06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੁੱਖ ਮੰਤਰੀ ਪੰਜਾਬ ਦਾ ਹਰ ਜ਼ਿਲ੍ਹੇ 'ਚ ਆਉਣ 'ਤੇ ਕੀਤਾ ਜਾਵੇਗਾ ਘਿਰਾਓ -ਸਰਬਜੀਤ ਕੌਰ

Ad Position 21
No active advertisement
ਅਜੀਤ ਡੈਸਕ 25-09-2025
ਬਲਾਚੌਰ, 24 ਸਤੰਬਰ (ਨਰੇਸ਼ ਧੌਲ)-ਮਲਟੀਪਰਪਜ ਹੈਲਥ ਵਰਕਰ ਫੀਮੇਲ ਇਮਪਲਾਈਜ ਪੰਜਾਬ ਦੀ ਸੂਬਾ ਪ੍ਰਧਾਨ ਸਰਬਜੀਤ ਕੌਰ ਨੇ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਜਦੋਂ ਵੀ ਪੰਜਾਬ ਦੇ ਕਿਸੇ ਜ਼ਿਲ੍ਹੇ ਅੰਦਰ ਦੌਰੇ 'ਤੇ ਆਉਣਗੇ ਤਾਂ ਉਨ੍ਹਾਂ ਵਿਰੁੱਧ ਭਾਰੀ ਰੋਸ ਧਰਨਾ ਕਰਕੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੈਬਨਟ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਪੰਜਾਬ ਦੇ ਬਹੁ ਗਿਣਤੀ ਵਿਧਾਇਕਾਂ ਨੂੰ ਵਾਰ-ਵਾਰ ਮੰਗ ਪੱਤਰ ਦੇਣ ਉਪਰੰਤ ਵੀ ਕਿਸੇ ਕੈਬਨਿਟ ਮੰਤਰੀ ਜਾਂ ਵਿਧਾਇਕ ਨੇ ਸਾਡੀ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਨਹੀਂ ਕਰਵਾਈ | ਉਨ੍ਹਾਂ ਕਿਹਾ ਕਿ ਹੁਣ ਸਮੁੱਚੀ ਯੂਨੀਅਨ ਨੇ ਫੈਸਲਾ ਕੀਤਾ ਹੈ | ਕਿ ਜਦੋਂ ਵੀ ਮੁੱਖ ਮੰਤਰੀ ਕਿਸੇ ਵੀ ਜ਼ਿਲ੍ਹੇ ਵਿੱਚ ਦੌਰੇ 'ਤੇ ਆਉਂਦੇ ਹਨ ਤਾਂ ਸਾਡੀ ਯੂਨੀਅਨ ਉਨ੍ਹਾਂ ਦਾ ਡੱਟ ਕੇ ਵਿਰੋਧ ਕਰੇਗੀ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ 28 ਸਤੰਬਰ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਉਣਗੇ ਤਾਂ ਸਮੁੱਚੀ ਯੂਨੀਅਨ ਵੱਲੋਂ ਉਨ੍ਹਾਂ ਦਾ ਸਖਤ ਵਿਰੋਧ ਕਰਕੇ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਛੇਤੀ ਹੀ ਮੁੱਖ ਮੰਤਰੀ ਪੰਜਾਬ ਵੱਲੋਂ ਸਾਡੇ ਨਾਲ ਮੀਟਿੰਗ ਕਰਕੇ ਸਾਡੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਮਲਟੀਪਰਪਜ ਹੈਲਥ ਵਰਕਰਾਂ ਵੱਲੋਂ ਸਿਹਤ ਵਿਭਾਗ ਦਾ ਆਨਲਾਈਨ ਅਤੇ ਔਫਲਾਈਨ ਕੰਮ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੋਦੀ ਤੇ ਮਾਨ ਸਰਕਾਰ ਦੇ ਫੈਸਲੇ ਕਾਰਨ ਲੱਖਾਂ ਪਰਿਵਾਰ ਸੰਕਟ ਵੱਲ ਵਧੇ -ਕਰਨ ਸਿੰਘ ਰਾਣਾ ਮਾਮਲਾ ਰਾਸ਼ਨ ਕਾਰਡ ਤੇ ਮਨ... ਅਗਲੀ ਖ਼ਬਰ 20 ਕਿੱਲੋ ਚੂਰਾ ਪੋਸਤ ਸਮੇਤ ਔਰਤ ਕਾਬੂ
Ad Position 24