21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਅਮਰਦੀਪ ਕਾਲਜ ਦੇ ਬੀ. ਸੀ. ਏ. ਸਮੈਸਟਰ ਚੌਥਾ ਦੀ ਸਿਮਰਪ੍ਰੀਤ ਕੌਰ ਯੂਨੀਵਰਸਿਟੀ ਮੈਰਿਟ 'ਚ <br/>

Ad Position 21
No active advertisement
ਅਜੀਤ ਡੈਸਕ 28-09-2025
ਮੁਕੰਦਪੁਰ, 27 ਨਵਾਂਸ਼ਹਿਰ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਬੀ. ਸੀ. ਏ. ਸਮੈਸਟਰ ਚੌਥਾ ਜਮਾਤ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਬੀ. ਸੀ. ਏ. ਸਮੈਸਟਰ ਚੌਥਾ ਜਮਾਤ ਦੀ ਵਿਦਿਆਰਥਣ ਸਿਮਰਪ੍ਰੀਤ ਕੌਰ ਸਪੁੱਤਰੀ ਦਿਲਦਾਰ ਸਿੰਘ ਵਾਸੀ ਪਿੰਡ ਕੰਗ ਨੇ 76 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਮੈਰਿਟ 'ਚ ਸਥਾਨ ਹਾਸਿਲ ਕੀਤਾ | ਵਿਦਿਆਰਥਣ ਕਿਰਨਪ੍ਰੀਤ ਕੌਰ ਸਪੁੱਤਰੀ ਮਲਕੀਅਤ ਸਿੰਘ ਵਾਸੀ ਪਿੰਡ ਬਜ਼ੀਦਪੁਰ ਤੇ 74 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਦੀਕਸ਼ਾ ਸਪੁੱਤਰੀ ਜਸਵਿੰਦਰ ਕੁਮਾਰ ਵਾਸੀ ਪਿੰਡ ਖਮਾਚੋਂ ਨੇ 72 ਫੀਸਦੀ ਅੰਕ ਹਾਸਿਲ ਕਰਕੇ ਜਮਾਤ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |

Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੀ ਦਸ ਦਿਨਾਂ ਤੋਂ ਹੇਠਾਂ ਡਿੱਗੀ ਕੇਬਲ ਵਾਰ-ਵਾਰ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਵੀ ਨਹੀਂ ਕੀਤੀ ਠੀਕ <br/> ਅਗਲੀ ਖ਼ਬਰ ਇੰਸਪੈਕਟਰ ਹਰਬੰਸ ਸਿੰਘ ਦੀ ਯਾਦ 'ਚ ਮੈਡੀਕਲ ਕੈਂਪ ਲਗਾਇਆ
Ad Position 24