08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਦੋ ਕਥਿਤ ਦੋਸ਼ੀ 7 ਗ੍ਰਾਮ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 26-09-2025
ਬੰਗਾ, 25 ਸਤੰਬਰ (ਕੁਲਦੀਪ ਸਿੰਘ ਪਾਬਲਾ)-ਬੰਗਾ ਸ਼ਹਿਰ ਦੀ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਅਧੀਨ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਦੇ ਹੋਏ ਉਨ੍ਹਾਂ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਵਲੋਂ ਕਥਿਤ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਹੋਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਸਿਟੀ ਬੰਗਾ ਦੇ ਮੁਖੀ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਪਹਿਲੇ ਕਥਿਤ ਦੋਸ਼ੀ ਦੀ ਪਹਿਚਾਣ ਰਣਜੀਤ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਪਿੰਡ ਰਟੈਂਡਾ ਵਜੋਂ ਹੋਈ ਹੈ | ਇਸ ਦੇ ਨਾਲ ਹੀ ਦੂਜੇ ਕਥਿਤ ਦੋਸ਼ੀ ਦੀ ਪਹਿਚਾਣ ਸੋਨ ਕੁਮਾਰ ਪੁੱਤਰ ਹਰਭਜਨ ਲਾਲ ਵਾਸੀ ਮਾਲੋਮਜਾਰਾ ਵਜੋਂ ਕੀਤੀ ਗਈ ਹੈ | ਪੁਲਿਸ ਅਨੁਸਾਰ ਗਸ਼ਤ ਦੌਰਾਨ ਜਦੋਂ ਉਹ ਬੰਗਾ ਹੱਪੋਵਾਲ ਰੋਡ ਤੋਂ ਪਿੰਡ ਹੱਪੋਵਾਲ ਪੁਲੀ ਕੋਲ ਪੁੱਜੇ ਤਾਂ ਉਥੇ ਦੋਵੇ ਵਿਅਕਤੀ ਸ਼ੱਕੀ ਹਾਲਤ 'ਚ ਦਿਖਾਈ ਦਿੱਤੇ ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ | ਪੁੱਛਗਿੱਛ ਦੌਰਾਨ ਕਥਿਤ ਦੋਸ਼ੀਆਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ ਕੁੱਲ 7 ਗ੍ਰਾਮ ਹੈਰੋਇਨ ਮਿਲੀ, ਜਿਸ ਨੂੰ ਤੁਰੰਤ ਕਾਬੂ ਕਰ ਲਿਆ | ਮੌਕੇ 'ਤੇ ਮੌਜੂਦ ਪੁਲਿਸ ਪਾਰਟੀ ਨੇ ਨਸ਼ੀਲਾ ਪਦਾਰਥ ਕਬਜ਼ੇ 'ਚ ਲੈਂਦੇ ਹੋਏ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ | ਇਸ ਸੰਬੰਧੀ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਨਸ਼ਾ ਰੋਕਥਾਮ ਐਕਟ ਅਧੀਨ ਕੇਸ ਦਰਜ ਕਰ ਦਿੱਤਾ ਹੈ | ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮੇਸ਼ੀ ਮੀਲੂ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਪਾਏ ਜਾ ਰਹੇ ਯੋਗਦਾਨ ਦੀ ਹਰ ਪਾਸਿਓਾ ਹੋ ਰਹੀ ਸ਼ਲ... ਅਗਲੀ ਖ਼ਬਰ ਸੀ. ਐਚ. ਸੀ. ਸੜੋਆ ਵਿਖੇ ਡਾਕਟਰ ਦੀ ਘਾਟ ਹੋਣ ਕਰਕੇ ਇਲਾਕੇ ਦੇ ਲੋਕਾਂ 'ਚ ਸਰਕਾਰ ਪ੍ਰਤੀ ਭਾਰੀ ਰੋਸ
Ad Position 24