14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

350ਵੇਂ ਸ਼ਹੀਦੀ ਸਮਾਗਮਾਂ ਲਈ ਸੀ. ਐਮ. ਮਾਨ ਵਲੋਂ ਕੀਤਾ ਲੋਗੋ ਜਾਰੀ-ਹਰਜੋਤ ਲੋਹਟੀਆ

Ad Position 21
No active advertisement
ਅਜੀਤ ਡੈਸਕ 27-09-2025
ਬੰਗਾ, 26 ਸਤੰਬਰ (ਕੁਲਦੀਪ ਸਿੰਘ ਪਾਬਲਾ, ਧਰਮਵੀਰ ਪਾਲ)-ਮੈਡਮ ਹਰਜੋਤ ਲੋਹਟੀਆ ਨੇ ਕਿਹਾ ਕਿ ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਪੱਧਰੀ ਲੜੀਵਾਰ ਸਮਾਗਮਾਂ ਲਈ ਸੀ. ਐਮ. ਭਗਵੰਤ ਮਾਨ ਨੇ ਲੋਗੋ ਜਾਰੀ ਕੀਤਾ | ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਸ਼ਤਾਬਦੀ ਮਨਾਉਣ ਲਈ ਸਮਾਗਮਾਂ ਦੀ ਇਕ ਲੜੀ ਤਿਆਰ ਕੀਤੀ ਗਈ ਹੈ | ਗੁਰੂ ਸਾਹਿਬ ਜੀ ਦੇ ਚਰਨਾਂ ਨਾਲ ਛੂਹੀਆਂ ਇਤਿਹਾਸਕ ਥਾਵਾਂ 'ਤੇ ਰਾਜ ਭਰ ਵਿਚ ਸਮਾਗਮ ਕੀਤੇ ਜਾਣਗੇ | ਸਮਾਗਮਾਂ ਦੀ ਇਸ ਲੜੀ ਦਾ ਮੁੱਖ ਉਦੇਸ਼ ਲੋਕਾਂ ਨੂੰ ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਦਰਸਾਏ ਗਏ ਧਰਮ ਨਿਰਪੱਖਤਾ, ਮਨੁੱਖਤਾ ਤੇ ਕੁਰਬਾਨੀ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਮਨਜੀਤ ਸਿੰਘ ਨਾਮਧਾਰੀ, ਖੁਸ਼ਵਿੰਦਰ ਸਿੰਘ, ਰਘਵੀਰ ਸਿੰਘ, ਕੁਲਵਿੰਦਰ ਕੁਮਾਰ, ਰਾਜ ਕੁਮਾਰ ਬਾਲੋਂ, ਜਸਕਵਰਦੀਪ ਸਿੰਘ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਹਰਨੇਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਹਮਾ ਵਿਖੇ ਅਖੰਡ ਕੀਰਤਨ ਸਮਾਗਮ ਕੱਲ੍ਹ-ਭਾਈ ਜਸਵਿੰਦਰ ਸਿੰਘ ਕਾਹਮਾ ਅਗਲੀ ਖ਼ਬਰ ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਪ੍ਰਧਾਨਗੀ ਹੇਠ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ <br/>
Ad Position 24