06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 25-09-2025
ਬਲਾਚੌਰ, 24 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਕੁਮਾਰ ਦੀ ਅਗਵਾਈ ਹੇਠ ਸਹਿਕਾਰੀ ਸਭਾ ਬਲਾਚੌਰ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਡਾ. ਸੁਰਿੰਦਰ ਕੁਮਾਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕੰਬਾਈਨ ਨਾਲ ਕੱਟੇ ਝੋਨੇ ਦੇ ਵੱਢ ਵਿੱਚ ਕਣਕ ਦੀ ਸਿੱਧੀ ਬਿਜਾਈ ਕਰਨ ਲਈ ਹੈਪੀ ਸੀਡਰ ਅਤੇ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਬੜੀ ਲਾਹੇਵੰਦ ਸਾਬਿਤ ਹੋਈ ਹੈ, ਕਿਉਂਕਿ ਇਸ ਵਿੱਚ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ ਅਤੇ ਨਦੀਨਾਂ ਦਾ ਹਮਲਾ ਵੀ ਘੱਟ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨਾ ਵੱਢਣ ਵੇਲੇ ਅਜਿਹੀ ਕੰਬਾਈਨਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ, ਜਿਸ ਪਿੱਛੇ ਪਰਾਲੀ ਖਿਲਾਰਨ ਵਾਲਾ ਯੰਤਰ ਪੀ.ਏ.ਯੂ ਸੁਪਰ ਐੱਸ.ਐੱਮ.ਐੱਸ ਲੱਗਾ ਹੋਵੇ | ਹੈਪੀ ਸੀਡਰ ਮਸ਼ੀਨ ਕਣਕ ਦੀ ਬਿਜਾਈ ਦੌਰਾਨ ਝੋਨੇ ਦੀ ਪਰਾਲੀ ਨੂੰ ਕਣਕ ਦੇ ਸਿਆੜਾਂ ਵਿਚਕਾਰ ਇੱਕ ਸਾਰ ਮਲਚ ਦੇ ਰੂਪ 'ਚ ਵਿਛਾਉਣ ਉਪਰੰਤ ਦਬਾਅ ਦਿੰਦੀ ਹੈ, ਜਿਸ ਕਰਕੇ ਕਣਕ ਦਾ ਪੁੰਗਾਰਾ ਅਤੇ ਮੁੱਢਲਾ ਵਾਧਾ ਵਧੀਆ ਹੁੰਦਾ ਹੈ ਅਤੇ ਨਦੀਨਾਂ ਦੀ ਘਣਤਾ ਵੀ ਨਾ ਮਾਤਰ ਹੀ ਹੁੰਦੀ ਹੈ | ਡਾ. ਸੁਰਿੰਦਰ ਕੁਮਾਰ ਨੇ ਕਿਹਾ ਕਣਕ ਦੀ ਇਸ ਵਿਧੀ ਨਾਲ ਅਤੇ ਸੁਪਰ ਸੀਡਰ ਨਾਲ ਕੀਤੀ ਬਿਜਾਈ ਨੂੰ ਜ਼ਿਲ੍ਹੇ ਵਿੱਚ ਬਹੁਤ ਚੰਗਾ ਹੁਲਾਰਾ ਮਿਲ ਰਿਹਾ ਹੈ | ਇਸ ਮੌਕੇ ਡਾ. ਜਗਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨੇ ਕਿਹਾ ਕਿ ਬਿਨ੍ਹਾਂ ਵਾਹੇ ਖੇਤਾਂ ਵਿੱਚ ਕਣਕ ਦੀ ਬਿਜਾਈ ਟਰੈਕਟਰ ਨਾਲ ਚੱਲਣ ਵਾਲੀ ਜ਼ੀਰੋਟਿੱਲ-ਡਰਿੱਲ ਨਾਲ ਕੀਤੀ ਜਾ ਸਕਦੀ ਹੈ | ਜ਼ੀਰੋ-ਟਿੱਲੇਜ/ਘੱਟ ਤੋਂ ਘੱਟ ਵਹਾਈ ਦੇ ਕਈ ਲਾਭ ਹਨ, ਜਿਵੇਂ ਡੀਜ਼ਲ ਤੇ ਸਮੇਂ ਦੀ ਬੱਚਤ, ਵਾਯੂ ਮੰਡਲ ਦਾ ਘੱਟ ਪ੍ਰਦੂਸ਼ਣ, ਪਹਿਲੀ ਸਿੰਚਾਈ ਸਮੇਂ ਪਾਣੀ ਦੀ ਬੱਚਤ, ਨਦੀਨਾਂ ਦੀ ਘੱਟ ਸਮੱਸਿਆ ਖਾਸ ਕਰਕੇ ਗੁੱਲੀ ਡੰਡੇ ਦੀ, ਪਹਿਲੇ ਪਾਣੀ ਤੋਂ ਬਾਅਦ ਕਣਕ ਦੇ ਪੱਤਿਆਂ ਦਾ ਪੀਲਾ ਨਾ ਪੈਣਾ ਤੇ ਕਣਕ ਦਾ ਘੱਟ ਢਹਿਣਾ ਆਦਿ | ਇਨ੍ਹਾਂ ਕਾਰਨਾਂ ਕਰਕੇ ਫ਼ਸਲ ਸਹੀ ਝਾੜ ਦਿੰਦੀ ਹੈ ਤੇ ਉਹ ਵੀ ਘੱਟ ਖਰਚ ਨਾਲ | ਇਨ੍ਹਾਂ ਲਾਭਾਂ ਤੋਂ ਬਿਨਾਂ ਇਸ ਵਿਧੀ ਨਾਲ ਜ਼ਿਆਦਾ ਰਕਬੇ ਤੇ ਕਣਕ ਦੀ ਸਮੇਂ ਸਿਰ ਬਿਜਾਈ ਕੀਤੀ ਜਾ ਸਕਦੀ ਹੈ | ਇਸ ਮੌਕੇ ਰਾਜ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਹਾ ਕਿ ਤੱਤਾਂ ਦੀ ਪੂਰਤੀ ਲਈ ਜੈਵਿਕ, ਜੀਵਾਣੂੰ ਅਤੇ ਰਸਾਇਣਕ ਖਾਦਾਂ ਦੇ ਸੁਮੇਲ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਬਲਿਹਾਰ ਸਿੰਘ ਸੈਕਟਰੀ, ਨੀਲਕਾਂਤ ਪ੍ਰਧਾਨ ਸੋਸਾਇਟੀ ਬਲਾਚੌਰ, ਅਵਤਾਰ ਸਿੰਘ ਮੀਤ ਪ੍ਰਧਾਨ, ਮੋਹਿਤ ਰਾਣਾ, ਇੰਦਰਜੀਤ ਸਿੰਘ, ਰਾਣਾ ਵਿਨੋਦ ਨੰਬਰਦਾਰ, ਮਹਿੰਦਰ ਸਿੰਘ, ਹੀਰਾ ਸਿੰਘ ਮੰਡੇਰ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਹੋ ਰਹੀਆਂ ਹਲਕਾ ਪੱਧਰ ਦੀਆਂ ਮੀਟਿੰਗਾਂ-ਪੁਸ਼ਪਾ ਦੇਵੀ ਅਗਲੀ ਖ਼ਬਰ ਉਸਾਰੀ ਅਧੀਨ ਬਹਿਰਾਮ ਨਵਾਂ ਪੁਲ ਬਣਿਆ ਲੋਕਾਂ ਦੀ ਸਿਰਦਰਦੀ ਦਾ ਕਾਰਨ
Ad Position 24