ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਲਾਲੜੀਏ ਗੋਤ ਜਠੇਰੇ ਕਮੇਟੀ ਦੀ ਮੀਟਿੰਗ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਪਿੰਡ ਪੱਲੀਆਂ ਕਲਾਂ ਵਿਖੇ ਹੋਈ, ਜਿਸ 'ਚ 2 ਨਵੰਬਰ ਨੂੰ ਸਾਲਾਨਾ ਜਠੇਰੇ ਜੋੜ ਮੇਲਾ ਕਰਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ | ਮੀਟਿੰਗ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮੇਟੀ ਮੈਂਬਰ ਮੇਜਰ ਸਿੰਘ ਸੈਣੀ ਨੇ ਦੱਸਿਆ ਕਿ 31 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਤੋਂ ਬਾਅਦ 2 ਨਵੰਬਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਰਸਮ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਰਾਗੀ ਜੱਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਜਾਵੇਗਾ | ਚਾਹ ਪਕੌੜੇ ਤੇ ਲੰਗਰ ਦੀ ਸੇਵਾ ਅਤੁੱਟ ਵਰਤਾਈ ਜਾਵੇਗੀ | ਪ੍ਰਬੰਧਕਾਂ ਨੇ ਦੱਸਿਆ ਕਿ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਸਮੂਹ ਲਾਲੜੀਏ ਗੋਤਰ ਪਰਿਵਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਸਾਲਾਨਾ ਜੋੜ ਮੇਲੇ ਤੇ ਉਸਾਰੀ ਅਧੀਨ ਇਮਾਰਤ ਦੇ ਲਈ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਕਿ੍ਪਾਲਤਾ ਕਰਨ | ਇਸ ਮੌਕੇ ਸਰਬਜੀਤ ਸਾਬੀ ਪਠਲਾਵਾ, ਗੁਰਦਿਆਲ ਸਿੰਘ ਪਠਲਾਵਾ, ਮਾਸਟਰ ਤਰਲੋਚਨ ਸਿੰਘ ਪਠਲਾਵਾ, ਚਰਨ ਸਿੰਘ ਪਠਲਾਵਾ, ਪਟਵਾਰੀ ਚਰਨਜੀਤ ਸਿੰਘ, ਬਲਦੇਵ ਸਿੰਘ ਬਰਨਾਲਾ, ਕੁਲਦੀਪ ਸਿੰਘ, ਜਰਨੈਲ ਸਿੰਘ, ਜੋਗਿੰਦਰ ਜੀਤ ਸਿੰਘ, ਜਸਪਾਲ ਸਿੰਘ ਪਾਲਾ ਆਦਿ ਹਾਜ਼ਰ ਸਨ |