ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਤਲੁਜ ਪਬਲਿਕ ਸਕੂਲ ਬੰਗਾ ਅੱਜ ਮਨਾਏਗਾ ਵਿਸ਼ਵ ਪੰਜਾਬੀ ਦਿਵਸ <br/>

Ad Position 21
No active advertisement
ਅਜੀਤ ਡੈਸਕ 23-09-2025
ਬੰਗਾ, 22 ਸਤੰਬਰ (ਕੁਲਦੀਪ ਸਿੰਘ ਪਾਬਲਾ)-ਆਪਣਾ ਪੰਜਾਬ ਫਾਊਾਡੇਸ਼ਨ ਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਤਲੁਜ ਐਂਡ ਐਸੋਸੀਏਸ਼ਨ ਆਪ ਪੰਜਾਬ ਦੇ ਸੱਦੇ 'ਤੇ ਸਤਲੁਜ ਪਬਲਿਕ ਸਕੂਲ ਬੰਗਾ ਵਲੋਂ 23 ਸਤੰਬਰ ਨੂੰ ਵਿਸ਼ਵ ਪੰਜਾਬ ਦਿਵਸ ਮਨਾਇਆ ਜਾਵੇਗਾ | ਇਸ ਸੰਬੰਧੀ ਸੰਸਥਾ ਦੇ ਪਿ੍ੰਸੀਪਲ ਅਜੇ ਸ਼ਰਮਾ ਨੇ ਦੱਸਿਆ ਕਿ ਇਸ ਦਿਨ ਸੰਸਥਾ 'ਚ ਸਕੂਲ ਦੇ ਵਿਦਿਆਰਥੀ ਕਵਿਤਾ ਉਚਾਰਨ, ਨਿਬੰਧ ਲਿਖਣ, ਪੋਸਟਰ ਮੇਕਿੰਗ, ਭਾਸ਼ਨ ਪੇਸ਼ਕਾਰੀ ਆਦਿ ਗਤੀਵਿਧੀਆਂ 'ਚ ਹਿੱਸਾ ਲੈਣਗੇ | ਉਨ੍ਹਾਂ ਇਹ ਵੀ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਹੀ ਹੇਠ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਇਹ ਇਕ ਨਵਾਂ ਕਾਰਜ ਆਰੰਭ ਕੀਤਾ ਜਾ ਰਿਹਾ ਹੈ | ਡਾ. ਧੂਰੀ ਮੁਤਾਬਕ ਸਦੀਆਂ ਤੋਂ ਪੰਜਾਬੀਆਂ ਦੀ ਸੱਭਿਆਚਾਰਕ ਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਵਿਸ਼ਵ ਵਿਚ ਵਸਦੇ ਸਮੂਹ ਪੰਜਾਬੀ ਹਰ ਸਾਲ ਇਕ ਦਿਨ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵਲੋਂ ਬਾਬਾ ਫਰੀਦ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਬਾਬਾ ਫਰੀਦ ਪਹਿਲੇ ਪੰਜਾਬੀ ਸਿਰਮੌਰ ਕਵੀਆਂ ਵਿਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਸੋ ਇਸ ਤਰ੍ਹਾਂ ਪੰਜਾਬ ਦੀਆਂ ਸਮੂਹ ਸਿੱਖਿਆ ਸੰਸਥਾਵਾਂ ਤੇ ਕਾਲਜ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣਗੀਆਂ | ਇਸ ਦੌਰਾਨ ਸਕੂਲ ਡਾਇਰੈਕਟਰ ਪਾਲ ਸਿੰਘ ਪੂਨੀਆ ਅਤੇ ਐਡਮਿਨਿਟਰੇਟਰ ਅਮਰਪ੍ਰੀਤ ਕੌਰ ਨੇ ਵੀ ਇਸ ਖਾਸ ਮੌਕੇ 'ਤੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਪੰਜਾਬੀ ਭਾਸ਼ਾ ਨੂੰ ਕਦੇ ਵੀ ਨਾ ਭੁੱਲਣ ਤੇ ਪੰਜਾਬੀ ਬੁਲਾਰੇ ਹੋਣ ਲਈ ਮਾਣ ਮਹਿਸੂਸ ਕਰਨ ਸਬੰਧੀ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵਿਕਾ ਬੀਬੀ ਪਿਆਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਰੇਲਵੇ ਰੋਡ ਦੇ ਦੁਕਾਨਦਾਰ ਅੱਜ ਕਰਨਗੇ ਰੋਸ ਪ੍ਰਦਰਸ਼ਨ
Ad Position 24
No active advertisement