14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੱਲੀ ਝਿੱਕੀ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 27-09-2025

ਬੰਗਾ, 26 ਸਤੰਬਰ (ਕੁਲਦੀਪ ਸਿੰਘ ਪਾਬਲਾ)-ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿਛਲੇ ਤਿੰਨ ਸਾਲ ਤੋਂ ਆਰੰਭ ਹੋਈ ਗੁਰਮਤਿ ਸਮਾਗਮਾਂ ਦੀ ਲੜੀ ਪ੍ਰਤੀ ਸੰਗਤਾਂ ਦਾ ਉਤਸ਼ਾਹ ਵੱਧਦਾ ਹੀ ਜਾ ਰਿਹਾ ਹੈ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਪੱਲੀ ਝਿੱਕੀ ਦੇ ਸਮੂਹ ਗੁਰਦੁਆਰਾ ਸਾਹਿਬ ਦੀਆਂ ਕਮੇਟੀਆਂ ਨੇ ਇਸ ਨੂੰ ਇਕ ਪਲੇਟਫਾਰਮ 'ਤੇ ਇਕੱਠੇ ਹੋ ਕੇ ਕਰਵਾਇਆ। ਸਮਾਗਮ ਦੀ ਆਰੰਭਤਾ ਸੋਦਰ ਰਹਿਰਾਸ ਦੇ ਪਾਠ ਨਾਲ ਹੋਈ। ਪਾਠ ਉਪਰੰਤ ਪਹਿਲਾਂ ਕੀਰਤਨ ਦੀ ਹਾਜ਼ਰੀ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਭਰੀ। ਉਨ੍ਹਾਂ ਤੋਂ ਬਾਅਦ ਜਥੇਦਾਰ ਬਾਬਾ ਸਵਰਨਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਨੂੰ ਜੀ ਆਇਆ ਕਹੇ। ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਬਰਤੋੜ ਸਿੰਘ ਨੇ ਕੀਰਤਨ ਕੀਤਾ। ਉਪਰੰਤ ਪੰਥ ਦੇ ਮਹਾਨ ਕਥਾ ਵਾਚਕ ਤੇ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਨੇ ਗੁਰਮਤਿ ਵਿਚਾਰਾਂ ਦੌਰਾਨ ਗੁਰਬਾਣੀ ਤੇ ਗੁਰ ਇਤਿਹਾਸ ਦੀ ਸਾਂਝ ਪਾਈ। ਸਮਾਗਮ ਦੌਰਾਨ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਹਾਜ਼ਰ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਤੋਂ 27 ਅਕਤੂਬਰ ਤੱਕ ਨਵਾਂਸ਼ਹਿਰ ਵਿਖੇ ਕਰਵਾਏ ਜਾਣ ਵਾਲੇ ਮਹਾਨ ਕੀਰਤਨ ਦਰਬਾਰ 'ਚ ਸ਼ਾਮਿਲ ਹੋਣ ਲਈ ਸੱਦਾ ਦਿੱਤਾ। ਸਮਾਗਮ ਦੌਰਾਨ ਲੰਗਰਾਂ ਦੀ ਸੇਵਾ ਵਿਚ ਬਲਬੀਰ ਸਿੰਘ ਯੂ. ਐਸ. ਏ., ਜਸਵੀਰ ਸਿੰਘ ਕੈਨੇਡਾ ਤੇ ਰਜਿੰਦਰ ਸਿੰਘ ਪਾਬਲਾ ਅਤੇ ਹੋਰ ਸਮੂਹ ਐਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਵਲੋਂ ਸਹਿਯੋਗ ਦਿੱਤਾ ਗਿਆ। ਇਸ ਮੌਕੇ ਝਿੱੜੀ ਅਸਥਾਨ ਦੇ ਬਾਬਾ ਦਰਸ਼ਨ ਸਿੰਘ, ਭਗਤ ਸੀਤਲ ਸਿੰਘ ਹਲਵਾਈ, ਬਾਬਾ ਸਤਪਾਲ ਸਿੰਘ ਅੰਮ੍ਰਿਤਸਰੀਏ ਭਾਈਆਂ ਦੀ ਹੱਟੀ ਗੜ੍ਹਸ਼ੰਕਰ ਵਾਲੇ, ਸਰੂਪ ਸਿੰਘ ਸਰਪੰਚ, ਬਲਕਾਰ ਸਿੰਘ, ਹਰਪਾਲ ਸਿੰਘ ਪਾਲਾ, ਕਰਨੈਲ ਸਿੰਘ ਕੈਨੇਡਾ, ਅਮਰੀਕ ਸਿੰਘ ਮੀਕਾ, ਗਿਆਨੀ ਦਿਲਜੀਤ ਸਿੰਘ, ਜਰਨੈਲ ਸਿੰਘ ਪੱਲੀ-ਝਿੱਕੀ, ਭਾਈ ਕੁਲਵਿੰਦਰ ਸਿੰਘ, ਗੁਰਦੀਪ ਸਿੰਘ ਦੀਪ, ਗਿਆਨੀ ਗੁਰਪ੍ਰੀਤ ਸਿੰਘ, ਚਰਨਜੀਤ ਸਿੰਘ ਸਾਡੀ, ਮਨਜਿੰਦਰ ਸਿੰਘ ਬਿੰਦੀ, ਕੁਲਦੀਪ ਸਿੰਘ ਦਲੀਲਾਂ ਦਾ, ਤਰਸੇਮ ਸਿੰਘ ਯੂ. ਐਸ. ਏ., ਜਗਤ ਸਿੰਘ ਇਟਲੀ, ਹਰਪ੍ਰੀਤ ਸਿੰਘ, ਸਾਹਿਲ ਸਟੂਡੀਓ, ਸੈਕਟਰੀ ਸਤਵਿੰਦਰ ਸਿੰਘ ਨੌਰਾ, ਅਵਤਾਰ ਸਿੰਘ ਸਮੂਹ ਸੰਗਤ ਗੁਰਦੁਆਰਾ ਸਿੰਘ ਸਭਾ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ, ਗੁਰਦੁਆਰਾ ਰਵਿਦਾਸ ਮਹਾਰਾਜ, ਝਿੱੜੀ ਅਸਥਾਨ ਪ੍ਰਬੰਧਕ ਕਮੇਟੀ ਦੇ ਨਾਲ-ਨਾਲ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਜਨਰਲ ਸਕੱਤਰ ਜਗਜੀਤ ਸਿੰਘ, ਕੈਸ਼ੀਅਰ ਜਗਦੀਪ ਸਿੰਘ, ਹਰਜਿੰਦਰ ਸਿੰਘ ਅਟਾਰੀ, ਮੁਖਵਿੰਦਰਪਾਲ ਸਿੰਘ, ਤਰਲੋਕ ਸਿੰਘ ਸੇਠੀ, ਗਿਆਨ ਸਿੰਘ, ਰਵਿੰਦਰ ਸਿੰਘ ਆਈ. ਟੀ. ਓ., ਭੁਪਿੰਦਰ ਸਿੰਘ ਕਲਸੀ, ਕੁਲਜਿੰਦਰਜੀਤ ਸਿੰਘ ਸੋਢੀ ਬੰਗਾ, ਜਸਕਰਨ ਸਿੰਘ ਧਰਮਕੋਟ, ਰਮਣੀਕ ਸਿੰਘ, ਪਲਵਿੰਦਰ ਸਿੰਘ ਕਰਿਆਮ, ਮਨਮੋਹਨ ਸਿੰਘ ਕੰਵਲ, ਸੁਖਵਿੰਦਰ ਸਿੰਘ ਗੋਬਿੰਦਪੁਰ, ਕੁਲਜੀਤ ਸਿੰਘ ਖਾਲਸਾ, ਹਕੀਕਤ ਸਿੰਘ, ਦਲਜੀਤ ਸਿੰਘ ਬਡਵਾਲ, ਤਰਲੋਕ ਸਿੰਘ ਗੜਸ਼ੰਕਰ, ਕਮਲਜੀਤ ਸਿੰਘ ਡਿਵੀਜ਼ਨਲ ਕਮਿਸ਼ਨਰ ਈ. ਪੀ. ਐਫ., ਹਰਵਿੰਦਰ ਸਿੰਘ ਹਾਈਵੇ ਟਾਇਰ, ਸਤਬੀਰ ਸਿੰਘ ਗੋਨੀ ਬੰਗਾ, ਊਧਮ ਸਿੰਘ ਗੋਬਿੰਦਪੁਰ, ਅਵਤਾਰ ਸਿੰਘ ਗੋਬਿੰਦਪੁਰ, ਪਰਮਜੀਤ ਸਿੰਘ ਮੂਸਾਪੁਰ, ਭਗਵਾਨ ਸਿੰਘ, ਜੋਗਾ ਸਿੰਘ ਐਸ. ਡੀ. ਓ., ਸੁਖਵਿੰਦਰ ਸਿੰਘ ਲਧਾਣਾ ਉੱਚਾ, ਦਲਜੀਤ ਸਿੰਘ ਹਰਗੋਬਿੰਦ ਨਗਰ, ਸੁਦਾਗਰ ਸਿੰਘ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਤੋਂ ਮਾਲੇਵਾਲ ਮਾਰਗ 'ਤੇ ਬਣਾਏ ਕੰਕਰੀਟ ਦੇ ਟੋਟੇ ਉੱਤੇ ਆ ਰਹੇ ਗੰਦੇ ਪਾਣੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਝਿੰਗੜਾਂ ਵਿਖੇ ਮਹਾਰਾਜਾ ਪ੍ਰੀਤਮ ਦਾਸ ਤੇ ਮਾਤਾ ਮਹਾਂ ਕੌਰ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 30 ਤੋਂ
Ad Position 24