16-09-2026
ਅੱਖਰ:
Ad Position 18
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੜ੍ਹੀ ਨੇ ਪਿੰਡ ਧੁਲੇਤਾ ਦਾ ਦੌਰਾ ਕਰਕੇ ਜ਼ਮੀਨੀ ਵਿਵਾਦ ਸੁਲਝਾਇਆ <br/>

Ad Position 21
repet_subhas-goyals [Copy P29]
ਪਿੰਡ ਧੁਲੇਤਾ ਵਿਖੇ ਪੁੱਜ ਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੌਕੇ 'ਤੇ ਜਾਇਜ਼ਾ ਲੈਂਦੇ ਹੋਏ ਤੇ ਜ਼ਮੀਨੀ ਵਿਵਾਦ ਸੁਲਝਾਉਣ ਲਈ ਸਰਬਸੰਮਤੀ ਨਾਲ ਪੰਚਾਇਤੀ ਮਤਾ ਪਾਸ ਕਰਵਾਉਂਦੇ ਹੋਏ | <br/> 23-09-2025
ਨਵਾਂਸ਼ਹਿਰ, 22 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਦਖ਼ਲ ਨਾਲ ਪਿੰਡ ਧੁਲੇਤਾ ਦਾ ਜ਼ਮੀਨੀ ਵਿਵਾਦ ਸੁਲਝ ਗਿਆ ਹੈ | ਉਨ੍ਹਾਂ ਵਲੋਂ ਵਿਵਾਦ ਨੂੰ ਸੁਲਝਾਉਣ ਲਈ ਪਿੰਡ ਧੁਲੇਤਾ ਵਿਖੇ ਪੁੱਜ ਕੇ ਮੌਕਾ ਦੇਖਿਆ ਤੇ ਜਾਇਜ਼ਾ ਲਿਆ | ਉਪਰੰਤ ਪਿੰਡ ਦੀ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ, ਮੁਹਤਬਰ ਵਿਅਕਤੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਾਰੀਆਂ ਧਿਰਾਂ ਦਾ ਪੱਖ ਜਾਣਿਆ | ਉਨ੍ਹਾਂ ਸਾਰੀਆਂ ਧਿਰਾਂ ਨੂੰ ਪਿੰਡ ਦੇ ਭਾਈਚਾਰੇ ਤੇ ਸਾਂਝ ਦੇ ਮੱਦੇਨਜ਼ਰ ਆਪਸੀ ਸਹਿਮਤੀ ਨਾਲ ਇਸ ਮਾਮਲੇ ਨੂੰ ਹੱਲ ਕਰਨ ਲਈ ਪ੍ਰੇਰਿਤ ਕੀਤਾ | ਚੇਅਰਮੈਨ ਸ. ਗੜ੍ਹੀ ਦੇ ਯਤਨਾਂ ਸਦਕਾ ਪਿੰਡ ਧੁਲੇਤਾ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦੇ ਜ਼ਮੀਨੀ ਵਿਵਾਦ ਸਬੰਧੀ ਪਿੰਡ ਦੀ ਪੰਚਾਇਤ, ਮੁਹਤਬਰ ਵਿਅਕਤੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਵਲੋਂ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੀ ਉਸਾਰੀ, ਜੋ ਕਿ ਪਿਛਲੇ ਦਿਨੀਂ ਵਿਵਾਦਾਂ ਵਿਚ ਆ ਗਈ ਸੀ, ਦਾ ਪੂਰਨ ਤੌਰ 'ਤੇ ਨਿਪਟਾਰਾ ਕਰਨ ਲਈ ਗ੍ਰਾਮ ਪੰਚਾਇਤ ਧੁਲੇਤਾ ਵਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦੇ ਨਿਰਮਾਣ ਲਈ ਮਤਾ ਪਾਸ ਕੀਤਾ | ਇਸ ਦੇ ਨਾਲ ਹੀ ਗ੍ਰਾਮ ਪੰਚਾਇਤ ਧਲੇਤਾ ਵਲੋਂ ਕਾਰਵਾਈ ਰਜਿਸਟਰ ਅਤੇ ਮਤਿਆਂ ਵਿਚ ਆਈਆਂ ਤਕਨੀਕੀ ਕਮੀਆਂ ਨੂੰ ਦੇਖਦੇ ਹੋਏ, ਜਿਸ ਕਾਰਨ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਦਾ ਵਿਵਾਦ ਖੜ੍ਹਾ ਹੋਇਆ, ਸੰਬੰਧੀ ਪੰਚਾਇਤ ਸਕੱਤਰ ਸੁਰਜੀਤ ਸਿੰਘ ਦੀ ਤੁਰੰਤ ਪ੍ਰਭਾਵ ਨਾਲ ਬਦਲੀ ਕਰਨ ਦੇ ਸੁਝਾਅ ਵਿਭਾਗ ਨੂੰ ਦਿੱਤੇ ਗਏ | ਇਸ ਤੋਂ ਇਲਾਵਾ ਇਸ ਕਮਿਊਨਿਟੀ ਹਾਲ ਦੇ ਜ਼ਮੀਨ ਸੰਬੰਧੀ ਵਿਵਾਦ ਦੇ ਪੱਕੇ ਤੌਰ 'ਤੇ ਹੱਲ ਲਈ ਖ਼ਸਰਾ ਨੰਬਰ ਵਿਚ ਜ਼ਮੀਨ ਦੀ ਨਾਂਅ ਤਬਦੀਲੀ ਦਾ ਵੀ ਮਤਾ ਪਾਇਆ ਗਿਆ | ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਸੂਬੇ ਵਿਚ ਗੁਰਦੁਆਰਾ ਸਾਹਿਬ ਦੀਆਂ ਜ਼ਮੀਨਾਂ ਦੀ ਰੱਖਿਆ ਲਈ ਅਨੁਸੂਚਿਤ ਜਾਤੀਆਂ ਕਮਿਸ਼ਨ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਮ ਦੀ ਕੋਈ ਵਧੀਕੀ ਸਾਹਮਣੇ ਆਉਂਦੀ ਹੈ, ਤਾਂ ਕਮਿਸ਼ਨ ਵਲੋਂ ਸਖ਼ਤ ਕਾਰਵਾਈ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ | ਇਸ ਮੌਕੇ ਐਸ. ਡੀ. ਐਮ. ਪਰਲੀਨ ਕੌਰ ਬਰਾੜ, ਡੀ. ਐਸ. ਪੀ. ਐਸ. ਐਸ. ਬੱਲ, ਡਿਪਟੀ ਸੀ. ਈ. ਓ. ਜ਼ਿਲ੍ਹਾ ਪ੍ਰੀਸ਼ਦ ਸੁਖਬੀਰ ਕੌਰ, ਤਹਿਸੀਲਦਾਰ ਮਨਦੀਪ ਸਿੰਘ, ਬੀ. ਡੀ. ਪੀ. ਓ. ਜਸਜੀਤ ਕੌਰ, ਸਰਪੰਚ ਸੁਖਬੀਰ ਸਿੰਘ ਸੁੱਖੀ, ਪੰਚ ਜਸਵੀਰ ਰਾਮ ਵਿਰਦੀ, ਧਰਮਪਾਲ ਵਿਰਦੀ ਤੇ ਮਨਜੀਤ ਕੌਰ ਅਤੇ ਸਕੱਤਰ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਰਵਿਦਾਸ ਜੀ ਬਹਾਦਰ ਰਾਮ ਤੇ ਅਮਰਜੀਤ ਕੇਲੇ ਵੀ ਮੌਜੂਦ ਸਨ |

Ad Position 22
Ad Position 22
ਪਿਛਲੀ ਖ਼ਬਰ ਨਾਭਾ ਜੇਲ੍ਹ 'ਚ ਮਜੀਠੀਆ ਨੂੰ ਮਿਲਣ ਪਹੁੰਚੇ ਜਥੇ. ਵਲਟੋਹਾ ਅਗਲੀ ਖ਼ਬਰ ਲੋਕ ਭਲਾਈ ਸੇਵਾ ਸੁਸਾਇਟੀ ਨੇ ਕੀਤਾ ਸ਼ਖ਼ਸੀਅਤਾਂ ਦਾ ਸਨਮਾਨ <br/>
Ad Position 24