06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਾਂਗੇ-ਹਿੰਮਤ ਸਿੰਘ ਰਾਜਾ <br/>

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਜੱਥੇਦਾਰ ਹਿੰਮਤ ਸਿੰਘ ਰਾਜਾ ਜ਼ਿਲ੍ਹਾ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ | ਤਸਵੀਰ : ਕਲੇਰ <br/> 25-09-2025
ਕਾਠਗੜ੍ਹ, 24 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਅਤੇ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨਾਲ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਹਿੰਮਤ ਸਿੰਘ ਰਾਜਾ ਤਾਜੋਵਾਲ, ਮੋਹਣ ਸਿੰਘ ਮੁਹੰਦਮੀਪੁਰ ਕੌਮੀ ਮੀਤ ਪ੍ਰਧਾਨ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਅਤੇ ਹੋਰ ਪੁਰਾਣੇ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਤੌਰ 'ਤੇ ਵਿਚਾਰ ਵਟਾਂਦਰਾ ਕਰਕੇ ਪੰਜਾਬ ਦੇ ਹਾਲਾਤ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪ੍ਰਧਾਨ ਹਿੰਮਤ ਸਿੰਘ ਰਾਜਾ ਨੇ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਲੋਕਾਂ ਦੀ ਮਦਦ ਲਈ ਜੋ ਵੀ ਹੁਕਮ ਕੀਤਾ ਜਾਵੇਗਾ ਉਸ ਸਮੂਹ ਅਕਾਲੀ ਵਰਕਰ ਖਿੜੇ ਮੱਥੇ ਪ੍ਰਵਾਨ ਕਰਕੇ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਹਰ ਸੰਭਵ ਮਦਦ ਕਰਨਗੇ | ਉਨ੍ਹਾਂ ਕਿਹਾ ਪੰਜਾਬ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਵਾਂਗ ਹਰ ਮਾੜੇ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਦਾ ਪੋਸਟਰ ਕੀਤਾ ਜਾਰੀ ਅਗਲੀ ਖ਼ਬਰ ਮੋਦੀ ਤੇ ਮਾਨ ਸਰਕਾਰ ਦੇ ਫੈਸਲੇ ਕਾਰਨ ਲੱਖਾਂ ਪਰਿਵਾਰ ਸੰਕਟ ਵੱਲ ਵਧੇ -ਕਰਨ ਸਿੰਘ ਰਾਣਾ ਮਾਮਲਾ ਰਾਸ਼ਨ ਕਾਰਡ ਤੇ ਮਨ...
Ad Position 24