22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਨਾਨਕ ਮਤਾ ਰਾਹੋਂ ਵਿਖੇ ਕਰਵਾਇਆ ਗੁਰਮਤਿ ਸਮਾਗਮ

Ad Position 21
No active advertisement
ਗੁਰਦੁਆਰਾ ਨਾਨਕ ਮਤਾ ਰਾਹੋਂ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਸਮੇਂ ਕੀਰਤਨੀ ਜਥੇ ਤੇ ਸੇਵਾਦਾਰਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ | <br/> 22-09-2025
ਰਾਹੋਂ, 21 ਸਤੰਬਰ (ਉਂਕਾਰ ਸਿੰਘ ਰਾਠੋਰ)-ਪਿਛਲੇ ਸਾਲਾਂ ਦੀ ਤਰ੍ਹਾਂ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਕਰਵਾਈ ਜਾ ਰਹੀ 25 ਗੁਰਮਤਿ ਸਮਾਗਮਾਂ ਦੀ ਲੜੀ ਦਾ 11ਵਾਂ ਸਮਾਗਮ ਗੁਰਦੁਆਰਾ ਨਾਨਕ ਮਤਾ ਰਾਹੋਂ ਵਿਖੇ ਸ਼ਰਧਾ ਸਹਿਤ ਕਰਵਾਇਆ ਗਿਆ | ਸਮਾਗਮ ਦੌਰਾਨ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਨੇ ਗੁਰਬਾਣੀ ਕੀਰਤਨ ਦੀ ਅੰਮਿ੍ਤ ਵਰਖਾ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਤੋਂ ਬਾਅਦ ਪੰਥ ਦੇ ਪ੍ਰਸਿੱਧ ਕਥਾ ਵਾਚਕ ਪਿ੍. ਮਨਿੰਦਰਪਾਲ ਸਿੰਘ ਸਿੱਖ ਮਿਸ਼ਨਰੀ ਕਾਲਜ ਰੋਪੜ ਨੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਤੇ ਜੀਵਨ ਇਤਿਹਾਸ ਦੀਆਂ ਅਲੱਗ-ਅਲੱਗ ਘਟਨਾਵਾਂ ਸੰਬੰਧੀ ਜ਼ਿਕਰ ਕਰਕੇ ਗੁਰਮਤਿ ਵਿਚਾਰਾਂ ਦੀ ਸ਼ੁਰੂਆਤ ਕੀਤੀ ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਪ੍ਰਕਰਣ ਸਰਵਣ ਕਰਵਾ ਕੇ ਸੰਗਤਾਂ ਨੂੰ ਆਪਣੇ ਵਿਰਸੇ ਨਾਲ ਜੁੜਨ ਦੀ ਭਾਵੁਕ ਅਪੀਲ ਕੀਤੀ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਇਸ ਮੌਕੇ ਰੋਜ਼ਾਨਾ ਦੀ ਤਰ੍ਹਾਂ ਸੰਗਤਾਂ ਨੂੰ ਜੀ ਆਇਆਂ ਕਿਹਾ ਤੇ ਗੁਰੂ ਨਾਨਕ ਸਾਹਿਬ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਸਕੂਲ ਦੀ ਗਰਾਊਾਡ ਵਿਚ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਅਤੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਹਾਜ਼ਰੀਆਂ ਭਰਨ ਲਈ ਅਪੀਲ ਕੀਤੀ | ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਭਾਈ ਤਰਲੋਚਨ ਸਿੰਘ ਖਟਕੜ ਕਲਾਂ ਵਲੋਂ ਕੀਤਾ | ਗੁ: ਪ੍ਰਬੰਧਕ ਕਮੇਟੀ ਤੇ ਗੁਰੂ ਨਾਨਕ ਮਿਸ਼ਨ ਸੁਸਾਇਟੀ ਵਲੋਂ ਕੀਰਤਨੀ ਜਥੇ ਤੇ ਕਥਾਵਾਚਕ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸੁਸਾਇਟੀ ਵਲੋਂ ਗੁ: ਕਮੇਟੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ | ਸਮਾਗਮ ਵਿਚ ਦੂਰ-ਦੁਰਾਡੇ ਸ਼ਹਿਰਾਂ ਤੋਂ ਬੱਸਾਂ ਤੇ ਨਿੱਜੀ ਸਾਧਨਾਂ ਰਾਹੀਂ ਸੰਗਤਾਂ ਸ਼ਾਮਿਲ ਹੋਈਆਂ ਤੇ ਕੀਰਤਨ ਦੌਰਾਨ ਸ਼ਬਦ ਗਾਇਨ ਕਰਕੇ ਸਮਾਗਮ ਦਾ ਖ਼ੂਬ ਅਨੰਦ ਮਾਣਿਆ | ਇਸ ਮੌਕੇ ਸ਼ੇਰੇ ਪੰਜਾਬ ਸੇਵਾ ਦਲ, ਗੁਰੂ ਨਾਨਕ ਦੇਵ ਸੇਵਕ ਜਥੇ, ਬਾਬਾ ਦੀਪ ਸਿੰਘ ਸੇਵਕ ਜਥੇ, ਭਾਈ ਘਨੱਈਆ ਜੀ ਸੇਵਕ ਜਥੇ ਅਤੇ ਹੋਰ ਸੇਵਕ ਜਥਿਆਂ ਅਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਜਿੱਥੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਦਾ ਅਨੰਦ ਮਾਣਿਆ ਉੱਥੇ ਹੀ ਵੱਖ-ਵੱਖ ਸੇਵਾਵਾਂ ਕਰਕੇ ਜੀਵਨ ਸਫਲਾ ਕੀਤਾ | ਇਸ ਮੌਕੇ ਪ੍ਰਧਾਨ ਸਤਵਿੰਦਰ ਸਿੰਘ, ਮਹਿੰਦਰ ਸਿੰਘ, ਹਰਭਜਨ ਸਿੰਘ, ਮਹਿੰਦਰ ਸਿੰਘ ਕਾਲਾ, ਹਰਗੁਰਿੰਦਰ ਸਿੰਘ ਹੈਪੀ, ਸੁਖਵਿੰਦਰ ਸਿੰਘ ਛੀਨਾ, ਰਾਜਵੰਤ ਸਿੰਘ, ਹਰਪਾਲ ਸਿੰਘ ਬਾਜਵਾ, ਅਮਰੀਕ ਸਿੰਘ, ਸੁਰਿੰਦਰ ਸਿੰਘ ਸੈਣੀ, ਅਮਰਜੀਤ ਸਿੰਘ, ਮਲਕੀਤ ਸਿੰਘ ਕਾਹਲੋਂ, ਸਤਪਾਲ ਸਿੰਘ, ਸੁਰਿੰਦਰ ਸਿੰਘ ਹੁੰਦਲ, ਅਮਰਜੀਤ ਸਿੰਘ ਪਾਬਲਾ, ਦਿਲਬਾਗ ਸਿੰਘ ਕਾਹਲੋਂ, ਬਲਵਿੰਦਰ ਸਿੰਘ ਛੀਨਾ, ਸੁਰਿੰਦਰ ਸਿੰਘ, ਮਨਜੀਤ ਸਿੰਘ ਛੀਨਾ, ਸੁਖਿੰਦਰ ਪਾਲ ਸਿੰਘ ਤੂਰ, ਰਘਵਿੰਦਰ ਸਿੰਘ ਬਾਜਵਾ, ਬਲਜੀਤ ਸਿੰਘ ਬਾਜਵਾ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਜੋਗਾ ਸਿੰਘ ਐਸ. ਡੀ. ਓ., ਹਰਜਿੰਦਰ ਸਿੰਘ ਅਟਾਰੀ, ਤਰਲੋਕ ਸਿੰਘ ਸੇਠੀ, ਗਿਆਨ ਸਿੰਘ, ਹਰਮਿੰਦਰ ਸਿੰਘ, ਜਸਕਰਨ ਸਿੰਘ ਧਰਮਕੋਟ, ਰਮਣੀਕ ਸਿੰਘ, ਪਲਵਿੰਦਰ ਸਿੰਘ ਕਰਿਆਮ, ਹਰਵਿੰਦਰ ਸਿੰਘ ਪੂਜਾ ਸਿਲਕ, ਬਲਵਿੰਦਰ ਸਿੰਘ ਪੰਜਾਬ ਕਲਾਥ, ਅਮਰਜੀਤ ਸਿੰਘ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਸੁਖਵਿੰਦਰ ਸਿੰਘ ਗੋਬਿੰਦਪੁਰ, ਕੁਲਜੀਤ ਸਿੰਘ ਖ਼ਾਲਸਾ, ਹਕੀਕਤ ਸਿੰਘ, ਦਲਜੀਤ ਸਿੰਘ ਬਡਵਾਲ, ਸਤਬੀਰ ਸਿੰਘ ਗੋਨੀ ਬੰਗਾ, ਊਧਮ ਸਿੰਘ ਗੋਬਿੰਦਪੁਰ, ਬਗ਼ੀਚਾ ਸਿੰਘ ਰੱਕੜ, ਜਸਪਾਲ ਸਿੰਘ ਭਾਰਟਾ, ਬਲਜਿੰਦਰ ਸਿੰਘ ਕਾਹਲੋਂ, ਅਵਤਾਰ ਸਿੰਘ ਗੋਬਿੰਦਪੁਰ, ਜਸਪਾਲ ਸਿੰਘ ਸੜੋਆ, ਪਰਮਜੀਤ ਸਿੰਘ ਮੂਸਾਪੁਰ, ਭਗਵਾਨ ਸਿੰਘ, ਹਰਵਿੰਦਰ ਸਿੰਘ ਹਾਈਵੇ ਟਾਇਰ, ਅਰਵਿੰਦਰ ਸਿੰਘ, ਸੁਦਾਗਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਹਿਰ 'ਚ ਮਰੇ ਹੋਏ ਪਸ਼ੂਆਂ ਦੀ ਬਦਬੂ ਨਾਲ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਪਿੰਡ ਖਟਕੜ ਕਲਾਂ 'ਚ ਮਨਾਉਣਗੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ-ਤਜਿੰਦਰ ਸਿੰਘ ਜੋਤ
Ad Position 24