06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤ ਲੋਕਾਂ ਦਾ ਦਰਦ ਪਛਾਣਿਆ -ਮਾਨ, ਭਾਟੀਆ

Ad Position 21
No active advertisement
ਅਜੀਤ ਡੈਸਕ 25-09-2025
ਬੰਗਾ, 24 ਸਤੰਬਰ (ਕੁਲਦੀਪ ਸਿੰਘ ਪਾਬਲਾ)-ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪੀੜਤਾਂ ਦੇ ਹੋਏ ਨੁਕਸਾਨ ਦੀ ਆਪਣੀ ਜੇਬਾਂ ਵਿੱਚੋਂ ਭਰਪਾਈ ਕਰਕੇ ਹਰ ਵਰਗ ਦੇ ਲੋਕਾਂ ਦਾ ਦਰਦ ਪਹਿਚਾਨਣਾ ਬਹੁਤ ਹੀ ਸ਼ਲਾਂਘਾਯੋਗ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਬਲਾਕ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਜਸਵਿੰਦਰ ਸਿੰਘ ਮਾਨ ਐਮ.ਸੀ, ਜੀਤ ਸਿੰਘ ਭਾਟੀਆ ਐਮ.ਸੀ ਬੰਗਾ ਨੇ ਕਿਹਾ ਕਿ ਹੜ੍ਹ ਦੇ ਭੇਂਟ ਚੜੇ੍ਹ ਹਰ ਇਨਸਾਨ, ਪਸ਼ੂ ਅਤੇ ਘਰੋਂ ਬੇਘਰ ਹੋਏ ਲੋਕਾਂ ਦੇ ਮੁੜ ਵਸੇਵੇ ਲਈ ਉਨ੍ਹਾਂ ਦੀ ਬਾਂਹ ਫੜ ਕੇ ਲੋਕ ਹਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਿਰ ਜਦੋਂ ਵੀ ਕੋਈ ਮੁਸੀਬਤ ਖੜ੍ਹੀ ਹੁੰਦੀ ਤਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਉਨ੍ਹਾਂ ਦਾ ਡੱਟ ਕੇ ਸਾਥ ਦਿੱਤਾ ਹੈ | ਉਨ੍ਹਾਂ ਕਿਹਾ ਕਿ ਝੂਠ ਦੀ ਨੀਂਹ 'ਤੇ ਖੜੀ ਆਪ ਸਰਕਾਰ ਵਲੋਂ ਲੋਕਾਂ ਦੀ ਮੁਸੀਬਤ ਦੀ ਘੜੀ ਵਿੱਚ ਬਾਂਹ ਨਾ ਫੜਨੀ ਬਹੁਤ ਅਫ਼ਸੋਸ ਜਨਕ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮੇਂ-ਸਮੇਂ ਜਦੋਂ ਵੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਪਾਰਟੀ ਤੋਂ ਉੱਪਰ ਉੱਠ ਕੇ ਹਰ ਵਰਗ ਨੂੰ ਲਾਭਕਾਰੀ ਸਹੂਲਤਾਂ ਪ੍ਰਦਾਨ ਕੀਤੀਆਂ | ਬਾਦਲ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਨੂੰ ਸ਼ੁਰੂ ਕੀਤੀਆਂ ਗਈਆਂ ਲਾਭਕਾਰੀ ਸਹੂਲਤਾਂ ਮੌਜੂਦਾ ਆਪ ਸਰਕਾਰ ਸਮੇਂ ਦਮ ਤੋੜ ਰਹੀਆਂ ਸਨ | ਉਨ੍ਹਾਂ ਕਿਹਾ ਕਿ ਸੂਬੇ ਦੇ ਅੱਕੇ ਲੋਕ ਮਾਨ ਸਰਕਾਰ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਬੁਰੀ ਤਰ੍ਹਾਂ ਨਾਲ ਨਕਾਰ ਦੇਣਗੇ | ਪੰਜਾਬ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਹੋਰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ |
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਝੂਠ ਬੋਲ ਕੇ ਸੱਤਾ 'ਚ ਆਈ ਆਪ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਨਾ ਪੂਰਾ ਕਰਕੇ ਸੂਬੇ ਦੇ ਲੋਕਾਂ ਨਾਲ ਵੱਡਾ ਧਰੋ ਕਮਾਇਆ ਹੈ | ਜਿਸ ਦਾ ਨਤੀਜਾ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦਾ ਮੂੰਹ ਦੇਖ ਕੇ ਭੁਗਤਣਾ ਪਵੇਗਾ |
Ad Position 22
No active advertisement
ਪਿਛਲੀ ਖ਼ਬਰ ਉਸਾਰੀ ਅਧੀਨ ਬਹਿਰਾਮ ਨਵਾਂ ਪੁਲ ਬਣਿਆ ਲੋਕਾਂ ਦੀ ਸਿਰਦਰਦੀ ਦਾ ਕਾਰਨ ਅਗਲੀ ਖ਼ਬਰ ਪੰਜਾਬ 'ਚ ਰਹਿ ਕੇ ਹੀ ਆਪਣੇ ਕਾਰੋਬਾਰ ਕਰਨ ਨੌਜਵਾਨ-ਡਾ. ਸੁੱਖੀ
Ad Position 24