31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

10 ਲੱਖ ਸਿਹਤ ਬੀਮੇ ਦੀ ਰਜਿਸਟਰੇਸ਼ਨ ਦਾ ਕੰਮ ਅੱਜ ਤੋਂ ਹੋਵੇਗਾ ਸ਼ੁਰੂ - ਬਿ੍ਗੇਡੀਅਰ ਰਾਜਕੁਮਾਰ

Ad Position 21
No active advertisement
ਅਜੀਤ ਡੈਸਕ 24-09-2025
ਕਾਠਗੜ੍ਹ, 23 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਹੋਇਆਂ ਜੋ ਲੋਕਾਂ ਵਾਸਤੇ 10 ਲੱਖ ਰੁਪਏ ਦਾ ਬੀਮਾ ਕਰਨ ਦਾ ਐਲਾਨ ਕੀਤਾ ਸੀ ਉਸ ਦੀ ਰਜਿਸਟ੍ਰੇਸ਼ਨ ਦਾ ਕੰਮ ਅੱਜ ਤੋਂ ਸ਼ੁਰੂ ਹੋ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈੱਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਬਿ੍ਗੇਡੀਅਰ ਰਾਜਕੁਮਾਰ ਨੇ ਪਿੰਡ ਸੁਧਾਮਾਜਰਾ ਵਿਖੇ ਆਪਣੇ ਫਾਰਮ ਹਾਊਸ 'ਤੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਿਹਤ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਇਹ ਕੰਮ ਸਭ ਤੋਂ ਪਹਿਲਾਂ ਤਰਨਤਾਰਨ ਅਤੇ ਬਰਨਾਲਾ ਵਿੱਚ ਸ਼ੂਰੂ ਹੋਵੇਗਾ ਅਤੇ ਕਿਸੇ ਨੂੰ ਵੀ ਰਜਿਸਟ੍ਰੇਸ਼ਨ ਕਰਵਾਉਣ ਲਈ ਘਰ ਤੋਂ ਦੂਰ ਨਹੀ ਜਾਣਾ ਪਵੇਗਾ | ਉਨ੍ਹਾਂ ਕਿਹਾ ਕਿ ਇਸ ਕੰਮ ਲਈ ਅਧਾਰ ਕਾਰਡ, ਵੋਟਰ ਕਾਰਡ ਅਤੇ ਪਾਸਪੋਰਟ ਦੀ ਜਰੂਰਤ ਪਵੇਗੀ | ਉਨ੍ਹਾਂ ਕਿਹਾ 10 ਤੋਂ 12 ਦਿਨਾਂ ਵਿੱਚ ਇਨ੍ਹਾਂ ਜ਼ਿਲ੍ਹੀਆਂ ਵਿਚ ਰਜਿਸਟ੍ਰੇਸ਼ਨ ਦਾ ਕੰਮ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਕਾਰਡ ਬਣਨ ਤੋਂ ਬਾਅਦ ਲੋਕ 10 ਲੱਖ ਤੱਕ ਰੁਪਏ ਦਾ ਇਲਾਜ ਕਰਵਾ ਸਕਦੇ ਹਨ | ਜਿਨ੍ਹਾਂ ਵਿਚ ਸਰਕਾਰੀ ਕਰਮਚਾਰੀ, ਆਸ਼ਾ ਵਰਕਰ ਅਤੇ ਆਂਗਨਵਾੜੀ ਵਰਕਰ ਵੀ ਸ਼ਾਮਲ ਹੋਣਗੇ | ਸਰਕਾਰ ਵਲੋਂ ਇਸ ਕਾਰਡ ਰਾਹੀਂ 2 ਹਜ਼ਾਰ ਬੀਮਾਰੀਆਂ ਦਾ ਇਲਾਜ ਹੋਵੇਗਾ | ਬਿ੍ਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਚੁੱਕਿਆ ਗਿਆ ਇਹ ਕਦਮ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਉਪਰਾਲਾ ਹੈ | ਜਿਸ ਨਾਲ ਗਰੀਬ ਲੋਕਾਂ ਨੂੰ ਹੁਣ ਆਪਣੀ ਸਿਹਤ ਦਾ ਇਲਾਜ ਕਰਵਾਉਣ ਲਈ ਕੋਈ ਵੀ ਦਿੱਕਤ ਨਹੀਂ ਆਵੇਗੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਜ਼ੋਨਲ ਪੱਧਰ ਦੀਆਂ ਖੇਡਾਂ 'ਚ ਦ ਨੌਰਵੁੱਡ ਸਕੂਲ ਦੇ 33 ਵਿਦਿਆਰਥੀਆਂ ਦੀ ਸਟੇਟ ਲਈ ਚੋਣ ਅਗਲੀ ਖ਼ਬਰ ਚੰਡੀਗੜ੍ਹ ਚੌਕ 'ਚ ਲਗਾਇਆ ਵਿਸ਼ਾਲ ਧਰਨਾ ਨਵਾਂਸ਼ਹਿਰ ਦੇ ਰੇਲਵੇ ਰੋਡ ਨੂੰ ਬਣਾਉਣ ਲਈ ਦੁਕਾਨਦਾਰਾਂ ਤੇ ਜਥੇਬੰਦੀਆਂ...
Ad Position 24