20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਆਪਣਾ ਜੱਦੀ ਘਰ ਪੰਜਾਬ ਸਰਕਾਰ ਨੂੰ ਮਹੱਲਾ ਕਲੀਨਿਕ ਵਾਸਤੇ ਦਾਨ <br/>

Ad Position 21
No active advertisement
ਅਜੀਤ ਡੈਸਕ 28-09-2025
ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਜੱਦੀ ਪਿੰਡ ਭÏਰਾ ਵਿਖੇ ਸਥਿਤ ਘਰ ਨੂੰ ਆਮ ਆਦਮੀ ਕਲੀਨਿਕ ਬਣਾਉਣ ਲਈ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿਸ ਦੀ ਲਿਖਤੀ ਸਹਿਮਤੀ 'ਤੇ ਇਥੇ ਕਰਵਾਈ ਕੀਤੀ | ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਘਰ ਮੁਫ਼ਤ ਪੰਜਾਬ ਸਰਕਾਰ ਨੂੰ ਦਿੱਤਾ ਹੈ, ਜਿਥੇ ਜਲਦ ਹੀ ਆਮ ਆਦਮੀ ਕਲੀਨਿਕ ਸਥਾਪਤ ਹੋਣ ਨਾਲ ਲਾਗਲੇ ਕਈ ਪਿੰਡਾਂ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲਣਗੀਆਂ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਖੇ ਮਾਹਿਰ ਡਾਕਟਰਾਂ ਅਤੇ ਸਟਾਫ਼ ਦੀ ਤਾਇਨਾਤੀ ਨਾਲ ਮੁਫ਼ਤ ਦਵਾਈਆਂ ਦੀ ਵਿਵਸਥਾ ਤੋਂ ਇਲਾਵਾ ਲੋਕਾਂ ਦੇ ਰੋਜ਼ਾਨਾ ਦੇ ਮੈਡੀਕਲ ਟੈਸਟ ਲਈ ਵੀ ਸੈਂਪਲ ਲਏ ਜਾਣਗੇ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਵੱਡਾ ਲਾਭ ਹੋਵੇਗਾ | ਆਮ ਆਦਮੀ ਕਲੀਨਿਕਾਂ ਬਾਰੇ ਜਾਣਕਾਰੀ ਦਿੰਦੇ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ 881 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਥੇ ਹੁਣ ਤੱਕ ਓ. ਪੀ. ਡੀ. ਦੀ ਗਿਣਤੀ 4.04 ਕਰੋੜ ਹੈ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਇਹ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋਏ ਹਨ | ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ 19 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਤੇ ਜਲਦ ਹੀ ਪਿੰਡ ਭÏਰਾ ਤੇ ਨਵਾਂਸ਼ਹਿਰ ਸਬ ਡਿਵੀਜ਼ਨ ਦੇ ਸ਼ਹਿਰ ਖੇਤਰ 'ਚ 3 ਹੋਰ ਕਲੀਨਿਕ ਖੋਲ੍ਹਣ ਨਾਲ ਇਹ ਗਿਣਤੀ 23 ਹੋ ਜਾਵੇਗੀ | ਪੰਜਾਬ ਰਾਜ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਬੋਰਡ ਦੇ ਵਾਈਸ ਚੇਅਰਮੈਨ ਲਲਿਤ ਮੋਹਨ ਪਾਠਕ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐੱਸ. ਡੀ. ਐੱਮ. ਅਨਮਯੋਤ ਕੌਰ, ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਐੱਸ. ਐੱਮ. ਓ. ਡਾ. ਚਰਨਜੀਤ ਕੁਮਾਰ, ਐੱਸ. ਐੱਮ. ਓ. ਡਾ. ਸਤਵਿੰਦਰ ਪਾਲ, ਤਹਿਸੀਲਦਾਰ ਮਨਿੰਦਰ ਸਿੰਘ ਆਦਿ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਕਾਂਗਰਸ ਦੇ ਆਬਜ਼ਰਵਰ ਲਾਲਜੀ ਦੇਸਾਈ ਵਲੋਂ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੀਟਿੰਗ <br/> ਅਗਲੀ ਖ਼ਬਰ ਨੌਜਵਾਨ ਨੇ ਰੇਲ ਹੇਠ ਆ ਕੇ ਕੀਤੀ ਖ਼ੁਦਕਸ਼ੀ
Ad Position 24