08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਅੱਠ ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ

Ad Position 21
No active advertisement
ਨਵਾਂਸ਼ਹਿਰ ਪੁਲਿਸ ਵਲੋਂ ਗਿ੍ਫਤਾਰ ਕੀਤਾ ਕਥਿਤ ਦੋਸ਼ੀ ਥਾਣਾ ਮੁਖੀ ਅਵਤਾਰ ਸਿੰਘ ਤੇ ਪੁਲਿਸ ਪਾਰਟੀ ਨਾਲ | ਅਜੀਤ ਤਸਵੀਰ <br/> 26-09-2025
ਨਵਾਂਸ਼ਹਿਰ, 25 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਿਟੀ ਪੁਲਿਸ ਨਵਾਂਸ਼ਹਿਰ ਵਲੋਂ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਅੱਠ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਏ. ਐਸ. ਆਈ. ਅਜੇ ਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਫੱਟੀ ਬਸਤਾ ਚੌਕ ਤੋਂ ਪਿੰਡ ਸਲੋਹ ਨੂੰ ਜਾ ਰਹੇ ਸੀ ਤਾਂ ਇਕ ਨੌਜਵਾਨ ਖੜ੍ਹਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖਦੇ ਹੋਏ ਆਪਣੇ ਹੱਥ ਵਿਚ ਫੜੀ ਇਕ ਲਫਾਫੀ ਕੰਧ ਵੱਲ ਸੁੱਟ ਦਿੱਤੀ | ਉਕਤ ਨੌਜਵਾਨ ਨੂੰ ਕਾਬੂ ਕਰਕੇ ਨਾਂਅ ਪੁੱਛਿਆ ਤਾਂ ਉਸ ਨੇ ਆਪਣਾ ਨਾਂਅ ਲਖਵਿੰਦਰ ਲਵਲੀ ਉਰਫ ਲੱਬੂ ਪੁੱਤਰ ਕੁਲਵੰਤ ਰਾਏ ਵਾਸੀ ਮੁਹੱਲਾ ਨੌਹਰੀਆ ਗੜ੍ਹਸ਼ੰਕਰ ਦੱਸਿਆ | ਉਸ ਵਲੋਂ ਸੁੱਟੀ ਲਿਫਾਫੀ ਵਿਚੋਂ ਅੱਠ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਥਿਤ ਦੋਸ਼ੀ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੇ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਫੈਲਿਆ ਚਾਹਲ ਜੱਟਾਂ ਵਿਖੇ ਗੰਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ ਅਗਲੀ ਖ਼ਬਰ ਬੱਚਿਆਂ ਨੂੰ ਗੁਰਬਾਣੀ ਪੜ੍ਹਨ ਤੇ ਸੁਣਨ ਦਾ ਸੰਦੇਸ਼ ਦੇਣਾ ਮਾਪਿਆਂ ਦਾ ਮੁਢਲਾ ਫਰਜ਼-ਭਾਈ ਗੁਰਵਿੰਦਰ ਸਿੰਘ
Ad Position 24