08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਨਵਾਂਸ਼ਹਿਰ ਨੇੜੇ ਮੇਹਲੀ ਦੇ ਪੋਲਟਰੀ ਫਾਰਮ ਤੋਂ ਪੁਲਿਸ ਵਲੋਂ ਲੱਖਾਂ ਦੇ ਪਟਾਕਿਆਂ ਦੀ ਵੱਡੀ ਖੇਪ ਬਰਾਮਦ

Ad Position 21
No active advertisement
ਅਜੀਤ ਡੈਸਕ 26-09-2025
ਨਵਾਂਸ਼ਹਿਰ, 25 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਦੇ ਮੁੱਖ ਮਾਰਗ 'ਤੇ ਪਿੰਡ ਮੇਹਲੀ ਵਿਖੇ ਜ਼ਿਲ੍ਹਾ ਪੁਲਿਸ ਵਲੋਂ ਨੀਰਜ ਚÏਧਰੀ ਮੁਖੀ ਸੀ. ਆਈ. ਏ. ਸਟਾਫ ਨਵਾਂਸ਼ਹਿਰ ਨੇ ਪੁਲਿਸ ਪਾਰਟੀ ਸਮੇਤ ਕੀਤੀ ਛਾਪੇਮਾਰੀ ਦÏਰਾਨ ਪੁਲਿਸ ਨੇ ਇਕ ਪੋਲਟਰੀ ਫਾਰਮ ਤੋਂ ਵੱਡੀ ਮਾਤਰਾ 'ਚ ਪਟਾਕਿਆਂ ਦੀ ਖੇਪ ਬਰਾਮਦ ਕੀਤੀ | ਇਸ ਮਾਮਲੇ 'ਚ ਪੁਲਿਸ ਵਲੋਂ ਤਿੰਨ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਵੀ ਕੀਤਾ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ | ਨੀਰਜ ਚÏਧਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬਹਿਰਾਮ ਇਲਾਕੇ 'ਚ ਮੁੱਖ ਮਾਰਗ 'ਤੇ ਮੇਹਲੀ ਦੇ ਪੋਲਟਰੀ ਫਾਰਮ 'ਚ ਵੱਡੀ ਮਾਤਰਾ 'ਚ ਪਟਾਕੇ ਜਮ੍ਹਾਂ ਕੀਤੇ ਹੋਏ ਹਨ | ਪੁਲਿਸ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਇਸ ਪੋਲਟਰੀ ਫਾਰਮ 'ਤੇ ਛਾਪੇਮਾਰੀ ਕੀਤੀ ਗਈ, ਜਿਥੇ ਤਿੰਨ ਵਿਅਕਤੀ ਮÏਕੇ 'ਤੇ ਪੁਲਿਸ ਵਲੋਂ ਕਾਬੂ ਕੀਤੇ ਗਏ | ਦੱਸਿਆ ਜਾ ਰਿਹਾ ਕਿ ਇਹ ਤਿੰਨੇ ਵਿਅਕਤੀ ਪ੍ਰਵਾਸੀ ਮਜ਼ਦੂਰ ਹਨ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪੋਲਟਰੀ ਫਾਰਮ ਨੂੰ ਸੀਲ ਕਰ ਦਿੱਤਾ ਗਿਆ ਤੇ ਪਟਾਕਿਆਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ | ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਥੇ ਗੈਰ ਕਾਨੂੰਨੀ ਢੰਗ ਨਾਲ ਪਟਾਕੇ ਬਣਾਏ ਜਾ ਰਹੇ ਸੀ ਜਾਂ ਇਹ ਪਟਾਕੇ ਦੂਜੇ ਸੂਬੇ ਤੋਂ ਲਿਆ ਕੇ ਇਥੇ ਜਮਾਂ ਕੀਤੇ ਜਾ ਰਹੇ ਸਨ ¢ਪੁਲਿਸ ਵਲੋਂ ਲੱਖਾਂ ਦੇ ਪਟਾਕੇ ਬਰਾਮਦ ਕੀਤੇ ਗਏ | ਹੁਣ ਇਹ ਵੀ ਦੱਸਿਆ ਕਿ ਇਸ ਮਾਮਲੇ ਵਿਚ ਪੁਲਿਸ ਵਲੋਂ ਹੋਰ ਵੀ ਜਾਂਚ ਕੀਤੀ ਜਾ ਰਹੀ |
Ad Position 22
No active advertisement
ਪਿਛਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਕਾਰੀ ਹਾਈ ਸਕੂਲ ਜਗਦੇਵ ਖ਼ੁਰਦ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ <br/>
Ad Position 24