡ ਸਪਲਾਈ ਵਿਭਾਗ ਤੋਂ ਹਰੀਸ਼ ਕੁਮਾਰ ਅਤੇ ਗਗਨਦੀਪ ਸਿੰਘ ਨੇ ਵੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ | ਅੰਤ ਵਿਚ ਕਿਸਾਨ ਯੂਨੀਅਨ ਆਗੂ ਜਸਵੰਤ ਸਿੰਘ ਭੱਠਲ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਵਰਿੰਦਰਪਾਲ, ਰਜਿੰਦਰਪਾਲ, ਹਰਵਿੰਦਰ ਸਿੰਘ, ਕੁਲਵੰਤ ਰਾਏ, ਮੋਹਣ ਸਿੰਘ, ਸੁਖਵਿੰਦਰ ਸਿੰਘ ਸਕੱਤਰ, ਲਖਵੀਰ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਬਲਵੀਰ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ, ਹਰਮੇਲ ਸਿੰਘ, ਹਰਮੇਸ਼ ਸਿੰਘ, ਪਾਖਰ ਸਿੰਘ, ਜਸਵਮਤ ਸਿੰਘ, ਸੋਹਣ ਸਿੰਘ, ਕਸ਼ਮੀਰ ਸਿੰਘ, ਗੁਰਮੀਤ ਸਿੰਘ, ਬਲਿਹਾਰ ਸਿੰਘ, ਹਰਪਾਲ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਗੋਲਾ ਸਕੂਲ ਬੰਗਾ ਵਿਖੇ ਸਮਾਜ ਸੇਵੀ ਸੋਹਣ ਸਿੰਘ ਪਰਮਾਰ ਵਲੋਂ ਬੱਚਿਆਂ ਨੂੰ ਇਨਾਮਾਂ ਦੀ ਵੰਡ ਅਗਲੀ ਖ਼ਬਰ ਕੰਗ ਨੇ ਮੁਕੰਦਪੁਰ-ਚੱਕਦਾਨਾ ਸੜਕ ਦਾ ਰੱਖਿਆ ਨੀਂਹ ਪੱਥਰ
Ad Position 24