ਉਸਮਾਨਪੁਰ, 27 ਸਤੰਬਰ (ਸੰਦੀਪ ਮਝੂਰ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਅੰਕੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ 'ਚ ਖੇਤੀਬਾੜੀ ਬਲਾਕ ਨਵਾਂਸ਼ਹਿਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸੰਬੰਧੀ ਬਲਾਕ ਪੱਧਰੀ ਕੈਂਪ ਪਿੰਡ ਬਹਿਲੂਰ ਕਲਾਂ ਵਿਖੇ ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਨਵਾਂਸ਼ਹਿਰ ਦੀ ਅਗਵਾਈ ਹੇਠ ਲਗਾਇਆ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਪਰਾਲੀ ਦੀ ਸਾਂਭ-ਸੰਭਾਲ ਵਾਸਤੇ ਵਰਤੇ ਜਾਣ ਵਾਲੇ ਸਾਧਨ ਬਹੁਤਾਤ ਵਿਚ ਹਨ | ਉਨ੍ਹਾਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ | ਇਸ ਮੌਕੇ ਸਰਬਜੀਤ ਸਿੰਘ ਖੇਤੀਬਾੜੀ ਉਪ ਨਿਰੀਖਕ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤੇ ਕਿਸਾਨਾਂ ਨੂੰ ਵਿਭਾਗ ਵਲੋਂ ਸਬਸਿਡੀ 'ਤੇ ਦਿੱਤੇ ਜਾਣ ਵਾਲੇ ਕਣਕ ਦੇ ਬੀਜ ਸੰਬੰਧੀ ਵੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਹਰਮੇਸ਼ ਕੁਮਾਰ ਏ. ਟੀ. ਐਮ., ਸੰਦੀਪ ਕੁਮਾਰ ਸਕੱਤਰ ਕੋ ਆਪ੍ਰੇਟਿਵ ਸੋਸਾਇਟੀ, ਜਗਦੀਸ਼ ਸਿੰਘ ਪ੍ਰਧਾਨ, ਬਲਬੀਰ ਸਿੰਘ, ਸਤਨਾਮ ਸਿੰਘ, ਰਸਾਲ ਸਿੰਘ, ਸੁਰਿੰਦਰ ਸਿੰਘ, ਪਲਵਿੰਦਰ ਰਾਮ, ਹਰਦਿਆਲ ਸਿੰਘ, ਰਾਮ ਲਾਲ, ਜਰਨੈਲ ਸਿੰਘ, ਕਮਲਜੀਤ ਸਿੰਘ ਆਦਿ ਵੀ ਹਾਜਰ ਸਨ |