14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਿੱਖ ਨੈਸ਼ਨਲ ਕਾਲਜ ਬੰਗਾ ਦੀ ਬੀ. ਐਸ. ਸੀ. ਸਮੈਸਟਰ ਦੀ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 27-09-2025
ਬੰਗਾ, 26 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ. ਐਸ. ਸੀ. ਸਮੈਸਟਰ ਦੂਜੇ ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਹਾਸਿਲ ਕਰਕੇ ਕਾਲਜ ਦਾ ਮਾਣ ਵਧਾਇਆ | ਪਿ੍ੰ. ਡਾ. ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਬੀ. ਐਸ. ਸੀ. ਮੈਡੀਕਲ ਦੇ ਵਿਦਿਆਰਥੀ ਬਲਜੀਤ ਸਿੰਘ ਨੇ 8.54 ਐਸ. ਜੀ. ਪੀ. ਏ. ਨਾਲ ਯੂਨੀਵਰਸਿਟੀ ਵਿਚੋਂ ਨੌਵਾਂ, ਕਾਲਜ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ, ਬੀ. ਐਸ. ਸੀ. ਕੰਪਿਊਟਰ ਸਾਇੰਸ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ 8.36 ਐਸ. ਜੀ. ਪੀ. ਏ. ਨਾਲ ਜ਼ਿਲ੍ਹੇ ਤੇ ਕਾਲਜ 'ਚੋਂ ਦੂਜਾ ਸਥਾਨ, ਬੀ. ਐਸ. ਸੀ. ਮੈਡੀਕਲ ਦੀ ਵਿਦਿਆਰਥਣ ਸਿਮਰਨਜੀਤ ਕੌਰ ਨੇ 8.31 ਐਸ. ਜੀ. ਪੀ. ਏ. ਨਾਲ ਕਾਲਜ ਤੇ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ | ਪਿ੍ੰਸੀਪਲ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਮੁਬਾਰਕਾਂ ਦਿੱਤੀਆਂ ਤੇ ਭਵਿੱਖ ਵਿਚ ਇਹੋ ਜਿਹੇ ਸ਼ਾਨਦਾਰ ਨਤੀਜਿਆਂ ਦੀ ਆਸ ਵੀ ਪ੍ਰਗਟਾਈ | ਇਸ ਮੌਕੇ ਪ੍ਰੋ. ਆਬਿਦ ਵਕਾਰ, ਡਾ. ਇੰਦੂ ਰੱਤੀ, ਡਾ. ਸੁਨਿਧੀ ਮਿਗਲਾਨੀ, ਡਾ. ਸੋਨਾ ਬੰਸਲ, ਡਾ. ਅੰਮਿ੍ਤ ਕੌਰ, ਡਾ. ਰਾਜੇਸ਼ ਸ਼ਰਮਾ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੁਲਵਿੰਦਰ ਸਿੰਘ ਢੇਸੀ ਵਲੋਂ ਭੀਣ ਸਕੂਲ ਨੂੰ 10 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਅਗਲੀ ਖ਼ਬਰ ਪਿੰਡ ਹੱਪੋਵਾਲ ਦੇ ਸਰਪੰਚ 'ਤੇ ਅਣਪਛਾਤਿਆਂ ਵਲੋਂ ਚਲਾਈਆਂ ਗੋਲੀਆਂ
Ad Position 24