21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮਾਛੀਵਾੜਾ ਸਾਹਿਬ ਗੁਰਮਤਿ ਸਮਾਗਮ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ <br/>

Ad Position 21
No active advertisement
ਅਜੀਤ ਡੈਸਕ 28-09-2025
ਨਵਾਂਸ਼ਹਿਰ, 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556 ਸਾਲਾ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਪਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਭਰ 'ਚੋਂ ਇਸ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਮਾਛੀਵਾੜਾ ਸਾਹਿਬ ਪਹੁੰਚਣਗੀਆਂ | ਸਮਾਗਮ ਵਾਸਤੇ ਸੁਸਾਇਟੀ ਵਲੋਂ ਵੱਡੇ ਪੱਧਰ 'ਤੇ ਸੰਗਤਾਂ ਦੇ ਜਾਣ ਲਈ ਬੱਸਾਂ ਦੇ ਪ੍ਰਬੰਧ ਕਰ ਲਏ ਗਏ ਹਨ | ਇਸ ਤੋਂ ਇਲਾਵਾ ਨਿੱਜੀ ਸਾਧਨਾਂ ਰਾਹੀਂ ਵੀ ਸੰਗਤਾਂ ਵਲੋਂ ਗੁਰਦੁਆਰਾ ਚਰਨ ਕੰਵਲ ਸਾਹਿਬ ਮਾਛੀਵਾੜਾ ਵਿਖੇ ਨਤਮਸਤਕ ਹੋਣ ਦੀ ਸੰਭਾਵਨਾ ਹੈ | ਸੁਸਾਇਟੀ ਵਲੋਂ ਇਹ ਸਮਾਗਮ 28 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਚੜ੍ਹਦੀਕਲਾਂ ਤੇ ਬਹੁਤ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ | ਸਮਾਗਮਾਂ ਵਿਚ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਕੈਸ਼ੀਅਰ, ਇੰਦਰਜੀਤ ਸਿੰਘ ਬਾਹੜਾ, ਜਗਜੀਤ ਸਿੰਘ ਬਾਟਾ, ਮੁਖਵਿੰਦਰ ਪਾਲ ਸਿੰਘ, ਹਕੀਕਤ ਸਿੰਘ, ਪਰਮਜੀਤ ਸਿੰਘ ਪੰਗਲੀਆ, ਮਾਸਟਰ ਅਮਰਜੀਤ ਸਿੰਘ, ਗੁਰਬਖ਼ਸ਼ ਸਿੰਘ ਅਤੇ ਧੀਰਜ ਕੁਮਾਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ ਮੁਕੰਦਪੁਰ ਪੁਲਿਸ ਵਲੋਂ ਦੋ ਕਥਿਤ ਦੋਸ਼ੀ ਕਾਬੂ <br/> ਅਗਲੀ ਖ਼ਬਰ ਲਾਲੜੀਏ ਗੋਤ ਜਠੇਰੇ ਕਮੇਟੀ ਨੇ ਜੋੜ ਮੇਲਾ ਕਰਵਾਉਣ ਸੰਬੰਧੀ ਕੀਤੀਆਂ ਵਿਚਾਰਾਂ <br/>
Ad Position 24