14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਮੈਂਬਰਾਂ ਦੀਆਂ ਕਲੀਨਿਕਾਂ ਦੀ ਰਾਖੀ ਲਈ ਵਚਨਬੱਧ-ਡਾ. ਕਟਾਰੀਆ

Ad Position 21
No active advertisement
ਅਜੀਤ ਡੈਸਕ 27-09-2025
ਬਹਿਰਾਮ, 26 ਸਤੰਬਰ (ਨਛੱਤਰ ਸਿੰਘ ਬਹਿਰਾਮ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਆਪਣੇ ਹਰ ਇਕ ਮੈਂਬਰ ਦੀ ਕਲੀਨਿਕ ਦੀ ਰਾਖੀ ਕਰਨ ਲਈ ਵਚਨਬੱਧ ਹੈ | ਇਹ ਸ਼ਬਦ ਬਲਕਾਰ ਕਟਾਰੀਆ ਜ਼ਿਲ੍ਹਾ ਪ੍ਰਧਾਨ ਨੇ ਸ਼ਿਵ ਹੈਲਥ ਕਲੀਨਿਕ ਦਾ ਉਦਘਾਟਨ ਕਰਦਿਆ ਕਹੇ | ਉਨ੍ਹਾਂ ਕਿਹਾ ਕਿ ਸਾਡੇ ਮੈਂਬਰ ਨਸ਼ਿਆਂ ਤੋਂ ਰਹਿਤ ਤੇ ਗ਼ਲਤ ਕੰਮ ਤੋਂ ਰਹਿਤ ਸੁਥਰੀ ਪ੍ਰੈਕਟਿਸ ਕਰਦੇ ਹਨ ਅਤੇ ਗਰੀਬ ਲੋਕਾਂ ਨੂੰ ਸਸਤੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਵੀ ਕਰਦੇ ਹਨ | ਸੂਬਾ ਪ੍ਰਧਾਨ ਜਸਵਿੰਦਰ ਸਿੰਘ ਕਾਲਖ਼, ਸੂਬਾ ਚੇਅਰਮੈਨ ਡਾਕਟਰ ਪ੍ਰੇਮ ਸਲੋਹ ਤੇ ਸਮੁੱਚੀ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮੈਡੀਕਲ ਕੈਂਪ ਲਗਾ ਕੇ ਹੜ੍ਹ ਪੀੜਤਾਂ ਨੂੰ ਮੈਡੀਕਲ ਸੇਵਾਵਾਂ ਦੇ ਰਹੇ ਹਨ | ਇਸ ਮੌਕੇ ਸਤਨਾਮ ਜੌਹਲ, ਕੈਸ਼ੀਅਰ ਹੁਸਨ ਲਾਲ, ਜਨਰਲ ਸਕੱਤਰ ਅਸ਼ੋਕ ਕੁਮਾਰ ਮੁਕੰਦਪੁਰ, ਰਜਿੰਦਰ ਸੌਂਧੀ, ਪ੍ਰੈੱਸ ਸਕੱਤਰ ਜਗਦੀਸ਼ ਬੰਗੜ, ਸੰਜੇ ਕਪਿਲ, ਸੁਨੀਤਾ ਰਾਣੀ ਤੇ ਰਜਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਗਾ ਦੇ ਸੀਤਲਾ ਮੰਦਰ ਵਿਖੇ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ 16 ਨਵੰਬਰ-ਬਾਬਾ ਦਵਿੰਦਰ ਕੌੜਾ ਅਗਲੀ ਖ਼ਬਰ ਰਟੈਂਡਾ ਸਕੂਲ ਦੀ ਵਿਦਿਆਰਥਣ ਡੌਲੀ ਨੇ ਜਿੱਤਿਆ ਸੋਨ ਤਮਗਾ
Ad Position 24