ਸਾਹਲੋਂ, 23 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ, ਸਕੋਹਪੁਰ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨੇ ਤੇ ਕਾਂਸੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਪ੍ਰਬੰਧਕਾਂ ਵਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕਿਆਂ ਦੇ ਮੁਕਾਬਲੇ ਅੰਡਰ-14 ਸ਼੍ਰੇਣੀ ਵਿੱਚ ਕਰਨਵੀਰ ਅਤੇ ਜਤਿਨ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਸੋਨੇ ਦੇ ਤਗਮੇ ਜਿੱਤੇ ਅਤੇ ਅੰਡਰ-17 ਵਿੱਚ ਏਕਮਜੀਤ ਨੇ ਵੀ ਆਪਣੀ ਕਾਬਲੀਅਤ ਸਾਬਤ ਕਰਦਿਆਂ ਸੋਨ ਤਗਮਾ ਜਿੱਤ ਕੇ ਸਕੂਲ ਦੀ ਸ਼ਾਨ ਵਧਾਈ | ਇਸ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ 'ਚ ਅੰਡਰ-17 ਸ਼੍ਰੇਣੀ ਵਿੱਚ ਸਾਕਸ਼ੀ ਕੌਰ, ਹਰਸਿਮਰ ਕੌਰ ਅਤੇ ਦਿਵਿਆਂਸ਼ੀ ਨੇ ਸੋਨ ਤਗਮੇ ਆਪਣੇ ਨਾਮ ਕੀਤੇ | ਇਸੇ ਤਰ੍ਹਾਂ ਪਵਨੀਤ ਨੇ ਕਾਂਸੇ ਦਾ ਤਗਮਾ ਜਿੱਤ ਕੇ ਆਪਣੀ ਕਾਬਲੀਅਤ ਸਾਬਤ ਕੀਤੀ | ਅੰਡਰ-14 ਵਿੱਚ ਸਰੀਤਾ ਰੱਤੂ ਅਤੇ ਜਸਮੀਨ ਨੇ ਸੋਨੇ ਦੇ ਤਗਮੇ ਜਿੱਤੇ | ਸਕੂਲ ਦੇ ਚੇਅਰਮੈਨ ਸ. ਮਨਜੀਤ ਸਿੰਘ ਢਾਹ, ਸਕੂਲ ਦੇ ਡਾਇਰੈਕਟਰ ਅਸ਼ੋਕ ਮਹਿਰਾ ਅਤੇ ਸਕੂਲ ਦੇ ਪਿ੍ੰਸੀਪਲ ਸੰਦੀਪ ਚਾਵਲਾ ਨੇ ਜਿੱਤਣ ਵਾਲੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਮਿਹਨਤ, ਸਖ਼ਤ ਅਭਿਆਸ ਅਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦਾ ਨਤੀਜਾ ਹੈ | ਇਸ ਮੌਕੇ ਸਮੂਹ ਸਕੂਲ ਅਧਿਆਪਕ ਵੀ ਹਾਜ਼ਰ ਸਨ |