08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਦਿਆਰਥਣਾਂ ਦਾ ਸਰੀਰਕ ਤੇ ਮਾਨਸਿਕ ਵਿਕਾਸ ਜ਼ਰੂਰੀ-ਡਾ. ਰਮਗੀਤ ਕੁਮਾਰੀ

Ad Position 21
No active advertisement
ਅਜੀਤ ਡੈਸਕ 26-09-2025
ਬੰਗਾ, 25 ਸਤੰਬਰ (ਧਰਮਵੀਰ ਪਾਲ)-ਡਾਇਰੈਕਟਰ ਆਯੂਰਵੈਦਾ ਪੰਜਾਬ ਡਾ. ਰਵੀ ਡੂਮਰਾ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਸਰਬਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਵੱਸਥ ਨਾਰੀ ਸਸ਼ਕਤ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਡਾ. ਰਮਗੀਤ ਕੁਮਾਰੀ ਆਕ ਮਜਾਰੀ ਵਲੋਂ ਇਕ ਜਾਗਰੂਕਤਾ ਕੈਂਪ ਲਗਾਇਆ | ਕੈਂਪ 'ਚ ਸਕੂਲ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਭਾਗ ਲਿਆ, ਜਿਸ ਵਿਚ ਡਾਕਟਰ ਨੇ ਵਿਦਿਆਰਥੀਆਂ ਵਿਚ ਹੋਣ ਵਾਲੇ ਸਰੀਰਕ ਪਰਿਵਰਤਨਾ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਇਸ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਂਦੀ ਹੈ ਤਾਂ ਆਪਣੀਆਂ ਮਾਤਾਵਾਂ, ਵੱਡੀਆਂ ਭੈਣਾਂ ਤੇ ਮਹਿਲਾਵਾਂ ਅਧਿਆਪਕਾਂ ਨਾਲ ਖੁੱਲ੍ਹ ਕੇ ਗੱਲ ਕਰਨੀ ਚਾਹੀਦੀ ਹੈ, ਜਿਸ ਨਾਲ ਸਮੱਸਿਆਵਾਂ ਦਾ ਚੰਗੀ ਤਰ੍ਹਾਂ ਨਿਪਟਾਰਾ ਹੋ ਸਕੇ | ਇਸ ਮੌਕੇ ਡਾ. ਰਮਗੀਤ ਨੇ ਸਕੂਲ ਦੀਆਂ ਵਿਦਿਆਰਥਣਾਂ ਨੂੰ ਚੰਗੀ ਸਿਹਤ ਸੰਭਾਲ ਬਾਰੇ ਵੀ ਜਾਣਕਾਰੀ ਦਿੱਤੀ ਤੇ ਉਨ੍ਹਾਂ ਵਿਚ ਹੋ ਰਹੀਆਂ ਬਿਮਾਰੀਆਂ ਦੇ ਕਾਰਨ ਦੱਸਦੇ ਹੋਏ ਉਨ੍ਹਾਂ ਤੋਂ ਬਚਾਅ ਕਰਨ ਲਈ ਆਯੂਰਵੈਦ ਰਾਹੀਂ ਉਪਰਾਲੇ ਦੱਸੇ ਗਏ | ਇਸ ਮੌਕੇ ਸਕੂਲ ਮੁਖੀ ਬਲਦੀਸ਼ ਲਾਲ, ਸੁਖਜੀਤ ਕੌਰ, ਗੁਰਪ੍ਰੀਤ ਕੌਰ, ਸੋਨੀਆ ਕੁਮਾਰੀ, ਸੋਨੀਆ ਜਸਰੋਟੀਆ, ਨੀਲਮ ਕੁਮਾਰੀ ਤੇ ਮੈਡਮ ਸੁਰਿੰਦਰਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਗਤਪੁਰ ਦੇ ਛਿੰਨਮਸਤਿਕਾ ਮੰਦਰ 'ਚ ਜਾਗਰਣ 3 ਨੂੰ ਅਗਲੀ ਖ਼ਬਰ ਮੇਸ਼ੀ ਮੀਲੂ ਵਲੋਂ ਨੌਜਵਾਨਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਪਾਏ ਜਾ ਰਹੇ ਯੋਗਦਾਨ ਦੀ ਹਰ ਪਾਸਿਓਾ ਹੋ ਰਹੀ ਸ਼ਲ...
Ad Position 24