30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਪ੍ਰਵਾਸੀ-ਪੰਜਾਬੀ ਏਕਤਾ ਮੰਚ ਨੇ ਨਵਾਂਸ਼ਹਿਰ 'ਚ ਕੀਤਾ ਏਕਤਾ ਮਾਰਚ

Ad Position 21
No active advertisement
ਅਜੀਤ ਡੈਸਕ 24-09-2025
• ਬੱਚੇ ਹਰਵੀਰ ਸਿੰਘ ਦੇ ਕਾਤਲ ਨੂੰ ਸਖ਼ਤ ਸਜ਼ਾ ਦੇਣ ਦੀ ਕੀਤੀ ਮੰਗ
ਨਵਾਂਸ਼ਹਿਰ, 23 ਸਤੰਬਰ (ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ)-ਪ੍ਰਵਾਸੀ-ਪੰਜਾਬੀ ਏਕਤਾ ਮੰਚ ਵਲੋਂ ਨਵਾਂਸ਼ਹਿਰ ਵਿਖੇ ਏਕਤਾ ਮਾਰਚ ਕਰਕੇ ਪੰਜਾਬੀਆਂ ਅਤੇ ਪ੍ਰਵਾਸੀਆਂ ਦੀ ਸਾਂਝ ਨੂੰ ਹੋਰ ਪਕੇਰਾ ਕਰਨ ਦਾ ਸੱਦਾ ਦਿੱਤਾ | ਸੰਯੁਕਤ ਕਿਸਾਨ ਮੋਰਚਾ, ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼, ਪੇਂਡੂ ਮਜ਼ਦੂਰ ਯੂਨੀਅਨ, ਪ੍ਰਵਾਸੀ ਮਜ਼ਦੂਰ ਯੂਨੀਅਨ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ, ਰੇਹੜੀ ਵਰਕਰ ਯੂਨੀਅਨ, ਜੁਗਾੜੂ ਰੇਹੜਾ ਵਰਕਰ ਯੂਨੀਅਨ ਤੇ ਭੱਠਾ ਵਰਕਰ ਯੂਨੀਅਨ ਨੇ ਇਸ ਮਾਰਚ ਵਿਚ ਭਰਵੀਂ ਸ਼ਮੂਲੀਅਤ ਕੀਤੀ | ਸਭ ਤੋਂ ਪਹਿਲਾਂ ਬੱਚੇ ਹਰਵੀਰ ਸਿੰਘ ਨੂੰ ਦੋ ਮਿੰਟ ਦਾ ਮੌਨ ਧਾਰਕੇ ਸ਼ਰਧਾਂਜਲੀ ਦਿੱਤੀ ਗਈ | ਰੈਲੀ ਨੂੰ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪ੍ਰਵਾਸੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵੀਨ ਕੁਮਾਰ ਨਿਰਾਲਾ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ, ਡਾਕਟਰ ਅੰਬੇਡਕਰ ਐਜੂਕੇਸ਼ਨਲ ਵੈੱਲਫੇਅਰ ਟਰੱਸਟ ਨਵਾਂਸ਼ਹਿਰ ਦੇ ਪ੍ਰਧਾਨ ਸਤੀਸ਼ ਕੁਮਾਰ ਲਾਲ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ, ਜਮਹੂਰੀ ਕਿਸਾਨ ਸਭਾ ਦੇ ਆਗੂ ਕੁਲਦੀਪ ਸਿੰਘ ਦੌੜਕਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਚਰਨਜੀਤ ਸਿੰਘ ਦੌਲਤ ਪੁਰ, ਕੌਮੀ ਕਿਸਾਨ ਯੂਨੀਅਨ ਦੇ ਆਗੂ ਨਿਰਮਲ ਸਿੰਘ ਔਜਲਾ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਸ਼ਿਵ ਨੰਦਨ, ਕੰਢੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮਹਾਂ ਸਿੰਘ ਰੌੜੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਹਰੀ ਰਾਮ ਰਸੂਲਪੁਰੀ ਅਤੇ ਢਾਡੀ ਗੁਰਦੀਪ ਸਿੰਘ ਉੜਾਪੜ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸਾਬਕਾ ਫ਼ੌਜੀ ਦੇ ਘਰ 'ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਗਰੀਬਾਂ ਦੇ ਮਕਾਨਾਂ ਤੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇਗੀ-ਬਲਾਕ...
Ad Position 24