06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮਹਿਲਾ ਵਿੰਗ ਨੂੰ ਮਜ਼ਬੂਤ ਕਰਨ ਲਈ ਹੋ ਰਹੀਆਂ ਹਲਕਾ ਪੱਧਰ ਦੀਆਂ ਮੀਟਿੰਗਾਂ-ਪੁਸ਼ਪਾ ਦੇਵੀ

Ad Position 21
No active advertisement
ਅਜੀਤ ਡੈਸਕ 25-09-2025
ਬੰਗਾ, 24 ਸਤੰਬਰ (ਕੁਲਦੀਪ ਸਿੰਘ ਪਾਬਲਾ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਨਵਾਂਸ਼ਹਿਰ ਦੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਲਕਾ ਕੋਆਰਡੀਨੇਟਰ ਰਜਿੰਦਰ ਕੌਰ ਤੇ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪੁਸ਼ਪਾ ਦੇਵੀ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ 'ਚ ਅਹਿਮ ਮੁੱਦਿਆਂ 'ਤੇ ਵਿਚਾਰ ਕੀਤੀ ਗਈ | ਮਾਨ ਸਰਕਾਰ ਵਲੋਂ ਕੀਤੇ ਕੰਮ ਲੋਕਾਂ ਨੂੰ ਦੱਸਦਿਆਂ ਹੋਇਆਂ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਪੁਸ਼ਪਾ ਦੇਵੀ ਨੇ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਲੋਕ ਹਿਤ ਫ਼ੈਸਲੇ ਲੈ ਰਹੀ ਹੈ | ਕਈ ਮਹਿਲਾਵਾਂ ਮਾਨ ਸਰਕਾਰ ਦੇ ਕੀਤੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਮਹਿਲਾ ਵਿੰਗ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਈਆਂ | ਪਿੰਡ ਗੋਹਲੜੋ ਤੋਂ ਸਰਪੰਚ ਸੁਖਵਿੰਦਰ ਕੌਰ, ਪੰਚ ਕਿਰਨ, ਪੰਚ ਅਮਨਦੀਪ ਕੌਰ, ਪੰਚ ਹਰਜਿੰਦਰ ਕੌਰ, ਜੋਤੀ, ਰਜਿੰਦਰ ਕੌਰ, ਨਵਜੋਤ ਕੌਰ ਸ਼ਾਮਿਲ ਹੋਈਆਂ | ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਪੁਸ਼ਪਾ ਦੇਵੀ ਨੇ ਉਨ੍ਹਾਂ ਦਾ ਪਾਰਟੀ 'ਚ ਸ਼ਾਮਿਲ ਹੋਣ 'ਤੇ ਸਵਾਗਤ ਕੀਤਾ | ਇਸ ਮੌਕੇ ਬਲਾਕ ਪ੍ਰਧਾਨ ਕਿਰਨ, ਸੁਖਵਿੰਦਰ ਕੌਰ, ਕਿਰਨ, ਅਮਨਦੀਪ ਕੌਰ, ਹਰਜਿੰਦਰ ਕੌਰ, ਜੋਤੀ ਤੇ ਪਿੰਡ ਵਾਸੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਕਮਲਜੀਤ ਬੰਗਾ ਤੇ ਸਰਪੰਚ ਬਿਮਲਾ ਦੇਵੀ ਬੰਗਾ ਨੇ ਹੜ੍ਹ ਪੀੜਤਾਂ ਨੂੰ ਲੋੜੀਂਦਾ ਸਾਮਾਨ ਵੰਡਿਆ ਅਗਲੀ ਖ਼ਬਰ ਫਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
Ad Position 24