01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੈਰੋਇਨ ਤੇ ਕਾਰ ਸਮੇਤ ਇੱਕ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕਾਠਗੜ੍ਹ, 23 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਪੁਲਿਸ ਨੇ ਗਸ਼ਤ ਚੈਕਿੰਗ ਦੌਰਾਨ ਇੱਕ ਕਾਰ ਚਾਲਕ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ ਰਾਜ ਕੁਮਾਰ ਅਤੇ ਐਚ.ਸੀ ਧੰਨਪਤ ਰਾਏ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਕਾਠਗੜ੍ਹ ਖੱਡ ਵੱਲ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਸਿਵਲ ਹਸਪਤਾਲ ਦੇ ਕੋਲ ਇੱਕ ਕਾਰ ਨੰਬਰ ਪੀ.ਬੀ 34 ਸੀ 8414 ਖੜ੍ਹੀ ਸੀ ਪਰੰਤੂ ਪੁਲਿਸ ਪਾਰਟੀ ਨੂੰ ਦੇਖ ਕੇ ਕਾਰ ਦਾ ਚਾਲਕ ਉਸ ਵਿਚੋਂ ਨਿਕਲ ਕੇ ਖਿਸਕਣ ਲੱਗਾ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਾਰ ਚਾਲਕ ਨੂੰ ਕਾਬੂ ਕਰਕੇ ਜਦੋਂ ਕਾਰ ਦੀ ਚੈਕਿੰਗ ਕੀਤੀ ਤਾਂ ਉਸ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਹੋਈ | ਕਥਿਤ ਦੋਸ਼ੀ ਦੀ ਪਹਿਚਾਣ ਤਰੁਣ ਸ਼ਰਮਾ ਉਰਫ ਤਰੁਣ ਪੁੱਤਰ ਦੀਪਕ ਸ਼ਰਮਾ ਵਾਸੀ ਮਹਿਮੂਦਪੁਰ ਗਾਦੜੀਆਂ ਥਾਣਾ ਬਲਾਚੌਰ ਦੇ ਰੂਪ ਵਿੱਚ ਹੋਈ | ਪੁਲਿਸ ਨੇ ਉਕਤ ਕਥਿਤ ਦੋਸ਼ੀ ਦੇ ਖ਼ਿਲਾਫ਼ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਦੇ ਹੋਏ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਤੁਰੰਤ ਚਾਲੂ ਕਰਕੇ ਸਾਧਨਹੀਣ ਤੇ ਬੇਰੁਜ਼ਗਾਰ ਮਜ਼ਦੂਰਾਂ ਨੂੰ ਬਗੈਰ ਦੇਰੀ ਕੰਮ ਦਿੱਤਾ ਜਾਵੇ - ਮਹਾਂ ਸਿੰਘ ਰੌੜੀ... ਅਗਲੀ ਖ਼ਬਰ ਸ਼ਿਵ ਚੰਦ ਹਾਈ ਸਕੂਲ ਦਾ ਕਰਾਟੇ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ
Ad Position 24