ਔੜ /ਝਿੰਗੜਾਂ, 26 ਸਤੰਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ, ਮਹਾਰਾਜ ਪ੍ਰੀਤਮ ਦਾਸ ਦੇ ਪਰਿਵਾਰ ਵਲੋਂ 30 ਸਤੰਬਰ ਤੋਂ ਦੋ ਅਕਤੂਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਨਰਲ ਸਕੱਤਰ ਜਥੇਦਾਰ ਰਣਜੀਤ ਸਿੰਘ ਝਿੰਗੜ ਨੇ ਦੱਸਿਆ ਕਿ 30 ਸਤੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਹੋਵੇਗੀ। ਇਸੇ ਦਿਨ ਰਾਤ 8 ਵਜੇ ਮਹਾਰਾਜ ਪ੍ਰੀਤਮ ਦਾਸ ਦੇ ਘਰ ਅੱਗੇ ਪੰਡਾਲ ਸਜਾਏ ਜਾਣਗੇ, ਜਿਸ ਵਿਚ ਨਾਮਵਰ ਕਵਾਲ ਪਾਰਟੀਆਂ ਆਪਣਾ ਸੂਫੀਆਨਾ ਪ੍ਰੋਗਰਾਮ ਪੇਸ਼ ਕਰਨਗੇ। ਪਹਿਲੀ ਅਕਤੂਬਰ ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਪਿੰਡ ਦੀ ਪ੍ਰਕਰਮਾ ਕਰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਪੁੱਜੇਗਾ ਅਤੇ ਰਾਤ ਦੇ ਦੀਵਾਨ ਵਿਚ ਪੰਥ ਦੇ ਮਹਾਨ ਕੀਰਤਨੀ ਤੇ ਕਥਾਵਾਚਕ ਸੰਗਤਾਂ ਨੂੰ ਕਥਾ ਵਿਚਾਰਾਂ ਰਾਹੀਂ ਨਿਹਾਲ ਕਰਨਗੇ। 2 ਅਕਤੂਬਰ ਨੂੰ ਸਵੇਰੇ 10 ਵਜੇ ਰੱਖੇ ਗਏ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ 'ਚ ਨਾਮਵਰ ਕੀਰਤਨੀ ਤੇ ਢਾਡੀ ਜਥਿਆਂ ਤੋਂ ਇਲਾਵਾ ਦੁਨੀਆਂ ਦੇ ਗਾਇਕ ਹਰਭਜਨ ਮਾਨ ਆਪਣਾ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ। ਇਸ ਮੌਕੇ ਅਧਿਕਾਰਤ ਪੰਚ ਬਹਾਦਰ ਸਿੰਘ ਮਹਿਮੀ, ਕਮਲਜੀਤ ਸਿੰਘ ਕੈਰੋਂ, ਸੋਢੀ ਸਿੰਘ ਸ਼ੇਰਗਿੱਲ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਅਮਰਜੀਤ ਸਿੰਘ ਲੱਲ੍ਹ ਯੂ. ਐਸ. ਏ., ਸੰਦੀਪ ਸਿੰਘ ਸ਼ੇਰਗਿੱਲ, ਦਵਿੰਦਰ ਸਿੰਘ ਏ.ਐਸ.ਆਈ, ਗੁਰਮੁੱਖ ਸਿੰਘ, ਬਲਵੀਰ ਲਹਿਰੀ, ਜਸਕਰਨ ਸਿੰਘ, ਨੰਬਰਦਾਰ ਸਰਬਣ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਸਿੰਘ, ਜੋਗਿੰਦਰ ਸਿੰਘ, ਤਰਲੋਚਨ ਸਿੰਘ ਲੱਲ੍ਹ, ਸੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਜਸਵੀਰ ਸਿੰਘ ਥਿੰਦ, ਭਵਨਪ੍ਰੀਤ ਰੱਲ੍ਹ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰੀ ਸਿੰਘ, ਜੌਡੀਅਰ ਆਦਿ ਹਾਜ਼ਰ ਸਨ।
ਝਿੰਗੜਾਂ ਵਿਖੇ ਮਹਾਰਾਜਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਤੋਂ
ਅਜੀਤ ਡੈਸਕ
27-09-2025