08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਾ. ਅੰਬੇਡਕਰ ਦੀ ਸੋਚ 'ਤੇ ਪਹਿਰਾ ਦੇਣਾ ਅਜੋਕੇ ਸਮੇਂ ਦੀ ਮੁੱਖ ਲੋੜ-ਡਾ. ਕਸ਼ਮੀਰ ਚੰਦ

Ad Position 21
No active advertisement
ਅਜੀਤ ਡੈਸਕ 26-09-2025
ਕਟਾਰੀਆਂ, 25 ਸਤੰਬਰ (ਪ੍ਰੇਮੀ ਸੰਧਵਾਂ)-ਡਾ. ਬੀ. ਆਰ. ਅੰਬੇਡਕਰ ਦੇ ਪੈਰੋਕਾਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਐਮ. ਜੇ. ਲਾਈਫ ਕੇਅਰ ਹਸਪਤਾਲ ਝਿੱਕਾ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਤੇ ਗਰੀਬਾਂ ਦੇ ਸੱਚੇ ਹਮਦਰਦ ਜਨਰਲ ਸਰਜਨ ਡਾ. ਕਸ਼ਮੀਰ ਚੰਦ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਡਾ. ਬੀ. ਆਰ. ਅੰਬੇਡਕਰ ਦੀ ਮਾਨਵਤਾਵਾਦੀ ਸੋਚ ਦੇ ਪ੍ਰਚਾਰ ਅਤੇ ਪਸਾਰ ਲਈ ਵੱਖ-ਵੱਖ ਬੁੱਧੀਜੀਵੀਆਂ ਅਤੇ ਮਿਸ਼ਨਰੀ ਸਾਥੀਆਂ ਦੀ ਹੋਈ ਮੀਟਿੰਗ ਤੋਂ ਬਾਅਦ ਡਾ. ਅੰਬੇਡਕਰ ਦੀਆਂ ਦਲਿਤਾਂ ਪ੍ਰਤੀ ਨਿਭਾਈਆਂ ਸੇਵਾਵਾਂ ਤੇ ਉਨ੍ਹਾਂ ਦੇ ਹੱਕਾਂ ਲਈ ਭਾਰਤੀ ਸੰਵਿਧਾਨ ਵਿਚ ਲਿਖੇ ਅਧਿਕਾਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਰਤ ਦੇ ਹਰੇਕ ਨਾਗਰਿਕ ਨੂੰ ਭਾਰਤੀ ਲੋਕਾਂ ਦੇ ਜੀਵਨ ਵਿਚ ਬੇਮਿਸਾਲ ਅਹਿਮੀਅਤ ਬਾਰੇ ਕੀਤੇ ਗਏ ਉਪਕਾਰਾਂ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ ਕਿਉਂਕਿ ਜੇਕਰ ਬਾਬਾ ਸਾਹਿਬ ਭਾਰਤੀ ਸੰਵਿਧਾਨ ਦੀ ਰਚਨਾ ਨਾ ਕਰਦੇ ਤਾਂ ਅੱਜ ਵੀ ਦਲਿਤ ਸਮਾਜ ਦੇ ਲੋਕ ਗੁਲਾਮੀ ਦਾ ਪਾਣੀ ਭਰਦੇ ਹੰਦੇ | ਡਾ. ਕਸ਼ਮੀਰ ਚੰਦ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਵਲੋਂ ਲਿਖੇ ਭਾਰਤੀ ਸੰਵਿਧਾਨ 'ਤੇ ਪਹਿਰਾ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ ਅਗਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ
Ad Position 24