06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਰਸਾ ਸੰਭਾਲ ਗੁਰਮਤਿ ਮੁਕਾਬਲੇ ਦਾ ਪੋਸਟਰ ਕੀਤਾ ਜਾਰੀ

Ad Position 21
No active advertisement
ਅਜੀਤ ਡੈਸਕ 25-09-2025
ਬਲਾਚੌਰ, 24 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ) - ਗੁਰੂ ਰਾਮਦਾਸ ਗੁਰਮਤਿ ਸੇਵਾ ਸੋਸਾਇਟੀ ਕਿਸ਼ਨਪੁਰ-ਭਰਥਲਾ ਅਤੇ ਬਾਜ ਖਾਲਸਾ ਗੱਤਕਾ ਕਲੱਬ ਰੋਪੜ ਵਲੋਂ ਦੂਜਾ ਵਿਰਸਾ ਸੰਭਾਲ ਗੁਰਮਤਿ ਮੁਕਾਬਲਾ 12 ਅਕਤੂਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਿੰਘ ਸਭਾ ਕਿਸ਼ਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਗੁਰਮਤਿ ਮੁਕਾਬਲੇ 'ਚ ਗੁਰਬਾਣੀ ਕੰਠ ਮੁਕਾਬਲੇ ਅਤੇ ਧਾਰਮਿਕ ਪ੍ਰੀਖਿਆ ਕਰਵਾਈ ਜਾਵੇਗੀ | ਜੇਤੂ ਬੱਚਿਆਂ ਨੂੰ ਨਕਦ ਇਨਾਮ, ਟਰਾਫੀਆਂ ਤੇ ਗਿਫ਼ਟ ਇਨਾਮ ਵਜੋਂ ਦਿੱਤੇ ਜਾਣਗੇ | ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਸੋਸਾਇਟੀ ਨਾਲ ਸੰਪਰਕ ਕਰਕੇ ਕਿਤਾਬਾਂ ਪ੍ਰਾਪਤ ਕਰ ਸਕਦੇ ਹੋ | ਮੁਕਾਬਲੇ ਦਾ ਪੋਸਟਰ ਬਲਾਚੌਰ 'ਚ ਸਮੂਹ ਸਿੱਖ ਜਥੇਬੰਦੀਆਂ ਵਲੋਂ ਰਲੀਜ਼ ਕੀਤਾ ਗਿਆ | ਇਸ ਮੌਕੇ 'ਤੇ ਹਰਨੇਕ ਸਿੰਘ ਫੌਜ਼ੀ, ਤਲਵੀਰ ਸਿੰਘ ਫੌਜ਼ੀ, ਭੁਪਿੰਦਰ ਸਿੰਘ ਬਜਰੂੜ, ਸੁਖਵੰਤ ਸਿੰਘ ਚੀਮਾ, ਜਗਤਾਰ ਸਿੰਘ ਮਹਿੰਦੀਪੁਰ, ਸੁਰਜੀਤ ਸਿੰਘ ਦੁਭਾਲੀ, ਲਵਪ੍ਰੀਤ ਸਿੰਘ ਕਿਸ਼ਨਪੁਰ, ਗੁਰਪ੍ਰੀਤ ਸਿੰਘ ਰੋਪੜ ਅਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੂਸਰੇ ਨਰਾਤੇ ਦੁਰਗਾ ਸਤੁਤੀ ਦਾ ਪਾਠ ਕੀਤਾ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਾ ਹਰ ਹੁਕਮ ਖਿੜੇ ਮੱਥੇ ਪ੍ਰਵਾਨ ਕਰਾਂਗੇ-ਹਿੰਮਤ ਸਿੰਘ ਰਾਜਾ <br/>...
Ad Position 24