14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਬੰਗਾ ਵਿਖੇ ਗੁਰਮਤਿ ਸਮਾਗਮ 29 ਨੂੰ

Ad Position 21
No active advertisement
ਅਜੀਤ ਡੈਸਕ 27-09-2025

ਬੰਗਾ, 26 ਸਤੰਬਰ (ਧਰਮਵੀਰ ਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਸਮਾਗਮਾਂ ਦੀ ਲੜੀ ਦੌਰਾਨ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ 29 ਸਤੰਬਰ ਨੂੰ ਸ਼ਾਮ 6 ਤੋਂ 9 ਵਜੇ ਤੱਕ ਕਰਵਾਏ ਜਾਣਗੇ | ਇਸ ਸਮਾਗਮ ਦੌਰਾਨ ਪੰਥ ਦੇ ਮਹਾਨ ਵਿਦਵਾਨ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਤੇ ਸ਼੍ਰੋਮਣੀ ਰਾਗੀ ਭਾਈ ਗੁਰਮੀਤ ਸਿੰਘ ਸ਼ਾਂਤ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਸੰਗਤਾਂ ਨੂੰ ਕਥਾ ਅਤੇ ਕੀਰਤਨ ਦੁਆਰਾ ਨਿਹਾਲ ਕਰਨਗੇ | ਸਮੂਹ ਸੰਗਤ ਵਲੋਂ ਸਮਾਗਮ ਦਾ ਬੈਨਰ ਜਾਰੀ ਕੀਤਾ | ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਨਵਾਂਸ਼ਹਿਰ, ਗੁਰੂ ਨਾਨਕ ਮਿਸ਼ਨ ਹਸਪਤਾਲ ਦੇ ਪ੍ਰਧਾਨ ਡਾਕਟਰ ਕੁਲਵਿੰਦਰ ਸਿੰਘ ਢਾਹਾਂ, ਸੁਖਵਿੰਦਰ ਸਿੰਘ ਗੋਬਿੰਦਪੁਰੀ, ਅਵਤਾਰ ਸਿੰਘ, ਤਰਲੋਕ ਸਿੰਘ ਫਲੋਰਾ, ਜਸਵੰਤ ਸਿੰਘ, ਭਾਈ ਜੋਗਾ ਸਿੰਘ, ਭਾਈ ਤਰਲੋਚਨ ਸਿੰਘ, ਭਾਈ ਜੀਤ ਸਿੰਘ, ਹਰਜਿੰਦਰ ਸਿੰਘ ਅਟਾਰੀ, ਭਾਈ ਸਤਨਾਮ ਸਿੰਘ, ਰੇਸ਼ਮ ਸਿੰਘ, ਗਿਆਨੀ ਕੁਲਵਿੰਦਰ ਵੀਰ ਸਿੰਘ, ਹਰਪ੍ਰੀਤ ਸਿੰਘ, ਸਤਵੰਤ ਸਿੰਘ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ 2 ਜ਼ਖ਼ਮੀ ਅਗਲੀ ਖ਼ਬਰ ਪਹਿਲੀ ਨੂੰ ਐਨ. ਪੀ. ਐਸ. ਕਰਮਚਾਰੀ ਕਰਨਗੇ ਭੁੱਖ ਹੜਤਾਲ
Ad Position 24