ਬਲਾਚੌਰ, 25 ਸਤੰਬਰ (ਨਰੇਸ਼ ਧੌਲ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਕੌਂਸਲ ਦੇ ਪ੍ਰਧਾਨ ਸੁਨੀਲ ਕੌਸ਼ਲ ਤੇ ਕਾਰਜ ਸਾਧਕ ਅਫ਼ਸਰ ਸਿਮਰਨ ਢੀਂਡਸਾ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਜਾਗਰੂਕ ਕੀਤਾ | ਇਸ ਤੋਂ ਇਲਾਵਾ ਸਵੱਛ ਭਾਰਤ ਟੀਮ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ, ਬੀ. ਏ. ਵੀ. ਸਕੂਲ ਵਿਚ ਜਾ ਕੇ ਵਿਦਿਆਰਥੀਆਂ ਨੂੰ ਸਵੱਛਤਾ ਸਹੁੰ ਚੁਕਾਈ ਗਈ | ਸੈਨੇਟਰੀ ਇੰਸਪੈਕਟਰ ਭਾਰਤ ਭੂਸ਼ਣ ਦੇ ਸਹਿਯੋਗ ਨਾਲ ਸੀ. ਐਫ਼. ਮਨਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਸੋਲਿਡ ਵੇਸਟ ਮੈਨੇਜਮੈਂਟ ਸੰਬੰਧੀ ਜਾਣਕਾਰੀ ਦਿੰਦਿਆਂ ਘਰਾਂ ਦੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ, ਜ਼ਿਆਦਾ ਰੁੱਖ ਲਗਾਉਣ, ਪਲਾਸਟਿਕ ਤੇ ਸਿੰਗਲ ਯੂਜ਼ ਪਲਾਸਟਿਕ ਦੇ ਬੁਰੇ ਨਤੀਜਿਆਂ ਬਾਰੇ ਦੱਸਿਆ ਗਿਆ | ਨਾਲ ਹੀ ਉਨ੍ਹਾਂ ਨੂੰ ਪਲਾਸਟਿਕ ਦੇ ਬਦਲ ਜਿਵੇਂ ਕਿ ਪੇਪਰ ਪਲੇਟਾਂ, ਗਿਲਾਸਾਂ ਆਦਿ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ | ਇਸ ਸਵੱਛਤਾ ਸਹੁੰ ਸਮਾਗਮ ਦੌਰਾਨ ਪਿ੍ੰਸੀਪਲ ਜਸਵਿੰਦਰ ਚੌਧਰੀ, ਪਿ੍ੰਸੀਪਲ ਤਰਲੋਚਨ ਸਿੰਘ, ਚੰਦਰੇਸ਼ ਸੋਰੀ ਤੇ ਸਟਾਫ਼ ਮੈਂਬਰ ਹਾਜ਼ਰ ਸਨ |