30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪੰਜਾਬ ਸਰਕਾਰ ਗਰੀਬਾਂ ਦੇ ਮਕਾਨਾਂ ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇਗੀ-ਬਲਾਕੀਪੁਰ

Ad Position 21
No active advertisement
ਅਜੀਤ ਡੈਸਕ 24-09-2025
ਕਟਾਰੀਆਂ, 23 ਸਤੰਬਰ (ਪ੍ਰੇਮੀ ਸੰਧਵਾਂ) - ਸੀਨੀਅਰ ਆਪ ਦੇ ਸਰਕਲ ਤੇ ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਵੱਖ- ਵੱਖ ਜ਼ਿਲਿ੍ਹਆਂ 'ਚ ਆਏ ਹੜ੍ਹਾਂ ਕਾਰਨ ਗਰੀਬਾਂ ਦੇ ਮਕਾਨਾਂ, ਪਸ਼ੂ ਧਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਦਾ ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਆਵਜ਼ਾ ਜਰੂਰ ਦੇਵੇਗੀ | ਕਿਉਂਕਿ ਸਰਕਾਰ ਵਲੋਂ ਬੜੀ ਹੀ ਤੇਜ਼ੀ ਨਾਲ ਸਰਵੇ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਹੀ ਸੂਬੇ ਦੀ ਪਹਿਲੀ ਸਰਕਾਰ ਹੈ ਜੋ ਕਿ ਹੜ੍ਹਾਂ ਨਾਲ ਲੋਕਾਂ ਦੀਆਂ ਗਈਆਂ ਜਾਨਾਂ, ਖਰਾਬ ਹੋਈਆਂ ਫ਼ਸਲਾਂ, ਹੜ੍ਹਾਂ ਦੀ ਭੇਟ ਚੜ੍ਹੇ ਪਸ਼ੂ ਧਨ ਅਤੇ ਗਰੀਬਾਂ ਦੇ ਹੋਏ ਨੁਕਸਾਨ ਦੇ ਸਰਵੇ ਕਰਵਾ ਕੇ ਜਲਦੀ ਤੋਂ ਜਲਦੀ ਲੋਕਾਂ ਨੂੰ ਮੁਆਵਜ਼ਾ ਦੇ ਰਹੀ ਹੈ | ਬਲਾਕੀਪੁਰ ਨੇ ਕਿਹਾ ਕਿ ਮਾਨ ਸਰਕਾਰ ਹੜ੍ਹਾਂ ਨਾਲ ਹੋਏ ਹਰ ਵਰਗ ਦੇ ਨੁਕਸਾਨ ਦਾ ਮੁਆਵਜਾ ਦੇਣ ਲਈ ਵਚਨਬੱਧ ਹੈ |
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ-ਪੰਜਾਬੀ ਏਕਤਾ ਮੰਚ ਨੇ ਨਵਾਂਸ਼ਹਿਰ 'ਚ ਕੀਤਾ ਏਕਤਾ ਮਾਰਚ ਅਗਲੀ ਖ਼ਬਰ ਖਟਕੜ ਕਲਾਂ ਛਿੰਝ ਮੇਲੇ 'ਚ ਪਟਕੇ ਦੀ ਕੁਸ਼ਤੀ ਦੀ ਸ਼ੁਰੂਆਤ ਬਾਬਾ ਮੰਗਾ ਤੇ ਕੁਲਜੀਤ ਸਿੰਘ ਸਰਹਾਲ ਨੇ ਕਰਵਾਈ
Ad Position 24