ਮੁਕੰਦਪੁਰ, 27 ਸਤੰਬਰ (ਅਮਰੀਕ ਸਿੰਘ ਢੀਂਡਸਾ)-ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਮੁਕੰਦਪੁਰ ਦੇ ਏ. ਐਸ. ਆਈ. ਸੰਦੀਪ ਸਿੰਘ ਦੀ ਅਗਵਾਈ 'ਚ ਗਸ਼ਤ ਦੌਰਾਨ ਪਿੰਡ ਸਾਧਪੁਰ ਲਾਗਿਓਾ ਬਿਨੋਦ ਕੁਮਾਰ ਉਰਫ ਮੋਦੀ ਪੁੱਤਰ ਬਲਵਿੰਦਰ ਕੁਮਾਰ ਵਾਸੀ ਖਾਨਪੁਰ ਥਾਣਾ ਮੁਕੰਦਪੁਰ ਤੇ ਜਸਪ੍ਰੀਤ ਸਿੰਘ ਜੱਸਾ ਪੁੱਤਰ ਇੰਦਰ ਸਿੰਘ ਵਾਸੀ ਲੇਲ ਥਾਣਾ ਚੌਕੀ ਦੁਸਾਂਝ ਕਲਾਂ ਗੁਰਾਇਆ ਪਾਸੋਂ ਤਲਾਸ਼ੀ ਲੈਣ 'ਤੇ 20 ਨਸ਼ੀਲੀਆਂ ਗੋਲੀਆਂ ਤੇ 5 ਗ੍ਰਾਮ ਅਤੇ 2.92 ਗ੍ਰਾਮ ਹੈਰੋਇਨ ਬਰਾਮਦ ਹੋਈ |