ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ 'ਚ ਅਹਿਮ ਮਤੇ ਪਾਸ <br/>

Ad Position 21
No active advertisement
ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਗੱਲਬਾਤ ਕਰਦੇ ਹੋਏ ਨਾਲ ਹੋਰ | <br/> 23-09-2025
ਬੰਗਾ, 22 ਸਤੰਬਰ (ਧਰਮਵੀਰ ਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਬੱਲੋਵਾਲ ਦੀ ਅਗਵਾਈ ਵਿਚ ਹੋਈ, ਜਿਸ ਵਿਚ ਕਿਸਾਨੀ ਮੁੱਦਿਆਂ 'ਤੇ ਵਿਚਾਰਾਂ ਕੀਤੀਆਂ ਗਈਆਂ | ਸਾਉਣੀ ਦੀ ਫਸਲ ਦੇ ਸੰਬੰਧ ਵਿਚ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਝੋਨੇ ਦੀ ਕਟਾਈ ਦਾ ਕੰਮ ਲਗਪਗ 10 ਦਿਨਾਂ ਤੱਕ ਚੱਲ ਪੈਣਾ ਹੈ | ਬਾਸਮਤੀ ਦੀ ਫ਼ਸਲ ਦੀ ਕਟਾਈ ਚੱਲ ਰਹੀ ਹੈ | ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਮੰਡੀਆਂ 'ਚ ਪੁਖਤਾ ਪ੍ਰਬੰਧ ਕੀਤੇ ਜਾਣ ਜੋ ਕਿ ਕਿਸਾਨ ਵੀਰਾਂ ਨੂੰ ਕੋਈ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਆਉਣ ਵਾਲੀਆਂ ਹਾੜੀ ਦੀਆਂ ਫ਼ਸਲਾਂ ਬੀਜਣ ਵਾਸਤੇ ਡਾਇਆ ਖਾਦ ਸੁਸਾਇਟੀਆਂ ਨੂੰ ਭੇਜਣਾ ਯਕੀਨੀ ਬਣਾਇਆ ਜਾਵੇ ਤਾਂ ਕਿ ਕਿਸਾਨ ਆਪਣੀ ਕਣਕ ਦੀ ਬਿਜਾਈ ਸਮੇਂ ਸਿਰ ਕਰ ਸਕਣ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਜੋ ਪ੍ਰਵਾਸੀ ਕਈ ਜ਼ਿਲਿ੍ਹਆਂ ਵਿਚ ਗਲਤ ਕੰਮ ਕਰਨ ਤੋਂ ਬਾਅਦ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੰਦੇ ਹਨ ਉਨ੍ਹਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇ | ਜਿਹੜੇ ਪ੍ਰਵਾਸੀ ਪੰਜਾਬ ਵਿਚ ਆਉਂਦੇ ਹਨ ਉਨ੍ਹਾਂ ਦੀ ਪੜਤਾਲ ਕੀਤਾ ਜਾਵੇ | ਬਾਕੀ ਸੂਬਿਆਂ ਵਾਂਗ ਜਿਹੜੇ ਪ੍ਰਵਾਸੀ ਇਥੇ ਪੰਜਾਬ ਵਿਚ ਜ਼ਮੀਨਾਂ ਖਰੀਦ ਦੇ ਹਨ ਉਨ੍ਹਾਂ 'ਤੇ ਰੋਕ ਲਗਾਈ ਜਾਵੇ | ਉਨ੍ਹਾਂ ਕਿਹਾ ਕਿ ਪ੍ਰਵਾਸੀ ਦੀ ਨਾ ਵੋਟ ਬਣਾਈ ਜਾਵੇ ਤੇ ਨਾ ਹੀ ਉਨ੍ਹਾਂ ਦੇ ਆਧਾਰ ਕਾਰਡ ਬਣਾਏ ਜਾਣ | ਇਸ ਮੌਕੇ ਆਗੂ ਸੁਖਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਬੱਲੋਵਾਲ, ਜਸਪਾਲ ਸਿੰਘ ਮੱਲ੍ਹਾ ਸੋਢੀਆਂ ਜ਼ਿਲ੍ਹਾ ਮੀਤ ਪ੍ਰਧਾਨ, ਜਸਪ੍ਰੀਤ ਸਿੰਘ ਜੀਂਦੋਵਾਲ ਜ਼ਿਲ੍ਹਾ ਮੀਤ ਪ੍ਰਧਾਨ, ਸਰਪੰਚ ਲਖਬੀਰ ਸਿੰਘ, ਸਤਨਾਮ ਸਿੰਘ ਬੀਸਲਾ, ਸੁਖਵਿੰਦਰ ਸਿੰਘ ਢਾਹਾਂ, ਗੁਰਦਿਆਲ ਸਿੰਘ, ਮੱਖਣ ਸਿੰਘ, ਸਰਪੰਚ ਜਸਬੀਰ ਸਿੰਘ, ਸੋਹਣ ਸਿੰਘ, ਅਮਰਜੀਤ ਸਿੰਘ, ਸੋਢੀ ਸਿੰਘ, ਮਨਜੀਤ ਸਿੰਘ, ਜਗਦੀਪ ਸਿੰਘ, ਸੁਖਦੀਪ ਸਿੰਘ ਮੋਨੂੰ, ਹਰਪ੍ਰੀਤ ਸਿੰਘ, ਸ਼ਰਨਦੀਪ ਸਿੰਘ ਤੇ ਬਲਕਾਰ ਸਿੰਘ ਆਦਿ ਹਾਜਰ ਸਨ |

Ad Position 22
No active advertisement
ਪਿਛਲੀ ਖ਼ਬਰ ਖਟਕੜ ਕਲਾਂ 'ਚ ਨਵਜੋਤ ਸਾਹਿਤ ਸੰਸਥਾ ਵਲੋਂ ਪ੍ਰਤੀਯੋਗਤਾ ਮੁਕਾਬਲਾ <br/> ਅਗਲੀ ਖ਼ਬਰ ਦਿਵਯ ਜੋਤਿ ਜਾਗਿ੍ਤੀ ਸੰਸਥਾਨ ਨੇ ਕਰਵਾਇਆ ਨਵਾਂਸ਼ਹਿਰ ਵਿਖੇ ਸਤਿਸੰਗ
Ad Position 24
No active advertisement