14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਭਾਰੀ ਬਹੁਮਤ ਪ੍ਰਾਪਤ ਕਰੇਗੀ-ਡਾ. ਸੁੱਖੀ

Ad Position 21
No active advertisement
ਅਜੀਤ ਡੈਸਕ 27-09-2025
ਕਟਾਰੀਆਂ, 26 ਸਤੰਬਰ (ਪ੍ਰੇਮੀ ਸੰਧਵਾਂ)-ਡਾ. ਸੁਖਵਿੰਦਰ ਸੁੱਖੀ ਵਿਧਾਇਕ ਬੰਗਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਸੂਬੇ ਦੀ ਬਿਹਤਰੀ ਲਈ ਜੋ ਵਿਕਾਸ ਕਾਰਜਾਂ ਦੇ ਕੰਮ ਕੀਤੇ ਹਨ ਤੇ ਕਰ ਰਹੀ ਹੈ ਉਸ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਾਨ ਸਰਕਾਰ ਨੇ ਜੋ ਕਿਹਾ ਸੀ ਉਸ ਨੂੰ ਪੂਰਾ ਕਰਕੇ ਹਰ ਵਰਗ ਦੇ ਲੋਕਾਂ ਦਾ ਦਿਲ ਜਿੱਤਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਮੇਂ-ਸਮੇਂ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਤਾਂ ਬਹੁਤ ਬਣੀਆਂ ਪਰ ਪੰਜਾਬ ਦੀ ਭਗਵੰਤ ਮਾਨ ਦੀ ਪਹਿਲੀ ਸਰਕਾਰ ਹੈ ਜੋ ਹਰ ਵਰਗ ਦੇ ਲੋਕਾਂ ਦੀ ਕਸੌਟੀ 'ਤੇ ਖਰਾ ਉਤਰ ਰਹੀ ਹੈ | ਡਾ. ਸੁੱਖੀ ਨੇ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣੂੰ ਹੈ ਕਿ ਮਾਨ ਸਰਕਾਰ ਵਲੋਂ ਹਰ ਵਰਗ ਦੇ ਲੋਕਾਂ ਲਈ ਲਾਭ ਪਾਤਰੀ ਸਕੀਮਾਂ ਲਿਆਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਡਾ. ਸੁੱਖੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਵਿਰੋਧੀ ਪਾਰਟੀਆਂ ਦੇ ਬਹਿਕਾਵੇ 'ਚ ਨਾ ਆਉਣ ਤਾਂ ਜੋ ਹਰ ਵਰਗ ਮਾਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਵਾਂਝਾ ਨਾ ਰਹਿ ਸਕੇ |
Ad Position 22
No active advertisement
ਪਿਛਲੀ ਖ਼ਬਰ ਸੀਤਲਾ ਮੰਦਰ ਬੰਗਾ ਵਿਖੇ ਵਿਸ਼ਾਲ ਜਾਗਰਣ ਅੱਜ-ਬਾਬਾ ਕੋੜਾ ਅਗਲੀ ਖ਼ਬਰ ਰਾਸ਼ਟਰੀ ਉਪ ਪ੍ਰਧਾਨ ਤੇਜ ਪ੍ਰਕਾਸ਼ ਖਾਸਾ ਸ਼ਹੀਦ ਭਗਤ ਸਿੰਘ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ
Ad Position 24