08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਪਿੰਡ ਦੇ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਫੈਲਿਆ ਚਾਹਲ ਜੱਟਾਂ ਵਿਖੇ ਗੰਦੇ ਪਾਣੀ ਨੇ ਧਾਰਿਆ ਛੱਪੜ ਦਾ ਰੂਪ

Ad Position 21
No active advertisement
ਅਜੀਤ ਡੈਸਕ 26-09-2025
ਕਾਠਗੜ੍ਹ, 25 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜੇ ਪਿੰਡ ਚਾਹਲ ਜੱਟਾਂ ਵਿਚ ਲੰਬੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗੰਦਾ ਪਾਣੀ ਛੱਪੜ ਦਾ ਰੂਪ ਧਾਰਨ ਕਰ ਚੁੱਕਿਆ ਹੈ | ਇਸ ਗੰਦੇ ਪਾਣੀ ਕਾਰਨ ਨਜ਼ਦੀਕੀ ਘਰਾਂ ਦੇ ਵਸਨੀਕਾਂ ਨੂੰ ਜਿੱਥੇ ਹਰ ਸਮੇਂ ਬਿਮਾਰੀਆਂ ਦਾ ਡਰ ਸਤਾਉਂਦਾ ਹੈ, ਉਥੇ ਹੀ ਗੰਦਗੀ ਤੋਂ ਆ ਰਹੀ ਬਦਬੂ ਵੀ ਲੋਕਾਂ ਲਈ ਪ੍ਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ | ਪਰ ਇਸ ਸਮੱਸਿਆ ਨੂੰ ਹੱਲ ਕਰਨ ਵਿਚ ਪੰਚਾਇਤ ਬੇਵੱਸ ਲਾਚਾਰ ਨਜ਼ਰ ਆ ਰਹੀ ਹੈ | ਪਿੰਡ ਚਾਹਲ ਜੱਟਾਂ ਦੇ ਵਸਨੀਕਾਂ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮੋਹਣ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਦੁਖੀ ਮਨ ਨਾਲ ਦੱਸਿਆ ਕਿ ਕਈ ਸਾਲ ਪਹਿਲਾਂ ਪਿੰਡ ਦਾ ਗੰਦਾ ਪਾਣੀ ਨਿਕਾਸੀ ਨਾਲੇ ਵੱਲ ਜਾਂਦਾ ਰਹਿੰਦਾ ਸੀ, ਪਰ ਇਕ ਘਰ ਵਲੋਂ ਪਾਣੀ ਦੀ ਨਿਕਾਸੀ ਨੂੰ ਰੋਕਣ ਕਾਰਨ ਦੂਜੇ ਸਾਰੇ ਘਰਾਂ ਦਾ ਪਾਣੀ ਆਟਾ ਚੱਕੀ ਦੇ ਸਾਹਮਣੇ ਸੜਕ ਅਤੇ ਗਲੀ ਵਿਚ ਜਮਾਂ ਹੋਣਾ ਸ਼ੁਰੂ ਹੋ ਗਿਆ ਤੇ ਇਹ ਪਾਣੀ ਹੌਲੀ-ਹੌਲੀ ਛੱਪੜ ਦਾ ਰੂਪ ਧਾਰ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਮੀਂਹ ਪੈਂਦਾ ਹੈ ਤਾਂ ਇਹ ਪਾਣੀ ਆਲੇ-ਦੁਆਲੇ ਗਲੀਆਂ ਜਾਂ ਖ਼ਾਲੀ ਜਗ੍ਹਾ ਵਿਚ ਫੈਲ ਜਾਂਦਾ ਹੈ | ਨਿਵਾਸੀਆਂ ਨੇ ਦੱਸਿਆ ਕਿ ਇਸ ਗੰਦੇ ਪਾਣੀ ਨਾਲ ਘਰਾਂ ਦੀਆਂ ਕੰਧਾਂ ਨੂੰ ਸਲ੍ਹਾਬ ਪੈ ਚੁੱਕੀ ਹੈ ਤੇ ਹਰ ਸਮੇਂ ਆ ਰਹੀ ਗੰਦੀ ਬਦਬੂ ਕਾਰਨ ਉਨ੍ਹਾਂ ਦਾ ਰਹਿਣਾ ਦੁੱਭਰ ਹੋ ਚੁੱਕਾ ਹੈ | ਇਸ ਤੋਂ ਇਲਾਵਾ ਇੱਕਾ-ਦੁੱਕਾ ਘਰਾਂ ਦੇ ਪਰਿਵਾਰਿਕ ਮੈਂਬਰ ਇਸ ਗੰਦਗੀ ਕਾਰਨ ਬਿਮਾਰ ਚਲੇ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਗੰਦਗੀ ਕਾਰਨ ਹੋਰ ਵੀ ਖ਼ਤਰਨਾਕ ਬਿਮਾਰੀਆਂ ਦੇ ਫੈਲਣ ਦਾ ਡਰ ਹੈ ਜਦ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ ਤੇ ਮਲੇਰੀਏ ਤੋਂ ਬਚਣ ਲਈ ਜਾਗਰੂਕ ਤਾਂ ਕੀਤਾ ਜਾ ਰਿਹਾ ਹੈ | ਪਰ ਇਸ ਪਾਸੇ ਨਾ ਸਿਹਤ ਵਿਭਾਗ ਧਿਆਨ ਦੇ ਰਿਹਾ ਹੈ ਤੇ ਨਾ ਹੀ ਪ੍ਰਸ਼ਾਸਨ | ਉਨ੍ਹਾਂ ਦੱਸਿਆ ਕਿ ਪਿੰਡ ਵਿਚ ਕਈ ਪੰਚਾਇਤਾਂ ਆਪਣਾ ਸਮਾਂ ਟਪਾ ਕੇ ਜਾ ਚੁੱਕੀਆਂ ਹਨ, ਪਰ ਕਿਸੇ ਵੀ ਪੰਚਾਇਤ ਨੇ ਇਸ ਗੰਦੇ ਪਾਣੀ ਦਾ ਹੱਲ ਨਹੀਂ ਕੀਤਾ | ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਸੰਬੰਧੀ ਉਹਨਾਂ ਪ੍ਰਸ਼ਾਸਨ ਨੂੰ ਵੀ ਗੁਹਾਰ ਲਗਾਈ ਸੀ ਪਰ ਪ੍ਰਸ਼ਾਸਨ ਨੇ ਵੀ ਇਸ ਵੱਲ ਤਵੱਜੋ ਨਹੀਂ ਦਿੱਤੀ |
ਇਸ ਪ੍ਰੇਸ਼ਾਨੀ ਨਾਲ ਜੂਝ ਰਹੇ ਪਿੰਡ ਨਿਵਾਸੀਆਂ ਨੇ ਦੱਸਿਆ ਕਿ ਜੇਕਰ ਪ੍ਰਸ਼ਾਸਨ ਵੀ ਲੋਕਾਂ ਦੇ ਮਸਲੇ ਹੱਲ ਨਹੀਂ ਕਰ ਸਕਦਾ ਤਾਂ ਫਿਰ ਲੋਕ ਕਿੱਥੇ ਜਾਣ | ਗੰਦੇ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਚਾਹਲ ਜੱਟਾਂ ਨਿਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਾਇਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਪਿੰਡ ਵਿਚ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਗੰਦਗੀ ਭਰੇ ਮਾਹੌਲ ਤੋਂ ਰਾਹਤ ਮਿਲ ਸਕੇ ਅਤੇ ਉਹ ਬਿਮਾਰੀਆਂ ਦੀ ਲਪੇਟ ਵਿਚ ਨਾ ਆਉਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਫਾਰਮੇਸੀ ਅਫ਼ਸਰ ਐਸੋਸੀਏਸ਼ਨ ਨੇ ਮਨਾਇਆ ਫਾਰਮੇਸੀ ਦਿਵਸ-ਬਾਬਾ ਕੋਹਰੀ <br/> ਅਗਲੀ ਖ਼ਬਰ ਅੱਠ ਗ੍ਰਾਮ ਹੈਰੋਇਨ ਸਮੇਤ ਕਥਿਤ ਦੋਸ਼ੀ ਕਾਬੂ
Ad Position 24