08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਬੱਚਿਆਂ ਨੂੰ ਗੁਰਬਾਣੀ ਪੜ੍ਹਨ ਤੇ ਸੁਣਨ ਦਾ ਸੰਦੇਸ਼ ਦੇਣਾ ਮਾਪਿਆਂ ਦਾ ਮੁਢਲਾ ਫਰਜ਼-ਭਾਈ ਗੁਰਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 26-09-2025
ਕਟਾਰੀਆਂ, 25 ਸਤੰਬਰ (ਪ੍ਰੇਮੀ ਸੰਧਵਾਂ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਡੰਡਾ ਸਾਹਿਬ ਪਿੰਡ ਸੰਧਵਾਂ ਦੇ ਹੈੱਡ ਗ੍ਰੰਥੀ ਭਾਈ ਗੁਰਵਿੰਦਰ ਸਿੰਘ ਨੇ ਸਿੱਖੀ ਤੋਂ ਪਾਸਾ ਵੱਟਦੀ ਜਾ ਰਹੀ ਪੰਜਾਬ ਦੀ ਨਵੀਂ ਪੀੜ੍ਹੀ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰ ਸਾਡੇ ਸਿੱਖ ਧਰਮ ਨੂੰ ਵੱਡੀ ਢਾਹ ਲਾ ਰਹੇ ਹਨ, ਜੋ ਕਿ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਹਿਬਾਨ ਨੇ ਸਾਨੂੰ ਵੱਧ ਤੋਂ ਵੱਧ ਖੰਡੇ ਬਾਟੇ ਦਾ ਅੰਮਿ੍ਤ ਛਕ ਕੇ ਗੁਰੂ ਵਾਲੇ ਬਣਨ ਦਾ ਦਿੱਤਾ ਗਿਆ ਸੰਦੇਸ਼ ਅੱਜ ਦਮ ਤੋੜਦਾ ਜਾ ਰਿਹਾ ਹੈ ਕਿਉਂਕਿ ਬਹੁਤੇ ਸਿੱਖ ਨੌਜਵਾਨ ਸਿਰ ਦੇ ਕੇਸਾਂ ਦਾ ਕਤਲ ਕਰਵਾ ਕੇ ਬਾਹਰਲੇ ਮੁਲਕਾਂ ਨੂੰ ਜਾਣ ਦੀ ਤਿਆਰੀ ਵਿਚ ਰੁਝੇ ਹੋਏ ਹਨ | ਭਾਈ ਗੁਰਵਿੰਦਰ ਸਿੰਘ ਨੇ ਕਿਹਾ ਕਿ ਗੁਰੂ ਤੋਂ ਬਿਨਾ ਡੁੱਬਦੀ ਬੇੜੀ ਦਾ ਕੋਈ ਮਲਾਹ ਨਹੀਂ ਬਣੇਗਾ | ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਦਾ ਤਿਆਗ ਤੇ ਗੁਰੂ ਸਾਹਿਬ ਵਲੋਂ ਬਖਸ਼ੇ ਖੰਡੇ ਬਾਟੇ ਦਾ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅੱਠ ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ ਅਗਲੀ ਖ਼ਬਰ ਖੇਤ ਮਜ਼ਦੂਰ ਯੂਨੀਅਨ ਦੀ ਬੰਗਾ 'ਚ ਮੀਟਿੰਗ 30 ਨੂੰ -ਕਾ: ਕੁਲਦੀਪ ਝਿੰਗੜ
Ad Position 24